23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਸਥਾਨਕ ਚੋਣਾਂ ਨੂੰ ਨਿਰਪੱਖ ਤੇ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਚੋਣ ਆਬਜ਼ਰਵਰ ਹਰਪ੍ਰੀਤ ਸਿੰਘ ਵਲੋਂ ਪੁਲਿਸ ਅਧਿਕਾਰੀਆਂ ਨਾਲ ਅਹਿਮ ਬੈਠਕ

Ad Position 21
No active advertisement
ਅਜੀਤ ਡੈਸਕ 25-05-2026
ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)-ਆਗਾਮੀ ਸਥਾਨਕ ਨਿਕਾਏ ਚੋਣਾਂ ਨੂੰ ਪਾਰਦਰਸ਼ੀ, ਅਮਨ-ਅਮਾਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੇ ਮੱਦੇਨਜ਼ਰ ਚੋਣ ਆਬਜ਼ਰਵਰ-ਕਮ-ਡੀ.ਆਈ.ਜੀ.ਵਿਜੀਲੈਂਸ ਹਰਪ੍ਰੀਤ ਸਿੰਘ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਦੀ ਮੌਜੂਦਗੀ ਵਿਚ ਪੁਲਿਸ ਅਧਿਕਾਰੀਆਂ ਨਾਲ ਇਕ ਉੱਚ ਪੱਧਰੀ ਸਮੀਖਿਆ ਬੈਠਕ ਕੀਤੀ ਗਈ | ਇਸ ਅਹਿਮ ਮੀਟਿੰਗ ਵਿਚ ਜ਼ਿਲ੍ਹੇ ਦੇ ਸਮੂਹ ਗਜ਼ਟਿਡ ਅਫ਼ਸਰਾਂ, ਐੱਸ.ਐੱਚ.ਓਜ, ਵੱਖ-ਵੱਖ ਵਿੰਗਾਂ ਦੇ ਇੰਚਾਰਜਾਂ ਅਤੇ ਚੌਕੀ ਇੰਚਾਰਜਾਂ ਨੇ ਸ਼ਿਰਕਤ ਕੀਤੀ | ਬੈਠਕ ਦੌਰਾਨ ਚੋਣਾਂ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਅਤੇ ਜ਼ਿਲ੍ਹੇ ਦੀ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ |
ਚੋਣ ਆਬਜ਼ਰਵਰ ਹਰਪ੍ਰੀਤ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਵਾਲੀ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ 'ਤੇ ਤਿੱਖੀ ਨਜ਼ਰ ਰੱਖੀ ਜਾਵੇ | ਉਨ੍ਹਾਂ ਸਪਸ਼ਟ ਕੀਤਾ ਕਿ ਵੋਟਰਾਂ ਨੂੰ ਲੁਭਾਉਣ, ਡਰਾਉਣ-ਧਮਕਾਉਣ ਜਾਂ ਮਾਹੌਲ ਖ਼ਰਾਬ ਕਰਨ ਵਾਲੇ ਅਸਮਾਜਿਕ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਜ਼ਿਲ੍ਹੇ ਦੇ ਅੰਦਰ ਆਉਂਦੇ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਇਲਾਕਿਆਂ ਤੇ ਪੋਲਿੰਗ ਸਟੇਸ਼ਨਾਂ ਦੀ ਪਛਾਣ ਕਰਕੇ ਉੱਥੇ ਵਾਧੂ ਪੁਲਿਸ ਫੋਰਸ ਤਾਇਨਾਤ ਕਰਨ ਦੀ ਯੋਜਨਾ ਬਣਾਈ ਗਈ ਹੈ | ਚੋਣਾਂ ਦੌਰਾਨ ਅਮਨ-ਕਾਨੂੰਨ ਕਾਇਮ ਰੱਖਣ ਲਈ ਦਿਨ-ਰਾਤ ਦੀ ਪੈਟਰੋਲਿੰਗ ਅਤੇ ਹਾਈਟੈੱਕ ਨਾਕਾਬੰਦੀ ਵਧਾਈ ਜਾਵੇਗੀ | ਗੁਆਂਢੀ ਰਾਜਾਂ ਅਤੇ ਜ਼ਿਲਿ੍ਹਆਂ ਨਾਲ ਲੱਗਦੀਆਂ ਸਰਹੱਦਾਂ 'ਤੇ 'ਇੰਟਰ-ਸਟੇਟ ਅਤੇ ਇੰਟਰ-ਡਿਸਟਿ੍ਕਟ' ਚੈਕਿੰਗ ਹੋਰ ਸਖ਼ਤ ਕਰਨ ਦੇ ਆਦੇਸ਼ ਦਿੱਤੇ ਗਏ ਹਨ | ਆਮ ਜਨਤਾ ਅਤੇ ਵੋਟਰਾਂ ਦੇ ਮਨਾਂ ਵਿਚ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਸ਼ਹਿਰਾਂ, ਕਸਬਿਆਂ ਅਤੇ ਸੰਵੇਦਨਸ਼ੀਲ ਹਲਕਿਆਂ ਵਿਚ ਵੱਧ ਤੋਂ ਵੱਧ ਫਲੈਗ ਮਾਰਚ ਅਤੇ ਪੈਦਲ ਗਸ਼ਤ ਕੀਤੀ ਜਾਵੇਗੀ | ਚੋਣ ਆਬਜ਼ਰਵਰ ਨੇ ਨਿਰਦੇਸ਼ ਦਿੱਤੇ ਹਨ ਕਿ ਚੋਣਾਂ ਵਾਲੇ ਖੇਤਰਾਂ ਵਿਚ ਅਗਲੇ 24 ਘੰਟਿਆਂ ਦੇ ਅੰਦਰ-ਅੰਦਰ 100 ਫ਼ੀਸਦੀ ਲਾਇਸੰਸੀ ਹਥਿਆਰ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ |
ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੇ ਕਿਹਾ ਕਿ ਫ਼ਾਜ਼ਿਲਕਾ ਪੁਲਿਸ ਆਗਾਮੀ ਨਗਰ ਕੌਂਸਲ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ, ਸ਼ਾਂਤੀਪੂਰਨ ਅਤੇ ਭੈਅ-ਮੁਕਤ ਮਾਹੌਲ ਵਿਚ ਕਰਵਾਉਣ ਲਈ ਵਚਨਬੱਧ ਹੈ | ਉਨ੍ਹਾਂ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਲੋਕਤੰਤਰ ਦੇ ਇਸ ਤਿਉਹਾਰ ਵਿਚ ਸ਼ਾਂਤੀਪੂਰਨ ਢੰਗ ਨਾਲ ਹਿੱਸਾ ਲੈਣ |
Ad Position 22
No active advertisement
ਪਿਛਲੀ ਖ਼ਬਰ ਅਰਨੀਵਾਲਾ 'ਚ ਆਮ ਆਦਮੀ ਪਾਰਟੀ ਦਾ ਸ਼ਕਤੀ ਪ੍ਰਦਰਸ਼ਨ, ਵਿਧਾਇਕ ਗੋਲਡੀ ਕੰਬੋਜ ਦਾ ਰੋਡ ਸ਼ੋਅ ਹੋਇਆ ਵਿਸ਼ਾਲ ਰੈਲੀ 'ਚ ਤਬਦ... ਅਗਲੀ ਖ਼ਬਰ ਡਾ. ਮਮਤਾ ਤਨੇਜਾ ਨੂੰ ਕਾਂਗਰਸ ਤੋਂ ਬਾਅਦ ਅਕਾਲੀ ਦਲ ਨੇ ਵੀ ਦਿੱਤਾ ਸਮਰਥਨ
Ad Position 24