ਅਬੋਹਰ, 22 ਮਈ (ਸੁਖਜੀਤ ਸਿੰਘ ਬਰਾੜ)-ਹਲਕਾ ਅਬੋਹਰ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਵਲੋਂ ਸ਼ਹਿਰ ਦੇ ਵਾਰਡ ਨੰਬਰ 13 ਤੋਂ ਚੋਣ ਲੜ ਰਹੇ ਅਕਾਲੀ ਦਲ ਦੇ ਉਮੀਦਵਾਰ ਅਜੀਤਪਾਲ ਸਿੰਘ ਰਿੰਕੂ ਲਈ ਘਰ-ਘਰ ਜਾ ਕੇ ਵੋਟਾਂ ਮੰਗੀਆਂ ਗਈਆਂ | ਇਸ ਦੌਰਾਨ ਹਲਕਾ ਇੰਚਾਰਜ ਹੈਰੀ ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਵਿਚ ਸਰਕਾਰ ਹੋਣ ਦੇ ਬਾਵਜੂਦ ਵੀ ਅਬੋਹਰ ਸ਼ਹਿਰ ਦਾ ਵਿਕਾਸ ਪੱਖੋਂ ਕੁੱਝ ਨਹੀਂ ਕੀਤਾ | ਹੁਣ ਆਮ ਆਦਮੀ ਪਾਰਟੀ ਫਿਰ ਤੋਂ ਤੁਹਾਡੇ ਨਾਲ ਝੂਠੇ ਵਾਅਦੇ ਕਰ ਰਹੀ ਹੈ | ਉਨ੍ਹਾਂ ਨੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਤੁਸੀਂ ਇਸ ਵਾਰ ਇੱਕ ਮੌਕਾ ਅਕਾਲੀ ਦਲ ਦੇ ਉਮੀਦਵਾਰ ਅਜੀਤਪਾਲ ਸਿੰਘ ਰਿੰਕੂ ਸਮੇਤ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾ ਕੇ ਅਕਾਲੀ ਦਲ ਨੂੰ ਦਿਓ, ਅਸੀਂ ਸ਼ਹਿਰ ਨੂੰ ਵਿਕਾਸ ਪੱਖੋਂ ਸੁੰਦਰ ਬਣਾ ਦਿਆਂਗੇ | ਇਸ ਮੌਕੇ ਉਮੀਦਵਾਰ ਅਜੀਤਪਾਲ ਸਿੰਘ ਰਿੰਕੂ, ਸਰਕਲ ਪ੍ਰਧਾਨ ਸਾਹਿਲ ਛਾਬੜਾ, ਹਰਪ੍ਰੀਤ ਸਿੰਘ ਦਲਮੀਰ ਖੇੜਾ ਅਤੇ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ |