28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਔਰਤਾਂ ਨੇ ਹਰਕਿਰਨ ਕੌਰ ਦੇ ਪੱਖ ਵਿਚ ਚੋਣ ਪ੍ਰਚਾਰ ਕਰ ਕੇ ਮੁਹਿੰਮ ਭਖਾਈ

Ad Position 21
No active advertisement
ਅਜੀਤ ਡੈਸਕ 22-05-2026
ਅਬੋਹਰ, 21 ਮਈ (ਤੇਜਿੰਦਰ ਸਿੰਘ ਖ਼ਾਲਸਾ)-ਨਗਰ ਨਿਗਮ ਚੋਣਾਂ ਵਿਚ ਵਾਰਡ ਨੰਬਰ 38 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਕਿਰਨ ਕੌਰ ਦੇ ਚੋਣ ਪ੍ਰਚਾਰ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦ ਇਲਾਕੇ ਦੀਆਂ ਔਰਤਾਂ ਤੋਂ ਇਲਾਵਾ ਸ੍ਰੀ ਸੁਖਮਨੀ ਸਾਹਿਬ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਨੇ ਵੀ ਹਰਕਿਰਨ ਕੌਰ ਦੇ ਚੋਣ ਪ੍ਰਚਾਰ ਵਿਚ ਉਤਰ ਕੇ ਵੋਟਰਾਂ ਨੂੰ ਉਨ੍ਹਾਂ ਦੇ ਚੋਣ ਨਿਸ਼ਾਨ ਝਾੜੂ 'ਤੇ ਵੱਧ ਤੋਂ ਵੱਧ ਵੋਟਾਂ ਪਾ ਕੇ ਜੇਤੂ ਬਣਾਉਣ ਦੀ ਅਪੀਲ ਕੀਤੀ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 38 ਤੋਂ ਉਮੀਦਵਾਰ ਹਰਕਿਰਨ ਕੌਰ ਨੇ ਦੱਸਿਆ ਕਿ ਵਾਰਡ ਨੰਬਰ 38 ਉਨ੍ਹਾਂ ਦਾ ਆਪਣਾ ਵਾਰਡ ਹੈ ਅਤੇ ਸਾਰੇ ਵਾਰਡ ਵਿਚੋਂ ਉਨ੍ਹਾਂ ਨੂੰ ਪਰਿਵਾਰ ਵਾਂਗ ਪਿਆਰ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਅਬੋਹਰ ਨਗਰ ਨਿਗਮ ਵਿਚ ਆਮ ਆਦਮੀ ਪਾਰਟੀ ਦਾ ਬੋਰਡ ਬਣਨ ਉਪਰੰਤ ਵਾਰਡ ਨੰਬਰ 38 ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕਰਵਾਈਆਂ ਜਾਣਗੀਆਂ | ਉਨ੍ਹਾਂ ਪਾਰਟੀ ਦੇ ਚੋਣ ਨਿਸ਼ਾਨ ਝਾੜੂ 'ਤੇ ਵੱਧ ਤੋਂ ਵੱਧ ਵੋਟਾਂ ਪਾ ਕੇ ਜੇਤੂ ਬਣਾਉਣ ਦੀ ਅਪੀਲ ਕੀਤੀ | ਇਸ ਮੌਕੇ ਬੀਬੀ ਕੁਲਵੰਤ ਕੌਰ, ਸੁਖਵੰਤ ਕੌਰ, ਕੁਲਦੀਪ ਕੌਰ, ਪ੍ਰਭਜੋਤ ਕੌਰ, ਪ੍ਰਭਨੂਰ ਕੌਰ, ਗੁਰਪ੍ਰੀਤ ਕੌਰ, ਹਰਬੰਸ ਕੌਰ, ਰਾਜਵਿੰਦਰ ਕੌਰ, ਹਰਜਿੰਦਰ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਜ਼ਾਦ ਉਮੀਦਵਾਰ ਰਿੰਕੂ ਕੰਬੋਜ ਦੇ ਹੱਕ 'ਚ ਪੂਜਾ ਲੂਥਰਾ ਸਚਦੇਵਾ ਨੇ ਕੀਤਾ ਡੋਰ-ਟੂ-ਡੋਰ ਪ੍ਰਚਾਰ ਅਗਲੀ ਖ਼ਬਰ ਆਜ਼ਾਦ ਉਮੀਦਵਾਰ ਰਿੰਕੂ ਕੰਬੋਜ ਦੇ ਹੱਕ 'ਚ ਪੂਜਾ ਲੂਥਰਾ ਸਚਦੇਵਾ ਨੇ ਕੀਤਾ ਡੋਰ-ਟੂ-ਡੋਰ ਪ੍ਰਚਾਰ
Ad Position 24