28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਅਰੁਣ ਨਾਰੰਗ ਵਲੋਂ ਉਮੀਦਵਾਰ ਮਨੀਸ਼ ਕੁਮਾਰ ਦੇ ਹੱਕ 'ਚ ਪ੍ਰਚਾਰ

Ad Position 21
No active advertisement
ਅਜੀਤ ਡੈਸਕ 22-05-2026
ਅਬੋਹਰ, 21 ਮਈ (ਸੁਖਜੀਤ ਸਿੰਘ ਬਰਾੜ)-ਹਲਕਾ ਅਬੋਹਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਵਲੋਂ ਸ਼ਹਿਰ ਦੇ ਵਾਰਡ ਨੰਬਰ 9 ਵਿਖੇ ਪਹੁੰਚ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨੀਸ਼ ਕੁਮਾਰ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਕਿਹਾ ਕਿ ਬੀਤੇ ਚਾਰ ਸਾਲਾਂ ਦੌਰਾਨ ਅਬੋਹਰ ਨਗਰ ਨਿਗਮ ਵਿਚ ਭਾਜਪਾ ਦਾ ਬੋਰਡ ਸੀ | ਉਨ੍ਹਾਂ ਦੋਸ਼ ਲਾਇਆ ਕਿ ਚਾਰ ਸਾਲਾਂ ਦੇ ਇਸ ਅਰਸੇ ਦੌਰਾਨ ਨਗਰ ਨਿਗਮ 'ਤੇ ਕਾਬਜ਼ ਰਹੀ ਭਾਜਪਾ ਨੇ ਸ਼ਹਿਰ ਦੇ ਵਿਕਾਸ ਪੱਖੋਂ ਕੁੱਝ ਵੀ ਨਹੀਂ ਕੀਤਾ | ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਇਸ ਸਮੇਂ ਅਬੋਹਰ ਭਾਜਪਾ ਅੰਦਰ ਵੱਡੀ ਬਗ਼ਾਵਤ ਚੱਲ ਰਹੀ ਹੈ | ਨਾਰੰਗ ਨੇ ਵਾਰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਸੀਂ ਆਪਣੇ ਵਾਰਡ ਅਤੇ ਸ਼ਹਿਰ ਦਾ ਸਰਬਪੱਖੀ ਵਿਕਾਸ ਚਾਹੁੰਦੇ ਹੋ, ਤਾਂ ਵਾਰਡ ਨੰਬਰ 9 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨੀਸ਼ ਕੁਮਾਰ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜੇਤੂ ਬਣਾਓ | ਇਸ ਮੌਕੇ ਵੱਡੀ ਗਿਣਤੀ ਵਿਚ ਵਾਰਡ ਵਾਸੀ ਅਤੇ ਪਾਰਟੀ ਸਮਰਥਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਲਸ਼ਨ ਕਾਲੜਾ ਵਿਧਾਇਕ ਸਵਨਾ ਦੀ ਅਗਵਾਈ ਹੇਠ ਕਾਂਗਰਸ ਛੱਡ 'ਆਪ' 'ਚ ਹੋਏ ਸ਼ਾਮਿਲ ਅਗਲੀ ਖ਼ਬਰ ਸੰਦੀਪ ਜਾਖੜ ਨੇ ਆਮ ਆਦਮੀ ਪਾਰਟੀ ਦੇ ਇਮਾਨਦਾਰ ਦਾਅਵਿਆਂ ਦੀ ਖੋਲ੍ਹੀ ਪੋਲ
Ad Position 24