31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਹਲਕਾ ਇੰਚਾਰਜ ਨਾਰੰਗ ਨੇ ਵੱਖ-ਵੱਖ ਵਾਰਡਾਂ 'ਚ ਉਮੀਦਵਾਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

Ad Position 21
No active advertisement
ਅਬੋਹਰ ਦੇ ਵਾਰਡ ਨੰਬਰ 33 ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਪਾਲ ਦੇ ਚੋਣ ਦਫ਼ਤਰ ਦਾ ਉਦਘਾਟਨ ਕਰਦੇ ਹੋਏ ਹਲਕਾ ਇੰਚਾਰਜ ਅਰੁਣ ਨਾਰੰਗ | ਅਜੀਤ ਤਸਵੀਰ <br/> 23-05-2026
ਅਬੋਹਰ, 22 ਮਈ (ਵਿਵੇਕ ਹੂੜੀਆ)-26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਚੋਣ ਪ੍ਰਚਾਰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ | ਇਸ ਮੁਹਿੰਮ ਤਹਿਤ 'ਆਪ' ਦੇ ਹਲਕਾ ਇੰਚਾਰਜ ਅਰੁਣ ਨਾਰੰਗ ਪਾਰਟੀ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਖ਼ੁਦ ਵਾਰਡ-ਵਾਰਡ ਜਾ ਕੇ ਲੋਕਾਂ ਕੋਲੋਂ ਵੋਟਾਂ ਮੰਗ ਰਹੇ ਹਨ ਅਤੇ ਜਨਤਾ ਨੂੰ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਜਾਣੂ ਕਰਵਾ ਰਹੇ ਹਨ | ਇਸੇ ਤਹਿਤ ਅਰੁਣ ਨਾਰੰਗ ਨੇ ਬੀਤੀ ਰਾਤ ਹਲਕਾ ਅਬੋਹਰ ਦੇ ਵਾਰਡ ਨੰਬਰ 17 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਵਿੰਦਰ ਕੁਮਾਰ ਦੇ ਪੱਖ ਵਿਚ ਚੋਣ ਪ੍ਰਚਾਰ ਕੀਤਾ, ਜਿੱਥੇ ਵਾਰਡ ਵਾਸੀਆਂ ਵਲੋਂ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲਿਆ | ਇਸ ਤੋਂ ਇਲਾਵਾ ਉਨ੍ਹਾਂ ਨੇ ਵਾਰਡ ਨੰਬਰ 26 ਤੋਂ 'ਆਪ' ਉਮੀਦਵਾਰ ਸੁਨੀਤਾ ਰਾਣੀ ਅਤੇ ਵਾਰਡ ਨੰਬਰ 14 ਤੋਂ ਉਮੀਦਵਾਰ ਸਰੋਜ ਰਾਣੀ ਪਤਨੀ ਰਾਜੇਸ਼ ਕੁਮਾਰ ਦੇ ਹੱਕ ਵਿਚ ਵੀ ਜ਼ੋਰਦਾਰ ਚੋਣ ਪ੍ਰਚਾਰ ਕੀਤਾ | ਆਪਣੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਅਰੁਣ ਨਾਰੰਗ ਨੇ ਵਾਰਡ ਨੰਬਰ 33 ਵਿਚ 'ਆਪ' ਉਮੀਦਵਾਰ ਜਗਪਾਲ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ | ਇਸ ਮੌਕੇ ਭਾਰੀ ਗਿਣਤੀ ਵਿਚ ਇਕੱਠੇ ਹੋਏ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਆਪਣਾ ਪੂਰਨ ਸਮਰਥਨ ਦਿੰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਜਗਪਾਲ ਨੂੰ ਵੱਡੀ ਲੀਡ ਨਾਲ ਜਿਤਾ ਕੇ ਨਗਰ ਨਿਗਮ ਵਿਚ ਭੇਜਣਗੇ | ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਅਰੁਣ ਨਾਰੰਗ ਨੇ ਵਿਰੋਧੀਆਂ 'ਤੇ ਤਿੱਖੇ ਨਿਸ਼ਾਨੇ ਸਾਧੇ | ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੇ ਨਗਰ ਨਿਗਮ ਦੇ ਕਾਰਜਕਾਲ ਦੌਰਾਨ ਮੇਅਰ ਅਤੇ ਕੌਂਸਲਰਾਂ ਨੇ ਸ਼ਹਿਰ ਦੀ ਜੋ ਦੁਰਦਸ਼ਾ ਕੀਤੀ ਹੈ, ਉਹ ਕਿਸੇ ਤੋਂ ਛੁਪੀ ਨਹੀਂ ਹੈ | ਉਨ੍ਹਾਂ ਦੋਸ਼ ਲਾਇਆ ਕਿ ਅਬੋਹਰ ਦੇ ਵਿਧਾਇਕ ਨੇ ਵੀ ਸ਼ਹਿਰ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਕਾਰਨ ਅੱਜ ਵੀ ਜ਼ਿਆਦਾਤਰ ਵਿਕਾਸ ਕਾਰਜ ਅਧੂਰੇ ਪਏ ਹਨ | ਨਾਰੰਗ ਨੇ ਕਿਹਾ ਕਿ ਹੁਣ ਅਬੋਹਰ ਦੇ ਲੋਕਾਂ ਨੇ ਨਗਰ ਨਿਗਮ ਵਿਚ 'ਆਪ' ਦਾ ਬੋਰਡ ਬਣਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਤੇ ਬੋਰਡ ਬਣਦਿਆਂ ਹੀ ਬਿਨਾਂ ਕਿਸੇ ਪੱਖਪਾਤ ਦੇ ਪੂਰੇ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਅਰੁਣ ਨਾਰੰਗ ਨੇ ਉਮੀਦਵਾਰ ਸਰੋਜ ਰਾਣੀ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ ਅਗਲੀ ਖ਼ਬਰ ਪੀ.ਏ.ਡੀ.ਬੀ.ਬੈਂਕ ਖ਼ਿਲਾਫ਼ ਕਿਸਾਨ ਯੂਨੀਅਨ ਦਾ ਪੱਕਾ ਮੋਰਚਾ 12ਵੇਂ ਦਿਨ ਵੀ ਜਾਰੀ, ਬੈਂਕ ਪ੍ਰਬੰਧਕਾਂ ਖ਼ਿਲਾਫ਼ ਕੀਤਾ ਰੋਸ...
Ad Position 24