09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਅਰਨੀਵਾਲਾ 'ਚ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਕਾਂਗਰਸੀਆਂ ਵਿਚਕਾਰ ਵਧਿਆ ਵਿਵਾਦ

Ad Position 21
No active advertisement
ਅਜੀਤ ਡੈਸਕ 24-05-2026
ਮੰਡੀ ਅਰਨੀਵਾਲਾ, 23 ਮਈ (ਨਿਸ਼ਾਨ ਸਿੰਘ ਮੋਹਲ਼ਾ)-ਅਰਨੀਵਾਲਾ ਦੇ ਵਾਰਡ ਨੰਬਰ 10 ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚਾਲੇ ਧੱਕਾਮੁੱਕੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ ਲੈ ਕੇ ਬਾਅਦ ਵਿਚ ਕਾਂਗਰਸੀ ਵਰਕਰਾਂ ਨੇ ਮਲੋਟ ਫ਼ਾਜ਼ਿਲਕਾ ਰੋਡ ਜਾਮ ਕਰ ਦਿੱਤਾ | ਕਾਂਗਰਸੀ ਵਰਕਰਾਂ ਦਾ ਕਹਿਣਾ ਹੈ ਕਿ ਹਲਕਾ ਵਿਧਾਇਕ ਦੀ ਸ਼ਹਿ 'ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਵਾਰਡ ਨੰਬਰ 10 ਵਿਚ ਕਾਂਗਰਸੀ ਪਾਰਟੀ ਦੇ ਸਮਰਥਕਾਂ ਨਾਲ ਹੱਥੋਪਾਈ ਕੀਤੀ ਹੈ | ਬਾਅਦ ਵਿਚ ਕਾਂਗਰਸੀ ਵਰਕਰਾਂ ਨੇ ਆਮ ਆਦਮੀ ਪਾਰਟੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸੜਕ ਉੱਤੇ ਧਰਨਾ ਲਗਾ ਦਿੱਤਾ | ਕਾਫ਼ੀ ਦੇਰ ਧਰਨਾ ਲੱਗਾ ਰਹਿਣ ਕਾਰਨ ਟਰੈਫ਼ਿਕ ਵੀ ਜਾਮ ਹੋਇਆ | ਇਸ ਧਰਨੇ ਵਿਚ ਸਾਬਕਾ ਮੰਤਰੀ ਹੰਸਰਾਜ ਜੋਸਨ, ਸਾਬਕਾ ਵਿਧਾਇਕ ਰਮਿੰਦਰ ਆਵਲਾ, ਰੂਬੀ ਗਿੱਲ ਅਤੇ ਹੋਰ ਵੀ ਸੀਨੀਅਰ ਕਾਂਗਰਸੀ ਆਗੂ ਮੌਜੂਦ ਸਨ | ਜਿਨ੍ਹਾਂ ਨੇ ਦੋਸ਼ ਲਾਏ ਕਿ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਵਾਰਡ ਨੰਬਰ ਨੌਂ ਵਿਚ ਦਫ਼ਤਰ 'ਚ ਆ ਕੇ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਹੈ ਹਾਲਾਂਕਿ ਸਪਸ਼ਟ ਨਹੀਂ ਹੋ ਸਕਿਆ | ਇਸ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਪੱਖ ਸਾਹਮਣੇ ਨਹੀਂ ਆਇਆ | ਦੇਰ ਸ਼ਾਮ ਤੱਕ ਲੱਗੇ ਧਰਨੇ ਤੋਂ ਬਾਅਦ ਇਸ ਧਰਨੇ ਨੂੰ ਹਟਾ ਦਿੱਤਾ | ਕਾਂਗਰਸੀ ਵਰਕਰਾਂ ਨੇ ਕਿਹਾ ਕਿ ਉਹ ਨਾ ਇਨਸਾਫ਼ੀ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਨੂੰ ਹਰਾ ਕੇ ਇਸ ਦਾ ਬਦਲਾ ਲੈਣਗੇ | ਇਸ ਧਰਨੇ ਵਿਚ ਕਾਂਗਰਸ ਦੇ ਵਾਰਡ ਨੰਬਰ 9 ਤੋਂ ਉਮੀਦਵਾਰ ਬੀਬੀ ਬਲਜੀਤ ਕੌਰ 'ਤੇ ਪੁੱਤਰ ਸ਼ੇਰਾ ਸੰਧੂ, ਪਤੀ ਹਰਦੀਪ ਸਿੰਘ, ਰਿਸ਼ਤੇਦਾਰ ਲਛਮਣ ਸਿੰਘ ਸੰਧੂ ਅਤੇ ਹੋਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਨਗਣਨਾ ਦੇ ਕੰਮ 'ਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ 'ਤੇ ਗਿਣਤੀਕਾਰ ਸੁਰਿੰਦਰ ਕੁਮਾਰ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਨੇ ਪੰਜਾਬ ਸਰਕਾਰ ਵਿਰੁੱਧ ਕੱਢੀ ਵਿਸ਼ਾਲ ਰੋਸ ਰੈਲੀ
Ad Position 24