28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਗੁਲਸ਼ਨ ਕਾਲੜਾ ਵਿਧਾਇਕ ਸਵਨਾ ਦੀ ਅਗਵਾਈ ਹੇਠ ਕਾਂਗਰਸ ਛੱਡ 'ਆਪ' 'ਚ ਹੋਏ ਸ਼ਾਮਿਲ

Ad Position 21
No active advertisement
ਅਜੀਤ ਡੈਸਕ 22-05-2026
ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਚਲਾਈ ਜਾ ਰਹੀ ਜਨਸੰਪਰਕ ਮੁਹਿੰਮ ਦੌਰਾਨ ਵਿਰੋਧੀ ਪਾਰਟੀਆਂ ਨੂੰ ਲਗਾਤਾਰ ਵੱਡੇ ਝਟਕੇ ਲੱਗ ਰਹੇ ਹਨ | ਇਸੇ ਕੜੀ ਤਹਿਤ ਵਿਧਾਇਕ ਸਵਨਾ ਦੀ ਯੋਗ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਲਸ਼ਨ ਕਾਲੜਾ ਨੇ ਕਾਂਗਰਸ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ | ਇਸ ਮੌਕੇ ਗੁਲਸ਼ਨ ਕਾਲੜਾ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਦੂਜੀਆਂ ਪਾਰਟੀਆਂ ਦੇ ਆਗੂ ਕਿਸੇ ਲਾਲਚ ਵਿਚ ਨਹੀਂ, ਬਲਕਿ 'ਆਪ' ਸਰਕਾਰ ਵਲੋਂ ਬਿਨਾਂ ਕਿਸੇ ਭੇਦਭਾਵ ਦੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਸ਼ਾਮਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੀ ਸੰਕੀਰਨ ਸੋਚ ਤੋਂ ਮੁਕਤੀ ਪਾ ਕੇ ਆਗੂ ਹੁਣ ਪੰਜਾਬ ਅਤੇ ਪੰਜਾਬੀਅਤ ਦੇ ਵਿਕਾਸ ਲਈ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ | ਪਾਰਟੀ ਵਿਚ ਸ਼ਾਮਲ ਹੋਣ ਉਪਰੰਤ ਗੁਲਸ਼ਨ ਕਾਲੜਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਕਾਂਗਰਸ ਪਾਰਟੀ ਦੀ ਸੇਵਾ ਵਿਚ ਲਗਾਈ ਹੈ, ਪਰ ਮੌਜੂਦਾ ਸਮੇਂ ਕਾਂਗਰਸ ਪੂਰੀ ਤਰ੍ਹਾਂ ਗੁੱਟਬਾਜ਼ੀ ਦਾ ਸ਼ਿਕਾਰ ਹੋ ਚੁੱਕੀ ਹੈ ਅਤੇ ਆਪਣੇ ਵਰਕਰਾਂ ਨੂੰ ਗੁਮਰਾਹ ਕਰ ਰਹੀ ਹੈ | ਇਸੇ ਕਰਕੇ ਉਨ੍ਹਾਂ ਨੇ ਪੰਜਾਬ ਦਾ ਸਰਵਪੱਖੀ ਵਿਕਾਸ ਕਰਨ ਵਾਲੀ ਪਾਰਟੀ 'ਆਪ' ਨਾਲ ਜੁੜਨ ਦਾ ਮਨ ਬਣਾਇਆ ਹੈ | ਉਨ੍ਹਾਂ ਅੱਗੇ ਕਿਹਾ ਕਿ ਵਿਧਾਇਕ ਸਵਨਾ ਦੀ ਸਾਫ਼-ਸੁਥਰੀ ਛਵੀ, ਹਰ ਇੱਕ ਨੂੰ ਸਨਮਾਨ ਦੇਣ ਦੇ ਵਿਲੱਖਣ ਅੰਦਾਜ਼ ਅਤੇ ਸਭ ਨੂੰ ਨਾਲ ਲੈ ਕੇ ਚੱਲਣ ਦੀ ਨੀਤੀ ਨੇ ਉਨ੍ਹਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ | ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਨਗਰ ਕੌਂਸਲ ਚੋਣਾਂ ਵਿਚ ਪਾਰਟੀ ਲਈ ਤਨਦੇਹੀ ਨਾਲ ਕੰਮ ਕਰਨਗੇ ਅਤੇ 'ਆਪ' ਉਮੀਦਵਾਰਾਂ ਦੀ ਜਿੱਤ ਵਿਚ ਅਹਿਮ ਭੂਮਿਕਾ ਨਿਭਾਉਣਗੇ | ਇਸ ਮੌਕੇ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸੀਨੀਅਰ ਆਗੂ ਡਾ. ਰਮੇਸ਼ ਵਰਮਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਅਬੋਹਰ, ਬੱਲੂਆਣਾ ਦੇ ਕਿਸਾਨਾਂ ਨੇ ਮੰਗ ਕੀਤੀ ਕਿ ਅਬੋਹਰ ਬਰਾਂਚ ਦੀ ਪ੍ਰਸਤਾਵਿਤ ਨਹਿਰ ਬੰਦੀ ਨੂੰ ਹਰ ਹਾਲਤ 'ਚ ਰੱਦ ਕੀਤਾ... ਅਗਲੀ ਖ਼ਬਰ ਅਰੁਣ ਨਾਰੰਗ ਵਲੋਂ ਉਮੀਦਵਾਰ ਮਨੀਸ਼ ਕੁਮਾਰ ਦੇ ਹੱਕ 'ਚ ਪ੍ਰਚਾਰ
Ad Position 24