30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਪਟੇਲ ਪਾਰਕ ਦੀ ਦਸ਼ਾ ਸੁਧਾਰਨ ਵਿਚ ਕਿਸੇ ਨੂੰ ਸਿਆਸਤ ਨਹੀਂ ਕਰਨੀ ਚਾਹੀਦੀ-ਵਿਜੈ ਉਪਵੇਜਾ

Ad Position 21
No active advertisement
ਅਜੀਤ ਡੈਸਕ 23-05-2026
ਅਬੋਹਰ, 22 ਮਈ (ਤੇਜਿੰਦਰ ਸਿੰਘ ਖ਼ਾਲਸਾ)-ਨਗਰ ਨਿਗਮ ਚੋਣਾਂ ਨੂੰ ਲੈ ਕੇ ਜਿੱਥੇ ਚੋਣ ਪ੍ਰਚਾਰ ਸਿਖ਼ਰਾਂ 'ਤੇ ਹੈ, ਉੱਥੇ ਹੀ ਉਮੀਦਵਾਰਾਂ ਵਲੋਂ ਵਿਕਾਸ ਕਾਰਜ ਕਰਵਾਏ ਜਾਣ ਦੀਆਂ ਦੁਹਾਈਆਂ ਵੀ ਪਾਈਆਂ ਜਾ ਰਹੀਆਂ ਹਨ | ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 41 ਤੋਂ ਉਮੀਦਵਾਰ ਵਿਜੈ ਉਪਵੇਜਾ ਨੇ ਆਪਣੇ ਚੋਣ ਦਫ਼ਤਰ ਵਿਖੇ ਪੈੱ੍ਰਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਵਾਰਡ ਨੰਬਰ 41 ਤੋਂ ਉਨ੍ਹਾਂ ਨੂੰ ਜਨਤਾ ਦਾ ਭਾਰੀ ਸਮਰਥਨ ਮਿਲ ਰਿਹਾ ਹੈ | ਜਿਸ ਦੇ ਕਾਰਨ ਵਿਰੋਧੀ ਜਾਣ-ਬੁੱਝ ਕੇ ਪਟੇਲ ਪਾਰਕ ਦੇ ਸੁਧਾਰ ਦਾ ਝੂਠਾ ਸਿਆਸੀ ਲਾਹਾ ਲੈਣਾ ਚਾਹੁੰਦੇ ਹਨ ਜੋ ਕਿ ਇਲਾਕੇ ਦੇ ਵੋਟਰ ਕਾਮਯਾਬ ਨਹੀਂ ਹੋਣ ਦੇਣਗੇ | ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕ ਜਾਣਦੇ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਨਤਾ ਦੇ ਲਈ ਕੀ ਕੁੱਝ ਕੀਤਾ ਹੈ | ਇਸ ਲਈ 26 ਮਈ ਨੂੰ ਸ਼ਹਿਰ ਦੇ ਵੋਟਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਜੇਤੂ ਬਣਾਉਣਗੇ ਅਤੇ ਉਹ ਚੋਣ ਜਿੱਤਣ ਉਪਰੰਤ ਪਹਿਲ ਦੇ ਆਧਾਰ 'ਤੇ ਵਾਰਡ ਨੰਬਰ 41 ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਵਾਉਣਗੇ |
Ad Position 22
No active advertisement
ਪਿਛਲੀ ਖ਼ਬਰ ਕਾਰ ਅਤੇ ਮੋਟਰਸਾਈਕਲ ਦੀ ਟੱਕਰ 'ਚ 2 ਨੌਜਵਾਨਾਂ ਦੀ ਮੌਤ, ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਗੁਰਦੁਆਰਾ ਸੰਗਤਸਰ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕੀਤੀ ਘੋਸ਼ਿਤ
Ad Position 24