28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਅਰੁਣ ਨਾਰੰਗ ਨੇ 'ਆਪ' ਉਮੀਦਵਾਰਾਂ ਦੇ ਪੱਖ 'ਚ ਕੀਤਾ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 22-05-2026
ਅਬੋਹਰ, 21 ਮਈ (ਵਿਵੇਕ ਹੂੜੀਆ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਨਗਰ ਨਿਗਮ ਚੋਣਾਂ ਵਿਚ ਪਾਰਟੀ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਖ਼ੁਦ ਵਾਰਡ-ਵਾਰਡ ਜਾ ਕੇ ਚੋਣ ਪ੍ਰਚਾਰ ਦੀ ਕਮਾਨ ਸੰਭਾਲ ਰਹੇ ਹਨ | ਉਹ ਘਰ-ਘਰ ਜਾ ਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਜਾਣੂ ਕਰਵਾ ਰਹੇ ਹਨ, ਜਿਸ ਦੇ ਚੱਲਦਿਆਂ ਸ਼ਹਿਰ ਵਾਸੀਆਂ ਵਲੋਂ ਵੀ 'ਆਪ' ਉਮੀਦਵਾਰਾਂ ਨੂੰ ਵੱਡੀ ਜਿੱਤ ਦਿਵਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ | ਇਸੇ ਮੁਹਿੰਮ ਤਹਿਤ ਉਨ੍ਹਾਂ ਨੇ ਵਾਰਡ ਨੰਬਰ 46 ਤੋਂ 'ਆਪ' ਉਮੀਦਵਾਰ ਰੇਸ਼ਮਾ ਰਾਣੀ ਅਤੇ ਵਾਰਡ ਨੰਬਰ 45 ਤੋਂ ਉਮੀਦਵਾਰ ਬੂਟਾ ਸਿੰਘ ਦੇ ਪੱਖ ਵਿਚ ਜ਼ੋਰਦਾਰ ਚੋਣ ਪ੍ਰਚਾਰ ਕੀਤਾ | ਇਸ ਦੌਰਾਨ ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿਚ ਪਾਰਟੀ ਆਗੂ, ਵਰਕਰ ਅਤੇ ਸਮਰਥਕ ਹਾਜ਼ਰ ਸਨ | ਵਾਰਡ ਵਾਸੀਆਂ ਦੇ ਵੱਡੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਅਰੁਣ ਨਾਰੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਵਿਕਾਸ ਅਤੇ ਜਨ ਸੇਵਾ ਦੀ ਰਾਜਨੀਤੀ ਕਰਦੀ ਆਈ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੀ ਸੋਚ ਪੂਰੀ ਤਰ੍ਹਾਂ ਸਾਫ਼ ਅਤੇ ਪਾਰਦਰਸ਼ੀ ਹੈ ਅਤੇ ਨਗਰ ਨਿਗਮ ਵਿਚ ਵੀ ਜਨਤਾ ਦੇ ਸਹਿਯੋਗ ਨਾਲ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਕਰਵਾਇਆ ਜਾਵੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕੀਮਤੀ ਵੋਟ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਪਾ ਕੇ ਆਪਣੇ ਵਾਰਡ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ, ਕਿਉਂਕਿ ਉਮੀਦਵਾਰਾਂ ਦੀ ਜਿੱਤ ਵਿਚ ਹੀ ਅਸਲ ਵਿਚ ਜਨਤਾ ਦੀ ਜਿੱਤ ਛੁਪੀ ਹੋਈ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਵਾਰਡਾਂ ਵਿਚ ਲੰਮੇ ਸਮੇਂ ਤੋਂ ਰੁਕੇ ਪਏ ਵਿਕਾਸ ਕਾਰਜਾਂ ਨੂੰ ਬਿਨਾਂ ਕਿਸੇ ਪੱਖਪਾਤ ਦੇ ਤੁਰੰਤ ਪੂਰਾ ਕੀਤਾ ਜਾਵੇਗਾ | ਚੋਣ ਪ੍ਰਚਾਰ ਦੌਰਾਨ ਅਰੁਣ ਨਾਰੰਗ ਨੇ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਜਨ-ਕਲਿਆਣਕਾਰੀ ਯੋਜਨਾਵਾਂ ਬਾਰੇ ਵੀ ਲੋਕਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਉੱਚ ਪੱਧਰੀ ਸਿੱਖਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਦਿਨ-ਰਾਤ ਕੰਮ ਕਰ ਰਹੀ ਹੈ | ਦੂਜੇ ਪਾਸੇ, ਚੋਣ ਪ੍ਰਚਾਰ ਦੌਰਾਨ ਵਾਰਡ ਵਾਸੀਆਂ ਨੇ ਵੀ ਆਮ ਆਦਮੀ ਪਾਰਟੀ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ ਜਤਾਇਆ | ਲੋਕਾਂ ਦਾ ਕਹਿਣਾ ਸੀ ਕਿ ਉਹ ਇਸ ਵਾਰ ਨਗਰ ਨਿਗਮ ਵਿਚ ਆਮ ਆਦਮੀ ਪਾਰਟੀ ਦਾ ਬੋਰਡ ਬਣਾ ਕੇ ਸ਼ਹਿਰ ਦੇ ਵਿਕਾਸ ਨੂੰ ਇੱਕ ਨਵੀਂ ਉਚਾਈ 'ਤੇ ਲੈ ਕੇ ਜਾਣਾ ਚਾਹੁੰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ 'ਚ ਭਾਜਪਾ ਨੂੰ ਵੱਡਾ ਝਟਕਾ, ਵਾਰਡ ਨੰਬਰ 23 ਤੋਂ ਸਾਬਕਾ ਉਮੀਦਵਾਰ ਖੁੰਗਰ ਪਰਿਵਾਰ 'ਆਪ' ਵਿਚ ਸ਼ਾਮਿਲ ਅਗਲੀ ਖ਼ਬਰ ਖ਼ੁਸ਼ਬੂ ਸਾਵਨਸੁੱਖਾ ਸਵਨਾ ਨੇ ਵਾਰਡ 2, 5, 11 ਅਤੇ 24 'ਚ ਚਲਾਈ ਜਨਸੰਪਰਕ ਮੁਹਿੰਮ
Ad Position 24