28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਐਨ.ਸੀ.ਸੀ.ਕੈਡਿਟਾਂ ਦੀ ਨਵੀਂ ਭਰਤੀ ਪ੍ਰਕਿਰਿਆ

Ad Position 21
No active advertisement
ਅਜੀਤ ਡੈਸਕ 22-05-2026
ਫ਼ਾਜ਼ਿਲਕਾ, 21 ਮਈ (ਅਮਰਜੀਤ ਸ਼ਰਮਾ)-ਇਲਾਕੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਗਾਡਵਿਨ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਐਨ.ਸੀ.ਸੀ. ਕੈਡਟਾਂ ਦੀ ਨਵੀਂ ਭਰਤੀ ਪ੍ਰਕਿਰਿਆ ਦਾ ਆਯੋਜਨ ਕੀਤਾ ਗਿਆ | ਇਸ ਭਰਤੀ ਦੌਰਾਨ ਸਕੂਲ ਦੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਰੀ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਐਨ.ਸੀ.ਸੀ. ਵਿਚ ਸ਼ਾਮਲ ਹੋ ਕੇ ਦੇਸ਼ ਸੇਵਾ ਦੇ ਜਜ਼ਬੇ ਨੂੰ ਅੱਗੇ ਵਧਾਉਣ ਦਾ ਪ੍ਰਣ ਲਿਆ | ਇਸ ਮੌਕੇ ਸਕੂਲ ਦੇ ਐਨ.ਸੀ.ਸੀ. ਇੰਚਾਰਜ ਮੋਹਿਤ ਕੁਮਾਰ ਨੇ ਦੱਸਿਆ ਕਿ ਐਨ.ਸੀ.ਸੀ. ਵਿਦਿਆਰਥੀਆਂ ਵਿਚ ਅਨੁਸ਼ਾਸਨ, ਲੀਡਰਸ਼ਿਪ ਦੀ ਸਮਰੱਥਾ, ਆਤਮ-ਵਿਸ਼ਵਾਸ ਅਤੇ ਰਾਸ਼ਟਰ ਸੇਵਾ ਦੀ ਭਾਵਨਾ ਵਿਕਸਿਤ ਕਰਨ ਦਾ ਇਕ ਬਿਹਤਰੀਨ ਮਾਧਿਅਮ ਹੈ | ਉਨ੍ਹਾਂ ਕਿਹਾ ਕਿ ਇਸ ਦੇ ਜ਼ਰੀਏ ਵਿਦਿਆਰਥੀਆਂ ਨੂੰ ਪਰੇਡ, ਕੈਂਪ, ਸਮਾਜ ਸੇਵਾ ਅਤੇ ਵੱਖ-ਵੱਖ ਸਿਖਲਾਈ ਗਤੀਵਿਧੀਆਂ ਦਾ ਅਨੁਭਵ ਪ੍ਰਾਪਤ ਹੁੰਦਾ ਹੈ, ਜਿਸ ਨਾਲ ਉਨ੍ਹਾਂ ਦੀ ਸ਼ਖ਼ਸੀਅਤ ਨਿੱਖਰਦੀ ਹੈ | ਉਨ੍ਹਾਂ ਕੈਡਟਾਂ ਨੂੰ ਐਨ.ਸੀ.ਸੀ.ਦੇ ਨਿਯਮਾਂ ਅਤੇ ਭਵਿੱਖ ਵਿਚ ਇਸ ਤੋਂ ਮਿਲਣ ਵਾਲੇ ਲਾਭਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਸਕੂਲ ਮੈਨੇਜਿੰਗ ਕੌਂਸਲ ਦੇ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਸੰਬੋਧਨ ਕਰਦਿਆਂ ਆਖਿਆ ਕਿ ਇਹ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਅਤੇ ਦੇਸ਼ ਭਗਤੀ ਨਾਲ ਜੋੜਨ ਲਈ ਵਚਨਬੱਧ ਰਿਹਾ ਹੈ | ਉਨ੍ਹਾਂ ਕਿਹਾ ਕਿ ਐਨ.ਸੀ.ਸੀ. ਨੌਜਵਾਨਾਂ ਨੂੰ ਅਨੁਸ਼ਾਸਿਤ ਤੇ ਜ਼ਿੰਮੇਵਾਰ ਨਾਗਰਿਕ ਬਣਨ ਦੀ ਪ੍ਰੇਰਨਾ ਦਿੰਦੀ ਹੈ | ਉਨ੍ਹਾਂ ਨਵੇਂ ਭਰਤੀ ਹੋਏ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸਿਖਲਾਈ ਉਨ੍ਹਾਂ ਦੇ ਜੀਵਨ ਵਿਚ ਬਹੁਤ ਲਾਹੇਵੰਦ ਸਾਬਤ ਹੋਵੇਗੀ | ਇਸੇ ਤਰ੍ਹਾਂ ਮੈਨੇਜਿੰਗ ਕਮੇਟੀ ਦੇ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਕਿਹਾ ਕਿ ਅੱਜ ਦੇ ਦੌਰ ਵਿਚ ਵਿਦਿਆਰਥੀਆਂ ਅੰਦਰ ਆਤਮ-ਵਿਸ਼ਵਾਸ, ਅਗਵਾਈ ਕਰਨ ਦੀ ਸਮਰੱਥਾ ਅਤੇ ਦੇਸ਼ ਪ੍ਰਤੀ ਸਮਰਪਣ ਦੀ ਭਾਵਨਾ ਪੈਦਾ ਕਰਨਾ ਬੇਹੱਦ ਜ਼ਰੂਰੀ ਹੈ | ਐਨ.ਸੀ.ਸੀ. ਵਰਗੇ ਮੰਚ ਵਿਦਿਆਰਥੀਆਂ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਮਜ਼ਬੂਤ ਬਣਨ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਦੇ ਹਨ | ਉਨ੍ਹਾਂ ਬੱਚਿਆਂ ਨੂੰ ਸਖ਼ਤ ਮਿਹਨਤ ਅਤੇ ਅਨੁਸ਼ਾਸਨ ਦੇ ਪੱਲੇ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਸਕੂਲ ਦੇ ਪਿ੍ੰਸੀਪਲ ਅਭਿਲੇਖ ਸ਼ਰਮਾ ਨੇ ਵੀ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਐਨ.ਸੀ.ਸੀ. ਦੀਆਂ ਸਰਗਰਮੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਦੀਪ ਜਾਖੜ ਨੇ ਆਮ ਆਦਮੀ ਪਾਰਟੀ ਦੇ ਇਮਾਨਦਾਰ ਦਾਅਵਿਆਂ ਦੀ ਖੋਲ੍ਹੀ ਪੋਲ ਅਗਲੀ ਖ਼ਬਰ ਅਕਾਲੀ ਦਲ ਦੇ ਉਮੀਦਵਾਰ ਅਜੀਤ ਪਾਲ ਰਿੰਕੂ ਨੇ ਵਾਰਡ ਨੰਬਰ 13 ਵਿਚ ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰ
Ad Position 24