28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਆਜ਼ਾਦ ਉਮੀਦਵਾਰ ਰਿੰਕੂ ਕੰਬੋਜ ਦੇ ਹੱਕ 'ਚ ਪੂਜਾ ਲੂਥਰਾ ਸਚਦੇਵਾ ਨੇ ਕੀਤਾ ਡੋਰ-ਟੂ-ਡੋਰ ਪ੍ਰਚਾਰ

Ad Position 21
No active advertisement
ਅਜੀਤ ਡੈਸਕ 22-05-2026
ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼ਹਿਰ ਅੰਦਰ ਸਿਆਸੀ ਸਰਗਰਮੀਆਂ ਪੂਰੀ ਤਰ੍ਹਾਂ ਤੇਜ਼ ਹੋ ਚੁੱਕੀਆਂ ਹਨ | ਇਸੇ ਤਹਿਤ ਵਾਰਡ ਨੰਬਰ 23 ਤੋਂ ਚੋਣ ਮੈਦਾਨ ਵਿਚ ਨਿੱਤਰੇ ਆਜ਼ਾਦ ਉਮੀਦਵਾਰ ਰਿੰਕੂ ਕੰਬੋਜ ਦੇ ਹੱਕ ਵਿਚ ਪ੍ਰਸਿੱਧ ਸਮਾਜਸੇਵੀ ਅਤੇ ਸਿਆਸੀ ਆਗੂ ਪੂਜਾ ਲੂਥਰਾ ਸਚਦੇਵਾ ਵਲੋਂ ਚਲਾਈ ਜਾ ਰਹੀ ਡੋਰ-ਟੂਡੋਰ ਚੋਣ ਪ੍ਰਚਾਰ ਮੁਹਿੰਮ ਨੂੰ ਵਾਰਡ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਵਾਰਡ ਨੰਬਰ 23 ਵਿਚ ਚੋਣ ਮਾਹੌਲ ਦਿਨੋਂ-ਦਿਨ ਗਰਮ ਹੁੰਦਾ ਜਾ ਰਿਹਾ ਹੈ ਅਤੇ ਉਮੀਦਵਾਰਾਂ ਵਲੋਂ ਲੋਕਾਂ ਤੱਕ ਪਹੁੰਚ ਬਣਾਉਣ ਲਈ ਅੱਡੀ-ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ਪੂਜਾ ਲੂਥਰਾ ਸਚਦੇਵਾ ਨੇ ਆਪਣੀ ਟੀਮ ਸਮੇਤ ਵਾਰਡ ਦੇ ਵੱਖ-ਵੱਖ ਹਿੱਸਿਆਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ | ਇਸ ਦੌਰਾਨ ਉਨ੍ਹਾਂ ਨੇ ਵਾਰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਆਜ਼ਾਦ ਉਮੀਦਵਾਰ ਰਿੰਕੂ ਕੰਬੋਜ ਦੇ ਪੱਖ ਵਿਚ ਵੋਟ ਪਾਉਣ ਦੀ ਅਪੀਲ ਕੀਤੀ | ਵਾਰਡ ਵਾਸੀਆਂ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਪੂਜਾ ਲੂਥਰਾ ਸਚਦੇਵਾ ਨੇ ਕਿਹਾ ਕਿ ਰਿੰਕੂ ਕੰਬੋਜ ਇੱਕ ਬੇਹੱਦ ਇਮਾਨਦਾਰ, ਮਿਹਨਤੀ ਅਤੇ ਲੋਕਾਂ ਦੇ ਦੁੱਖ-ਸੁੱਖ ਵਿਚ ਹਮੇਸ਼ਾ ਖੜ੍ਹਨ ਵਾਲੇ ਉਮੀਦਵਾਰ ਹਨ, ਜੋ ਵਾਰਡ ਦੀ ਨੁਹਾਰ ਬਦਲਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ | ਉਨ੍ਹਾਂ ਅਫ਼ਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਵਾਰਡ ਨੰਬਰ 23 ਵਿਚ ਅੱਜ ਵੀ ਸਫ਼ਾਈ, ਸੀਵਰੇਜ, ਪੀਣ ਵਾਲੇ ਸਾਫ਼ ਪਾਣੀ, ਟੁੱਟੀਆਂ ਗਲੀਆਂ ਅਤੇ ਸਟਰੀਟ ਲਾਈਟਾਂ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਭਾਰੀ ਘਾਟ ਹੈ, ਜਿਸ ਨੂੰ ਹੱਲ ਕਰਨਾ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਵਾਰਡ ਵਾਸੀ ਰਿੰਕੂ ਕੰਬੋਜ ਨੂੰ ਜੇਤੂ ਬਣਾ ਕੇ ਨਗਰ ਕੌਂਸਲ ਵਿਚ ਭੇਜਦੇ ਹਨ, ਤਾਂ ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਤਰਜੀਹੀ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ | ਚੋਣ ਪ੍ਰਚਾਰ ਦੌਰਾਨ ਕਈ ਥਾਵਾਂ 'ਤੇ ਮਹਿਲਾਵਾਂ, ਨੌਜਵਾਨਾਂ ਅਤੇ ਬਜ਼ੁਰਗਾਂ ਵਲੋਂ ਪੂਜਾ ਲੂਥਰਾ ਸਚਦੇਵਾ ਦਾ ਨਿੱਘਾ ਸਵਾਗਤ ਕਰਦਿਆਂ ਰਿੰਕੂ ਕੰਬੋਜ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ ਗਿਆ | ਸਥਾਨਕ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰਦਿਆਂ ਉਮੀਦ ਜਤਾਈ ਕਿ ਇਸ ਵਾਰ ਵਾਰਡ ਨੂੰ ਇੱਕ ਅਜਿਹਾ ਨੁਮਾਇੰਦਾ ਮਿਲੇਗਾ ਜੋ ਇਮਾਨਦਾਰੀ ਨਾਲ ਵਿਕਾਸ ਕਾਰਜ ਕਰਵਾਏਗਾ | ਰਿੰਕੂ ਕੰਬੋਜ ਦੇ ਸਮਰਥਕਾਂ ਵਿਚ ਚੋਣ ਪ੍ਰਚਾਰ ਨੂੰ ਲੈ ਕੇ ਖ਼ਾਸਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਔਰਤਾਂ ਨੇ ਹਰਕਿਰਨ ਕੌਰ ਦੇ ਪੱਖ ਵਿਚ ਚੋਣ ਪ੍ਰਚਾਰ ਕਰ ਕੇ ਮੁਹਿੰਮ ਭਖਾਈ ਅਗਲੀ ਖ਼ਬਰ ਬਲਾਕ ਸੰਮਤੀ ਚੇਅਰਮੈਨ ਲਈ 'ਆਪ' ਨੂੰ ਸਮਰਥਨ ਦੇਣ ਵਾਲੇ ਅਕਾਲੀ-ਕਾਂਗਰਸੀ ਨਗਰ ਨਿਗਮ ਚੋਣਾਂ ਬਾਅਦ ਕੀ ਕਰਨਗੇ ?
Ad Position 24