30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਗੁਰਦੁਆਰਾ ਸੰਗਤਸਰ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕੀਤੀ ਘੋਸ਼ਿਤ

Ad Position 21
No active advertisement
ਅਜੀਤ ਡੈਸਕ 23-05-2026
ਅਬੋਹਰ, 22 ਮਈ (ਤੇਜਿੰਦਰ ਸਿੰਘ ਖ਼ਾਲਸਾ) -ਸਥਾਨਕ ਕੰਧਵਾਲਾ ਰੋਡ ਸਥਿਤ ਗੁਰਦੁਆਰਾ ਸੰਗਤਸਰ ਪ੍ਰਬੰਧਕ ਕਮੇਟੀ ਦੀ 3 ਮੈਂਬਰੀ ਪ੍ਰਧਾਨਗੀ ਤੋਂ ਬਾਅਦ ਨਵੀਂ ਕਾਰਜਕਾਰਨੀ ਵੀ ਘੋਸ਼ਿਤ ਕਰ ਦਿੱਤੀ ਗਈ ਹੈ | ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਜਸਬੀਰ ਸਿੰਘ ਅਤੇ ਬਲਜੀਤ ਸਿੰਘ ਸੰਧੂ ਨੇ ਦੱਸਿਆ ਕਿ ਨਵੀਂ ਬਣਾਈ ਕਾਰਜਕਾਰਨੀ ਦੇ ਤਹਿਤ ਦਵਿੰਦਰ ਸਿੰਘ ਵਾਹਲਾ ਨੂੰ ਚੇਅਰਮੈਨ, ਜਥੇਦਾਰ ਬਖ਼ਸ਼ੀਸ਼ ਸਿੰਘ ਜਾਮਣੀਆਂ ਨੂੰ ਸਟੇਜ ਸਕੱਤਰ ਅਤੇ ਕੁਲਵੰਤ ਸਿੰਘ ਔਲਖ ਨੂੰ ਖ਼ਜ਼ਾਨਚੀ ਬਣਾਇਆ ਗਿਆ ਹੈ | ਇਸ ਤੋਂ ਇਲਾਵਾ ਜਰਨੈਲ ਸਿੰਘ, ਅਮਰਜੀਤ ਸਿੰਘ ਜਾਮਣੀਆ, ਅਨੂਪ ਸਿੰਘ, ਮੱਖਣ ਸਿੰਘ ਅਤੇ ਅਰਪਿੰਦਰ ਸਿੰਘ ਔਲਖ ਨੂੰ ਕਾਰਜਕਾਰਨੀ ਮੈਂਬਰ ਲਿਆ ਗਿਆ ਹੈ | ਪ੍ਰਧਾਨ ਜਸਬੀਰ ਸਿੰਘ ਅਤੇ ਬਲਜੀਤ ਸਿੰਘ ਸੰਧੂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਸ਼ੁਕਰਾਨਾ ਅਤੇ ਇਲਾਕੇ ਦੀਆਂ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਲਾਕੇ ਦੀ ਸੰਗਤ ਵਲੋਂ ਜੋ ਉਨ੍ਹਾਂ ਨੂੰ ਸੇਵਾ ਦਿੱਤੀ ਗਈ ਹੈ, ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ | ਮੀਟਿੰਗ ਦੌਰਾਨ ਹਾਜ਼ਰ ਮੈਂਬਰਾਂ ਨੂੰ ਗੁਰਦੁਆਰਾ ਪ੍ਰਬੰਧਾਂ ਸੰਬੰਧੀ ਅਲੱਗ-ਅਲੱਗ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਪਟੇਲ ਪਾਰਕ ਦੀ ਦਸ਼ਾ ਸੁਧਾਰਨ ਵਿਚ ਕਿਸੇ ਨੂੰ ਸਿਆਸਤ ਨਹੀਂ ਕਰਨੀ ਚਾਹੀਦੀ-ਵਿਜੈ ਉਪਵੇਜਾ ਅਗਲੀ ਖ਼ਬਰ 23 ਨੰਬਰ ਵਾਰਡ ਬਣਿਆ ਫ਼ਾਜ਼ਿਲਕਾ ਨਗਰ ਕੌਂਸਲ ਚੋਣਾਂ 'ਚ ਬਹੁ ਚਰਚਿਤ ਵਾਰਡ
Ad Position 24