ਫ਼ਾਜ਼ਿਲਕਾ, 22 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 2 ਅਬੋਹਰ ਪੁਲਿਸ ਨੇ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰਦੀ ਹੋਈ ਜਦੋਂ ਆਲਮਗੜ੍ਹ ਚੌਂਕ ਫੋਕਲ ਪੁਆਇੰਟ ਤੋਂ 200 ਮੀਟਰ ਅੱਗੇ ਗਈ ਤਾਂ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ | ਉਹ ਪੁਲਿਸ ਪਾਰਟੀ ਨੂੰ ਵੇਖ ਕੇ ਆਪਣੇ ਹੱਥ ਵਿਚ ਫੜਿਆ ਹੋਇਆ ਮੋਮੀ ਲਿਫ਼ਾਫ਼ਾ ਸੁੱਟ ਕੇ ਖਿਸਕਣ ਲੱਗਿਆ, ਜਿਸ ਨੂੰ ਪੁਲਿਸ ਪਾਰਟੀ ਵਲੋਂ ਕਾਬੂ ਕੀਤਾ ਗਿਆ | ਤਲਾਸ਼ੀ ਦੌਰਾਨ ਰਾਹੁਲ ਪੁੱਤਰ ਗਿਆਨ ਚੰਦ ਵਾਸੀ ਆਰੀਆ ਨਗਰ ਗਲੀ ਨੰਬਰ 5 ਅਬੋਹਰ ਕੋਲੋਂ 9 ਗਰਾਮ ਹੈਰੋਇਨ ਅਤੇ 19,200 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |