10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸੰਦੀਪ ਜਾਖੜ ਨੇ ਭਾਜਪਾ ਉਮੀਦਵਾਰ ਅਸੀਸ ਕੁਮਾਰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 24-05-2026
ਅਬੋਹਰ, 23 ਮਈ (ਸੁਖਜੀਤ ਸਿੰਘ ਬਰਾੜ)-ਵਿਧਾਇਕ ਸੰਦੀਪ ਕੁਮਾਰ ਜਾਖੜ ਵਲੋਂ ਸ਼ਹਿਰ ਦੇ ਵਾਰਡ ਨੰਬਰ 13 ਤੋਂ ਨਗਰ ਨਿਗਮ ਦੀ ਚੋਣ ਲੜ ਰਹੇ ਭਾਜਪਾ ਉਮੀਦਵਾਰ ਅਸੀਸ ਕੁਮਾਰ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਸੰਦੀਪ ਕੁਮਾਰ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਬੀਤੇ ਚਾਰ ਸਾਲਾਂ ਦੌਰਾਨ ਅਬੋਹਰ ਸ਼ਹਿਰ ਵਿਚ ਕੁੱਝ ਵੀ ਵਿਕਾਸ ਨਹੀਂ ਕੀਤਾ | ਵਿਕਾਸ ਪੱਖੋਂ ਪੂਰਾ ਸ਼ਹਿਰ ਨਰਕ ਬਣਿਆ ਪਿਆ ਹੈ ਅਤੇ ਸ਼ਹਿਰ ਵਾਸੀ ਨਰਕ ਦੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ | ਇੰਨਾ ਹੀ ਨਹੀਂ ਸ਼ਹਿਰ ਵਿਚ ਸ਼ਰੇਆਮ ਹਰ ਰੋਜ਼ ਲੁੱਟ-ਖੋਹ ਦੀਆਂ ਵਾਰਦਾਤਾਂ ਹੋ ਰਹੀਆਂ ਹਨ | ਉਨ੍ਹਾਂ ਅੱਗੇ ਕਿਹਾ ਕਿ ਜੇਕਰ ਤੁਸੀਂ ਸ਼ਹਿਰ ਦਾ ਵਿਕਾਸ ਚਾਹੁੰਦੇ ਹੋ ਅਤੇ ਅਮਨ-ਸ਼ਾਂਤੀ ਚਾਹੁੰਦੇ ਹੋ ਤਾਂ ਭਾਜਪਾ ਉਮੀਦਵਾਰ ਅਸੀਸ ਕੁਮਾਰ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਓ | ਇਸ ਮੌਕੇ ਉਮੀਦਵਾਰ ਅਸੀਸ ਕੁਮਾਰ ਅਤੇ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੈਰੀ ਸੰਧੂ ਨੇ ਉਮੀਦਵਾਰ ਦੀਪਕ ਗਾਵੜੀ ਦੇ ਹੱਕ 'ਚ ਘਰ-ਘਰ ਵੋਟਾਂ ਮੰਗੀਆਂ ਅਗਲੀ ਖ਼ਬਰ ਸੰਦੀਪ ਕੁਮਾਰ ਡਾਕਟਰ ਦੇ ਯਤਨਾਂ ਸਦਕਾ ਵਾਰਡ ਨੰਬਰ 25 'ਚ ਕਰਵਾਏ ਗਏ ਅਨੇਕਾਂ ਵਿਕਾਸ ਕਾਰਜ-ਵਿਧਾਇਕ ਸਵਨਾ
Ad Position 24