31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਵਾਰਡ ਨੰਬਰ 10 ਤੋਂ ਆਜ਼ਾਦ ਉਮੀਦਵਾਰ ਸ਼ਮਾ ਮੱਕੜ ਦੇ ਹੱਕ 'ਚ ਪੂਜਾ ਲੂਥਰਾ ਨੇ ਚੋਣ ਪ੍ਰਚਾਰ ਕੀਤਾ ਤੇਜ਼

Ad Position 21
No active advertisement
ਅਜੀਤ ਡੈਸਕ 23-05-2026
ਫ਼ਾਜ਼ਿਲਕਾ, 22 ਮਈ (ਦਵਿੰਦਰ ਪਾਲ ਸਿੰਘ)-ਸਥਾਨਕ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੱਖ-ਵੱਖ ਵਾਰਡਾਂ ਵਿਚ ਚੋਣ ਸਰਗਰਮੀਆਂ ਪੂਰੀ ਤਰ੍ਹਾਂ ਭਖ ਚੁੱਕੀਆਂ ਹਨ | ਇਸੇ ਕੜੀ ਤਹਿਤ ਵਾਰਡ ਨੰਬਰ 10 ਤੋਂ ਆਜ਼ਾਦ ਉਮੀਦਵਾਰ ਸ਼ਮਾ ਮੱਕੜ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਪ੍ਰਮੁੱਖ ਸਮਾਜ ਸੇਵਿਕਾ ਅਤੇ ਸਥਾਨਕ ਆਗੂ ਪੂਜਾ ਲੂਥਰਾ ਨੇ ਇਲਾਕੇ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਸਾਧਿਆ | ਇਸ ਦੌਰਾਨ ਪੂਜਾ ਲੂਥਰਾ ਨੇ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਸ਼ਮਾ ਮੱਕੜ ਨੂੰ ਇਕ ਇਮਾਨਦਾਰ, ਮਿਹਨਤੀ ਅਤੇ ਲੋਕ ਮੁੱਦਿਆਂ ਨੂੰ ਪਹਿਲ ਦੇਣ ਵਾਲੀ ਉਮੀਦਵਾਰ ਦੱਸਿਆ | ਚੋਣ ਪ੍ਰਚਾਰ ਦੌਰਾਨ ਪੂਜਾ ਲੂਥਰਾ ਨੇ ਵਾਰਡ ਦੇ ਵੱਖ-ਵੱਖ ਮੁਹੱਲਿਆਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ | ਉਨ੍ਹਾਂ ਕਿਹਾ ਕਿ ਵਾਰਡ ਨੰਬਰ 10 ਵਿਚ ਕਈ ਬੁਨਿਆਦੀ ਸਮੱਸਿਆਵਾਂ ਮੌਜੂਦ ਹਨ, ਜਿਨ੍ਹਾਂ ਦੇ ਪੱਕੇ ਹੱਲ ਲਈ ਇੱਕ ਮਜ਼ਬੂਤ ਅਤੇ ਜ਼ਿੰਮੇਵਾਰ ਪ੍ਰਤੀਨਿਧ ਦੀ ਲੋੜ ਹੈ | ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸ਼ਮਾ ਮੱਕੜ ਵਾਰਡ ਵਾਸੀਆਂ ਦੀਆਂ ਉਮੀਦਾਂ 'ਤੇ ਪੂਰੀ ਤਰ੍ਹਾਂ ਖਰੀ ਉੱਤਰੇਗੀ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਕਰਵਾਏਗੀ | ਪੂਜਾ ਲੂਥਰਾ ਨੇ ਕਿਹਾ ਕਿ ਸ਼ਮਾ ਮੱਕੜ ਇਕ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉੱਤਰੀ ਹੈ ਤਾਂ ਜੋ ਉਹ ਕਿਸੇ ਪਾਰਟੀ ਦੇ ਦਬਾਅ ਤੋਂ ਬਿਨਾਂ ਸਿੱਧੇ ਤੌਰ 'ਤੇ ਆਮ ਲੋਕਾਂ ਦੀ ਆਵਾਜ਼ ਬਣ ਸਕੇ | ਉਨ੍ਹਾਂ ਦਾਅਵਾ ਕੀਤਾ ਕਿ ਵਾਰਡ ਨਿਵਾਸੀਆਂ ਵਲੋਂ ਸ਼ਮਾ ਮੱਕੜ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ ਅਤੇ ਲੋਕ ਬਦਲਾਅ ਲਈ ਉਨ੍ਹਾਂ ਦੇ ਪੱਖ ਵਿਚ ਖੜ੍ਹੇ ਦਿਖਾਈ ਦੇ ਰਹੇ ਹਨ | ਇਸ ਮੌਕੇ ਵੱਡੀ ਗਿਣਤੀ ਵਿਚ ਸਥਾਨਕ ਨਿਵਾਸੀ ਵੀ ਚੋਣ ਪ੍ਰਚਾਰ ਵਿਚ ਸ਼ਾਮਲ ਹੋਏ |
Ad Position 22
No active advertisement
ਪਿਛਲੀ ਖ਼ਬਰ ਹੈਰੀ ਸੰਧੂ ਨੇ ਉਮੀਦਵਾਰ ਅਜੀਤਪਾਲ ਸਿੰਘ ਰਿੰਕੂ ਲਈ ਘਰ-ਘਰ ਵੋਟਾਂ ਮੰਗੀਆਂ ਅਗਲੀ ਖ਼ਬਰ ਅਰੁਣ ਨਾਰੰਗ ਨੇ ਉਮੀਦਵਾਰ ਸਰੋਜ ਰਾਣੀ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ
Ad Position 24