ਅਬੋਹਰ, 22 ਮਈ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਵਲੋਂ ਅਬੋਹਰ ਸ਼ਹਿਰ ਦੇ ਵਾਰਡ ਨੰਬਰ 14 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰੋਜ ਰਾਣੀ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਕਿਹਾ ਕਿ ਇਸ ਵਾਰ ਪਾਰਟੀ ਆਪਣੇ ਕੀਤੇ ਕੰਮਾਂ ਅਤੇ ਪੂਰੇ ਕੀਤੇ ਵਾਅਦਿਆਂ ਦੇ ਦਮ 'ਤੇ ਚੋਣ ਲੜ ਰਹੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਅਬੋਹਰ ਵਿਚ ਆਮ ਆਦਮੀ ਪਾਰਟੀ ਆਪਣਾ ਬੋਰਡ ਬਣਾਏਗੀ | ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਤੁਸੀਂ ਵੀ ਵਾਰਡ ਦੇ ਵਿਕਾਸ ਲਈ ਉਮੀਦਵਾਰ ਸਰੋਜ ਰਾਣੀ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਓ | ਇਸ ਮੌਕੇ ਉਮੀਦਵਾਰ ਸਰੋਜ ਰਾਣੀ, ਜਸਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ |