28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਕਾਂਗਰਸ ਦੇ ਉਮੀਦਵਾਰ ਰਾਜ ਕੁਮਾਰ ਮਨਚੰਦਾ ਨੇ ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 22-05-2026
ਅਬੋਹਰ, 21 ਮਈ (ਤੇਜਿੰਦਰ ਸਿੰਘ ਖ਼ਾਲਸਾ)-ਨਗਰ ਨਿਗਮ ਅਬੋਹਰ ਦੀਆਂ ਚੋਣਾਂ ਦੇ ਲਈ ਚੋਣ ਪ੍ਰਚਾਰ ਜੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ | ਜਿਸ ਤਹਿਤ ਨਗਰ ਨਿਗਮ ਦੇ ਵਾਰਡ ਨੰਬਰ 45 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਜ ਕੁਮਾਰ ਮਨਚੰਦਾ ਆਪਣੇ ਵਾਰਡ ਵਿਚ ਡੋਰ ਟੂ ਡੋਰ ਵੋਟਰਾਂ ਨਾਲ ਰਾਬਤਾ ਕਾਇਮ ਕਰਦੇ ਹੋਏ ਉਨ੍ਹਾਂ ਦੇ ਚੋਣ ਨਿਸ਼ਾਨ ਪੰਜੇ 'ਤੇ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੁਭਾਸ਼ ਗਾਂਧੀ ਨੇ ਦੱਸਿਆ ਕਿ ਰਾਜ ਕੁਮਾਰ ਮਨਚੰਦਾ ਮਿਲਣਸਾਰ ਅਤੇ ਨੇਕ ਵਿਅਕਤੀ ਹਨ | ਜਿਸ ਕਾਰਨ ਉਨ੍ਹਾਂ ਨੂੰ ਆਪਣੇ ਵਾਰਡ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਵਾਰਡ ਨੰਬਰ 45 ਦੇ ਸਮੂਹ ਵੋਟਰਾਂ ਨੂੰ ਰਾਜ ਕੁਮਾਰ ਮਨਚੰਦਾ ਦੇ ਚੋਣ ਨਿਸ਼ਾਨ ਪੰਜਾ 'ਤੇ 26 ਮਈ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜੇਤੂ ਬਣਾਉਣ ਦੀ ਅਪੀਲ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਬੰਬੇ ਇੰਸਟੀਚਿਊਟ ਦੀ ਵਿਦਿਆਰਥਣ ਰੌਸ਼ਨੀ ਬਣੀ ਵਕੀਲ ਅਗਲੀ ਖ਼ਬਰ ਪਿੰਡ ਸਵਾਰ ਵਿਖੇ ਉਤਸ਼ਾਹ ਨਾਲ ਸੰਪੰਨ ਹੋਇਆ ਕੁਲ ਦੇਵੀ ਦਾ ਸਾਲਾਨਾ ਸਮਾਗਮ
Ad Position 24