28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਅਕਾਲੀ ਦਲ ਦੇ ਉਮੀਦਵਾਰ ਅਜੀਤ ਪਾਲ ਰਿੰਕੂ ਨੇ ਵਾਰਡ ਨੰਬਰ 13 ਵਿਚ ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 22-05-2026
ਅਬੋਹਰ, 21 ਮਈ (ਤੇਜਿੰਦਰ ਸਿੰਘ ਖ਼ਾਲਸਾ)-ਨਗਰ ਨਿਗਮ ਚੋਣਾਂ ਅਬੋਹਰ ਦੇ ਲਈ ਚੋਣ ਪ੍ਰਚਾਰ ਪੂਰੀ ਤਰ੍ਹਾਂ ਭਖਿਆ ਹੋਇਆ ਹੈ | ਜਿਸ ਤਹਿਤ ਵਾਰਡ ਨੰਬਰ 13 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਜੀਤਪਾਲ ਸਿੰਘ ਰਿੰਕੂ ਨੇ ਆਪਣੇ ਵਾਰਡ ਵਿਚ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ | ਉਨ੍ਹਾਂ ਸਮੂਹ ਵੋਟਰਾਂ ਨੂੰ ਪਾਰਟੀ ਦੇ ਚੋਣ ਨਿਸ਼ਾਨ ਤੱਕੜੀ 'ਤੇ 26 ਮਈ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜੇਤੂ ਬਣਾਉਣ ਦੀ ਅਪੀਲ ਕੀਤੀ | ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕੌਰ ਸਿੰਘ ਬਹਾਵਵਾਲਾ, ਜਥੇਦਾਰ ਮੱਖਣ ਸਿੰਘ, ਜਥੇਦਾਰ ਭੁਪਿੰਦਰ ਸਿੰਘ ਅੱਚਾੜਿਕੀ, ਸੁਨੀਲ ਹਾਂਡਾ, ਹਰਚਰਨ ਸਿੰਘ ਪੱਪੂ, ਪਟੇਲ ਘੁਲਾ, ਸਾਹਿਲ ਛਾਬੜਾ ਆਦਿ ਹਾਜ਼ਰ ਸਨ | ਅਜੀਤ ਪਾਲ ਸਿੰਘ ਰਿੰਕੂ ਨੇ ਕਿਹਾ ਕਿ ਪੁਰਾਣੀ ਸੂਰਜ ਨਗਰੀ ਦੀ ਗੁਰਦੁਆਰਾ ਸਾਹਿਬ ਵਾਲੀ ਗਲੀ ਦਾ ਕੰਮ ਪਿਛਲੇ ਲੰਬੇ ਸਮੇਂ ਤੋਂ ਲਟਕਿਆ ਹੋਇਆ ਹੈ | ਚੋਣਾਂ ਉਪਰੰਤ ਉਹ ਪਹਿਲ ਦੇ ਆਧਾਰ 'ਤੇ ਗੁਰਦੁਆਰਾ ਸਾਹਿਬ ਦੀ ਗਲੀ ਦਾ ਕੰਮ ਕਰਵਾਉਣਗੇ | ਜਿਸ ਕਾਰਨ ਮੁਹੱਲਾ ਵਾਸੀਆਂ ਵਲੋਂ ਉਨ੍ਹਾਂ ਨੂੰ ਭਰਪੂਰ ਸਮਰਥਨ ਦੇਣ ਦਾ ਭਰੋਸਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਐਨ.ਸੀ.ਸੀ.ਕੈਡਿਟਾਂ ਦੀ ਨਵੀਂ ਭਰਤੀ ਪ੍ਰਕਿਰਿਆ ਅਗਲੀ ਖ਼ਬਰ ਅਬੋਹਰ ਸ਼ਹਿਰ ਦੇ ਹਾਲਾਤ ਹੋਏ ਬਦ ਤੋਂ ਬਦਤਰ, ਲੋਕ ਗੰਦਲਾਂ ਪਾਣੀ ਪੀਣ ਨੂੰ ਮਜਬੂਰ
Ad Position 24