28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਬਲਾਕ ਸੰਮਤੀ ਚੇਅਰਮੈਨ ਲਈ 'ਆਪ' ਨੂੰ ਸਮਰਥਨ ਦੇਣ ਵਾਲੇ ਅਕਾਲੀ-ਕਾਂਗਰਸੀ ਨਗਰ ਨਿਗਮ ਚੋਣਾਂ ਬਾਅਦ ਕੀ ਕਰਨਗੇ ?

Ad Position 21
No active advertisement
ਅਜੀਤ ਡੈਸਕ 22-05-2026
ਅਬੋਹਰ, 21 ਮਈ (ਤੇਜਿੰਦਰ ਸਿੰਘ ਖ਼ਾਲਸਾ) ਨਗਰ ਨਿਗਮ ਚੋਣਾਂ ਨੂੰ ਲੈ ਕੇ ਜਿੱਥੇ ਚੋਣ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ, ਉੱਥੇ ਹੀ ਅਬੋਹਰ ਨਗਰ ਨਿਗਮ ਦੇ 50 ਵਾਰਡਾਂ ਲਈ ਸੱਤਾ ਧਿਰ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਆਹਮਣੇ-ਸਾਹਮਣੇ ਦਾ ਫਸਵਾਂ ਮੁਕਾਬਲਾ ਚੱਲ ਰਿਹਾ ਹੈ | ਰਾਜਸੀ ਮਾਹਿਰਾਂ ਦੀ ਮੰਨੀ ਜਾਵੇ ਤਾਂ ਇਸ ਵਾਰ ਅਬੋਹਰ ਨਗਰ ਨਿਗਮ ਵਿਚ ਕਿਸੇ ਵੀ ਰਾਜਸੀ ਧਿਰ ਨੂੰ ਸਪਸ਼ਟ ਬਹੁਮਤ ਮਿਲਦਾ ਦਿਖਾਈ ਨਹੀਂ ਦੇ ਰਿਹਾ, ਅਜਿਹੇ ਵਿਚ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨਿਰਨਾਇਕ ਭੂਮਿਕਾ ਨਿਭਾਉਂਦੀ ਨਜ਼ਰ ਆ ਸਕਦੀ ਹੈ | ਇਸ ਤੋਂ ਪਹਿਲਾਂ ਅਬੋਹਰ ਬਲਾਕ ਸੰਮਤੀ ਚੋਣਾਂ ਦੌਰਾਨ 16 ਜ਼ੋਨਾਂ ਤੋਂ ਹੋਈ ਚੋਣ ਨਤੀਜੇ ਵਿਚ 8 ਜ਼ੋਨ ਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜੇਤੂ ਹੋਈ ਸਨ ਜਦ ਕਿ 3 ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ, 3 ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ 2 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜੇਤੂ ਹੋਏ ਸਨ | ਜਿਸ ਦੇ ਚੇਅਰਮੈਨ ਦੀ ਨਿਯੁਕਤੀ ਦੌਰਾਨ ਅਕਾਲੀ ਦਲ ਅਤੇ ਕਾਂਗਰਸ ਨੇ ਬਿਨਾਂ ਸ਼ਰਤ ਆਮ ਆਦਮੀ ਪਾਰਟੀ ਨੂੰ ਸਮਰਥਨ ਦਿੰਦੇ ਹੋਏ ਸੱਤਾ ਧਿਰ ਦਾ ਚੇਅਰਮੈਨ ਬਣਵਾਇਆ ਜਦ ਕਿ ਹੁਣ ਨਗਰ ਨਿਗਮ ਦੀਆਂ ਚੋਣਾਂ ਵਿਚ ਅਕਾਲੀ ਦਲ ਅਤੇ ਕਾਂਗਰਸ ਦੇ ਕਈ ਨਾਮਜ਼ਦਗੀ ਪੱਤਰ ਰੱਦ ਹੋਣ ਕਾਰਨ ਕਾਂਗਰਸ ਅਤੇ ਅਕਾਲੀ ਲੀਡਰਸ਼ਿਪ ਸੱਤਾ ਧਿਰ ਆਮ ਆਦਮੀ ਪਾਰਟੀ ਖ਼ਿਲਾਫ਼ ਨਾਅਰੇਬਾਜ਼ੀ ਕਰਦੀ ਨਜ਼ਰ ਆਈ | ਉੱਧਰ ਦੂਜੇ ਪਾਸੇ ਨਗਰ ਨਿਗਮ ਵਿਚ ਵੀ ਜੇਕਰ ਸੱਤਾ ਧਿਰ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਨੂੰ ਸਪਸ਼ਟ ਬਹੁਮਤ ਨਾ ਮਿਲਿਆ ਤਾਂ ਕਾਂਗਰਸ ਅਤੇ ਅਕਾਲੀ ਦਲ ਕਿਸ ਧਿਰ ਨੂੰ ਸਮਰਥਨ ਦੇਣਗੇ ਇਹ ਆਉਣ ਵਾਲਾ ਸਮਾਂ ਹੀ ਦੱਸੇਗਾ | ਜ਼ਿਕਰਯੋਗ ਹੈ ਕਿ ਕਾਂਗਰਸ 31 ਵਾਰਡਾਂ ਤੋਂ ਅਤੇ ਅਕਾਲੀ ਦਲ 32 ਵਾਰਡਾਂ ਤੋਂ ਨਗਰ ਨਿਗਮ ਚੋਣ ਲੜ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਆਜ਼ਾਦ ਉਮੀਦਵਾਰ ਰਿੰਕੂ ਕੰਬੋਜ ਦੇ ਹੱਕ 'ਚ ਪੂਜਾ ਲੂਥਰਾ ਸਚਦੇਵਾ ਨੇ ਕੀਤਾ ਡੋਰ-ਟੂ-ਡੋਰ ਪ੍ਰਚਾਰ ਅਗਲੀ ਖ਼ਬਰ ਨਗਰ ਕੌਂਸਲ ਨਵਾਂਸ਼ਹਿਰ ਦੇ ਕਰਮਚਾਰੀਆਂ ਵਲੋਂ 16 ਦਿਨਾਂ ਬਾਅਦ ਹੜਤਾਲ ਖ਼ਤਮ
Ad Position 24