23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਕਾਂਗਰਸੀ ਅਤੇ ਆਪ ਆਗੂ ਦੱਸਣ ਉਨ੍ਹਾਂ ਆਪਣੇ ਰਾਜ ਦੌਰਾਨ ਫ਼ਾਜ਼ਿਲਕਾ ਦੇ ਵਿਕਾਸ ਲਈ ਕੋਈ ਇੱਟ ਵੀ ਲਗਾਈ ਹੈ : ਸਵੀ ਕਾਠਪਾਲ

Ad Position 21
No active advertisement
ਨਗਰ ਕੌਂਸਲ ਦੇ ਸਾਬਕਾ ਉਪ ਪ੍ਰਧਾਨ ਐਡਵੋਕੇਟ ਸਤਿੰਦਰ ਸਿੰਘ ਸਵੀ ਵਾਰਡ ਨੰਬਰ 17 ਵਿਚ ਪਾਰਟੀ ਉਮੀਦਵਾਰ ਵਿਨੋਦ ਕੁਮਾਰ ਸ਼ਰਮਾ ਦੇ ਹੱਕ ਵਿਚ ਚੋਣ ਪ੍ਰਚਾਰ ਕਰਦੇ ਹੋਏ | ਅਜੀਤ ਤਸਵੀਰ <br/> 25-05-2026
ਵਾਰਡ ਨੰਬਰ 17 'ਚ ਅਕਾਲੀ ਉਮੀਦਵਾਰ ਦੇ ਹੱਕ ਵਿਚ ਕੀਤਾ ਚੋਣ ਪ੍ਰਚਾਰ


ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਦੇ ਅੰਤਿਮ ਦਿਨ ਅਕਾਲੀ ਦਲ ਦੇ ਸੀਨੀਅਰ ਆਗੂ, ਨਗਰ ਕੌਂਸਲ ਦੇ ਸਾਬਕਾ ਉਪ ਪ੍ਰਧਾਨ ਐਡਵੋਕੇਟ ਸਤਿੰਦਰ ਸਿੰਘ ਸਵੀ ਨੇ ਵਾਰਡ ਨੰਬਰ 17 ਵਿਚ ਪਾਰਟੀ ਉਮੀਦਵਾਰ ਵਿਨੋਦ ਕੁਮਾਰ ਸ਼ਰਮਾ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਵਾਰਡ ਵਾਸੀਆਂ ਨੂੰ ਅਕਾਲੀ ਦਲ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਛੱਡ, ਫ਼ਾਜ਼ਿਲਕਾ ਦਾ ਵਿਕਾਸ ਹੀ ਦੇਖ ਲਵੋ ਇਹ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੇਣ ਹੈ ਜਿਨ੍ਹਾਂ ਨੇ ਫ਼ਾਜ਼ਿਲਕਾ ਨੂੰ ਜ਼ਿਲ੍ਹਾ ਬਣਾਇਆ | ਇਨ੍ਹਾਂ ਕਾਂਗਰਸੀਆਂ ਅਤੇ ਆਪ ਵਾਲਿਆਂ ਤੋਂ ਪੁੱਛੋ ਕਿ ਇਨ੍ਹਾਂ ਆਪਣੇ ਕਾਰਜਕਾਲ ਦੌਰਾਨ ਵਿਕਾਸ ਦੀ ਇਕ ਵੀ ਇੱਟ ਵੀ ਲਗਾਈ ਹੈ? ਇਸ ਮੌਕੇ ਵਿਨੋਦ ਕੁਮਾਰ, ਅਮਿੱਤ ਬਾਘਲਾ, ਗੁਰਮੀਤ ਸਿੰਘ ਰਾਣੂ, ਇਸ਼ਵਿੰਦਰ ਸਿੰਘ, ਗੌਰਵ ਸ਼ਰਮਾ, ਤੇਜਸ ਕੁੱਕੜ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਮਮਤਾ ਤਨੇਜਾ ਨੂੰ ਕਾਂਗਰਸ ਤੋਂ ਬਾਅਦ ਅਕਾਲੀ ਦਲ ਨੇ ਵੀ ਦਿੱਤਾ ਸਮਰਥਨ ਅਗਲੀ ਖ਼ਬਰ ਭਗਵੰਤ ਮਾਨ ਦੇ ਨਹਿਰੀ ਪਾਣੀ ਤੇ ਝੋਨੇ ਦੀ ਸਿੱਧੀ ਬਿਜਾਈ ਦੇ ਦਾਅਵੇ ਬਰਕਤ ਵਾਹ ਮਾਈਨਰ ਨੇ ਕੀਤੇ ਖੋਖਲੇ ਸਾਬਤ
Ad Position 24