09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਜਨਗਣਨਾ ਦੇ ਕੰਮ 'ਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ 'ਤੇ ਗਿਣਤੀਕਾਰ ਸੁਰਿੰਦਰ ਕੁਮਾਰ ਦਾ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 24-05-2026
ਅਬੋਹਰ, 23 ਮਈ (ਸੁਖਜੀਤ ਸਿੰਘ ਬਰਾੜ)-ਰਾਸ਼ਟਰੀ ਮਹੱਤਵ ਦੇ ਕਾਰਜ ਜਨਗਣਨਾ ਦੇ ਫ਼ੇਜ਼ 1 ਦੌਰਾਨ ਅਬੋਹਰ ਰੂਰਲ ਖੇਤਰ ਵਿਚ ਇਮਾਨਦਾਰੀ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਵਾਲੇ ਕਰਮਚਾਰੀ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਐੱਸ.ਡੀ. ਐੱਮ.ਅਬੋਹਰ ਰਵਿੰਦਰ ਸਿੰਘ ਅਰੋੜਾ ਵਲੋਂ ਆਪਣੇ ਦਫ਼ਤਰ ਵਿਖੇ ਸੁਰਿੰਦਰ ਕੁਮਾਰ ਐੱਸ.ਐੱਸ.ਮਾਸਟਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗੋਬਿੰਦਗੜ੍ਹ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨ ਪੱਤਰ ਦੇ ਕੇ ਨਿਵਾਜਿਆ ਗਿਆ | ਸੁਰਿੰਦਰ ਕੁਮਾਰ ਨੇ ਅਬੋਹਰ ਰੂਰਲ ਦੇ ਅਧੀਨ ਬਤੌਰ ਗਿਣਤੀਕਾਰ ਕੰਮ ਕਰਦਿਆਂ, ਨਿਰਧਾਰਿਤ ਸਮੇਂ ਦੇ ਅੰਦਰ-ਅੰਦਰ ਅਤੇ ਪੂਰੀ ਬਾਰੀਕੀ ਨਾਲ ਜਨਗਣਨਾ ਦੇ ਡਾਟਾ ਇਕੱਤਰ ਕਰਨ ਦੇ ਕੰਮ ਨੂੰ ਸਫਲਤਾਪੂਰਵਕ ਨੇਪਰੇ ਚਾੜਿ੍ਹਆ ਹੈ | ਇਸ ਮੌਕੇ ਗੱਲਬਾਤ ਕਰਦਿਆਂ ਐੱਸ.ਡੀ.ਐੱਮ.ਰਵਿੰਦਰ ਸਿੰਘ ਅਰੋੜਾ ਨੇ ਕਿਹਾ ਕਿ ਜਨਗਣਨਾ ਵਰਗੇ ਦੇਸ਼-ਵਿਆਪੀ ਕਾਰਜਾਂ ਦੀ ਸਫਲਤਾ ਅਜਿਹੇ ਮਿਹਨਤੀ ਅਤੇ ਵਫ਼ਾਦਾਰ ਕਰਮਚਾਰੀਆਂ ਦੀ ਬਦੌਲਤ ਹੀ ਸੰਭਵ ਹੁੰਦੀ ਹੈ | ਉਨ੍ਹਾਂ ਨੇ ਦੂਜੇ ਕਰਮਚਾਰੀਆਂ ਨੂੰ ਵੀ ਇਸੇ ਤਰ੍ਹਾਂ ਪੂਰੀ ਲਗਨ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ | ਇਸ ਸਨਮਾਨ ਸਮਾਰੋਹ ਦੇ ਮੌਕੇ 'ਤੇ ਜਨਗਣਨਾ ਦਫ਼ਤਰ ਵਲੋਂ ਰਾਜ ਕੁਮਾਰ ਅਤੇ ਪਵਨ ਕੁਮਾਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਾੜ ਸਾੜਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਅਰਨੀਵਾਲਾ 'ਚ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਕਾਂਗਰਸੀਆਂ ਵਿਚਕਾਰ ਵਧਿਆ ਵਿਵਾਦ
Ad Position 24