31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 23-05-2026
ਫ਼ਾਜ਼ਿਲਕਾ, 22 ਮਈ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਹੈਰੋਇਨ ਸਮੇਤ ਹੌਂਡਾ ਸਿਟੀ ਕਾਰ ਸਵਾਰ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਅਨਮੋਲਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਫ਼ਾਜ਼ਿਲਕਾ ਤੋਂ ਅਬੋਹਰ ਨੂੰ ਬਣ ਰਹੀ ਨਵੀਂ ਰੋਡ 'ਤੇ ਗਸ਼ਤ ਕਰ ਰਹੇ ਸੀ | ਇਸ ਦੌਰਾਨ ਪਿੰਡ ਖੂਈ ਖੇੜਾ ਦੇ ਪੁਲ ਦੇ ਹੇਠਾਂ 1 ਹੌਂਡਾ ਸਿਟੀ ਕਾਰ ਨੰਬਰ ਪੀ.ਬੀ-61-ਐਫ-0181 ਨੂੰ ਰੋਕ ਕੇ ਚੈੱਕ ਕੀਤਾ ਗਿਆ ਤਾਂ ਕਾਰ ਸਵਾਰ ਕਪਤਾਨ ਸਿੰਘ ਪੁੱਤਰ ਮਹਾਵੀਰ ਸਿੰਘ ਵਾਸੀ ਘੱਲੂ, ਅਮਿੱਤ ਕੁਮਾਰ ਪੁੱਤਰ ਵੇਦ ਪ੍ਰਕਾਸ਼ ਵਾਸੀ ਖੂਈ ਖੇੜਾ ਅਤੇ ਵਿਜੇ ਕੁਮਾਰ ਪੁੱਤਰ ਧਰਮਪਾਲ ਵਾਸੀ ਨਿਹਾਲ ਖੇੜਾ ਕੋਲੋਂ 7 ਗਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਵਲੋਂ ਉਕਤ ਤਿੰਨਾਂ ਵਿਅਕਤੀਆਂ ਨੂੰ ਕਾਰ ਸਮੇਤ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਕਾਬੂ ਅਗਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਸਿਆਸੀ ਬਦਲੀ ਦੇ ਖ਼ਿਲਾਫ਼ ਜਲਾਲਾਬਾਦ 'ਚ ਰੋਸ ਰੈਲੀ
Ad Position 24