ਜਲਾਲਾਬਾਦ, 21 ਮਈ (ਜਤਿੰਦਰ ਪਾਲ ਸਿੰਘ)- ਲਗਾਤਾਰ ਲੋਕਾਂ ਦੀ ਜਾਨ ਲੈ ਰਹੇ ਫ਼ਾਜ਼ਿਲਕਾ ਫ਼ਿਰੋਜਪੁਰ ਸ਼ਾਹ ਮਾਰਗ ਨੇ ਅੱਜ ਫਿਰ ਦੋ ਦੋਸਤਾਂ ਦੀ ਜਾਨ ਸੜਕ ਹਾਦਸੇ ਵਿਚ ਲੈ ਲਈ¢ ਇਹ ਮਾਰਗ ਵਿਚ ਆਵਾਜਾਈ ਬਹੁਤ ਜ਼ਿਆਦਾ ਹੋਣ ਕਰਕੇ ਅਤੇ ਮਾਰਗ ਚੌ ਮਾਰਗੀ ਨਾ ਹੋਣ ਕਰਕੇ ਅਕਸਰ ਹੀ ਹਾਦਸੇ ਹੁੰਦੇ ਰਹਿੰਦੇ ਹਨ ਅਤੇ ਕਾਫ਼ੀ ਜ਼ਿਆਦਾ ਲੋਕ ਹਾਦਸੇ ਦਾ ਸ਼ਿਕਾਰ ਹੋ ਕੇ ਆਪਣੀ ਜਾਨ ਖੋ ਚੁੱਕੇ ਹਨ¢ਅੱਜ ਸਵੇਰੇ ਇਸ ਬੰਦੇ ਖਾਣੀ ਸੜਕ 'ਤੇ ਪਿੰਡ ਪੀਰ ਮੁਹੰਮਦ ਦੇ ਨੇੜੇ ਸਥਿਤ ਗੁਰਦੁਆਰਾ ਟਾਹਲਾ ਸਾਹਿਬ ਕੋਲ ਹੋਏ ਮੋਟਰਸਾਈਕਲ 'ਤੇ ਕਾਰ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੋ ਦੋਸਤਾਂ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ¢ ਗੁਰਦੁਆਰਾ ਟਾਹਲਾ ਸਾਹਿਬ ਦੇ ਨਜ਼ਦੀਕ ਸਥਿਤ ਪੈਟਰੋਲ ਪੰਪ ਕੋਲ ਆਈ 20 ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ'ਚ 2 ਨੌਜਵਾਨ ਕੁਆਰੇ ਦੋਸਤਾਂ ਦੀ ਮੌਕੇ 'ਤੇ ਦਰਦਨਾਕ ਮੌਤ ਹੋ ਗਈ, ਜਦਕਿ ਕਾਰ ਸਵਾਰ ਪਤੀ-ਪਤਨੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ¢ ਪ੍ਰਾਪਤ ਜਾਣਕਾਰੀ ਸਾਜਨ ਕੁਮਾਰ ਪੁੱਤਰ ਜਗਦੀਸ਼ ਸਿੰਘ ਅਤੇ ਵਿਸ਼ਾਲ ਕੁਮਾਰ ਪੁੱਤਰ ਖ਼ਰੈਤ ਲਾਲ ਵਾਸੀਆਨ ਮੰਡੀ ਲਾਧੂਕਾ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਦਵਾਈ ਲੈਣ ਲਈ ਮੈਡੀਕਲ ਕਾਲਜ ਫ਼ਰੀਦਕੋਟ ਜਾ ਰਹੇ ਸਨ ¢ ਗੁਰਦੁਆਰਾ ਸਾਹਿਬ ਦੇ ਨੇੜੇ ਸਾਹਮਣੇ ਤੋਂ ਆ ਰਹੀ ਆਈ 20 ਕਾਰ ਨਾਲ ਉਨ੍ਹਾਂ ਦੀ ਭਿਆਨਕ ਟੱਕਰ ਹੋ ਗਈ | ਜਿਸ ਵਿਚ ਨੌਜਵਾਨਾਂ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ¢ ਇਸ ਹਾਦਸੇ 'ਚ ਕਾਰ ਸਵਾਰ ਗੁਰਜੀਤ ਸਿੰਘ ਪੁੱਤਰ ਭਜਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਕੁਲਦੀਪ ਕੌਰ ਵਾਸੀ ਗੱਜ ਰਵਾਲ ਲੁਧਿਆਣਾ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ¢ ਹਾਦਸੇ ਦੌਰਾਨ ਜ਼ਖ਼ਮੀ ਹੋਏ ਪਤੀ ਪਤਨੀ ਨੂੰ ਤੁਰੰਤ ਇਲਾਜ ਲਈ ਜਲਾਲਾਬਾਦ ਦੇ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ ¢ ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਅਮੀਰ ਖ਼ਾਸ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਗਈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ¢