23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਅਰਨੀਵਾਲਾ 'ਚ ਆਮ ਆਦਮੀ ਪਾਰਟੀ ਦਾ ਸ਼ਕਤੀ ਪ੍ਰਦਰਸ਼ਨ, ਵਿਧਾਇਕ ਗੋਲਡੀ ਕੰਬੋਜ ਦਾ ਰੋਡ ਸ਼ੋਅ ਹੋਇਆ ਵਿਸ਼ਾਲ ਰੈਲੀ 'ਚ ਤਬਦੀਲ

Ad Position 21
No active advertisement
ਅਜੀਤ ਡੈਸਕ 25-05-2026
ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)-ਨਗਰ ਪੰਚਾਇਤ ਚੋਣਾਂ ਦੇ ਪ੍ਰਚਾਰ ਦੇ ਆਖ਼ਰੀ ਦਿਨ ਅਰਨੀਵਾਲਾ ਵਿਚ ਆਮ ਆਦਮੀ ਪਾਰਟੀ ਵਲੋਂ ਤਾਕਤ ਦਾ ਵੱਡਾ ਪ੍ਰਦਰਸ਼ਨ ਵੇਖਣ ਨੂੰ ਮਿਲਿਆ | ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਅਗਵਾਈ ਹੇਠ ਕੱਢੇ ਗਏ ਵਿਸ਼ਾਲ ਰੋਡ ਸ਼ੋਅ ਨੇ ਪੂਰੇ ਸ਼ਹਿਰ ਨੂੰ ਚੋਣਾਵੀ ਰੰਗ ਵਿਚ ਰੰਗ ਦਿੱਤਾ | ਸਥਾਨਕ ਆਮ ਆਦਮੀ ਪਾਰਟੀ ਦੇ ਦਫ਼ਤਰ ਤੋਂ ਸ਼ੁਰੂ ਹੋਇਆ ਇਹ ਰੋਡ ਸ਼ੋਅ ਦੇਖਦੇ ਹੀ ਦੇਖਦੇ ਇਕ ਵਿਸ਼ਾਲ ਰੈਲੀ ਵਿਚ ਤਬਦੀਲ ਹੋ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ, ਪਾਰਟੀ ਵਲੰਟੀਅਰ, ਵਰਕਰ ਅਤੇ ਸਮਰਥਕ ਸ਼ਾਮਿਲ ਹੋਏ | ਰੋਡ ਸ਼ੋਅ ਦੌਰਾਨ Tਆਮ ਆਦਮੀ ਪਾਰਟੀ ਜ਼ਿੰਦਾਬਾਦU ਅਤੇ Tਵਿਧਾਇਕ ਜਗਦੀਪ ਕੰਬੋਜ ਗੋਲਡੀ ਜ਼ਿੰਦਾਬਾਦUਦੇ ਨਾਅਰਿਆਂ ਨਾਲ ਪੂਰਾ ਇਲਾਕਾ ਗੂੰਜ ਉੱਠਿਆ | ਰੋਡ ਸ਼ੋਅ ਦੌਰਾਨ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਵਿਚ ਕਰਵਾਏ ਗਏ ਰਿਕਾਰਡਤੋੜ ਵਿਕਾਸ ਕਾਰਜਾਂ ਨੂੰ ਦੇਖਦਿਆਂ ਅਰਨੀਵਾਲਾ ਦੇ ਵੋਟਰ ਵਿਕਾਸ ਦੇ ਨਾਮ 'ਤੇ ਮੋਹਰ ਲਗਾ ਕੇ 11 ਦੇ 11 ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾਉਣਗੇ | ਉਨ੍ਹਾਂ ਭਰੋਸਾ ਦਿਵਾਇਆ ਕਿ ਨਗਰ ਪੰਚਾਇਤ ਬਣਨ ਨਾਲ ਅਰਨੀਵਾਲਾ ਵਿਚ ਵਿਕਾਸ ਦੇ ਹੋਰ ਵੱਡੇ ਪ੍ਰੋਜੈਕਟ ਲਿਆਂਦੇ ਜਾਣਗੇ ਤਾਂ ਜੋ ਇਹ ਇਲਾਕਾ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੂ ਸਕੇ | ਰੋਡ ਸ਼ੋਅ ਦੀ ਖ਼ਾਸ ਗੱਲ ਇਹ ਰਹੀ ਕਿ ਲੋਕ 'ਆਪ' ਮੁਹਾਰੇ ਇਸ ਰੈਲੀ ਵਿਚ ਸ਼ਾਮਿਲ ਹੁੰਦੇ ਗਏ | ਲੋਕਾਂ ਨੇ ਮੌਜੂਦਾ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ 'ਤੇ ਖ਼ੁਸ਼ੀ ਜਤਾਉਂਦਿਆਂ ਪਾਰਟੀ ਨੂੰ ਭਰਪੂਰ ਸਮਰਥਨ ਦਿੱਤਾ, ਜਿਸ ਕਾਰਨ ਇਹ ਰੋਡ ਸ਼ੋਅ ਇਕ ਵੱਡੀ ਜਨ ਸਭਾ ਦਾ ਰੂਪ ਧਾਰਨ ਕਰ ਗਿਆ | ਇਸ ਦੌਰਾਨ ਵੱਖ-ਵੱਖ ਵਾਰਡਾਂ ਦੇ ਵਰਕਰਾਂ ਅਤੇ ਸਮਰਥਕਾਂ ਵਲੋਂ ਵਿਧਾਇਕ ਗੋਲਡੀ ਕੰਬੋਜ ਦਾ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਕਈ ਥਾਵਾਂ 'ਤੇ ਵਰਕਰਾਂ ਨੇ ਉਨ੍ਹਾਂ ਨੂੰ ਲੱਡੂਆਂ ਨਾਲ ਤੋਲ ਕੇ ਮਾਨ-ਸਨਮਾਨ ਵੀ ਦਿੱਤਾ | ਵਿਧਾਇਕ ਗੋਲਡੀ ਕੰਬੋਜ ਨੇ ਭਾਵੁਕ ਹੁੰਦਿਆਂ ਕਿਹਾ ਕਿ ਅਰਨੀਵਾਲਾ ਹਲਕਾ ਉਨ੍ਹਾਂ ਦਾ ਆਪਣਾ ਪਰਿਵਾਰ ਹੈ ਅਤੇ ਉਹ ਹਮੇਸ਼ਾ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨਗੇ | ਵਿਰੋਧੀਆਂ ਨੂੰ ਤਾੜਨਾ ਕਰਦਿਆਂ ਉਨ੍ਹਾਂ ਸਪਸ਼ਟ ਕੀਤਾ ਕਿ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਜਾਂ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਹਰ ਵੋਟਰ ਨੂੰ ਬਿਨਾਂ ਕਿਸੇ ਡਰ ਤੋਂ ਨਿਰਪੱਖ ਮਾਹੌਲ ਵਿਚ ਵੋਟ ਪਾਉਣ ਦਾ ਪੂਰਾ ਅਧਿਕਾਰ ਮਿਲੇਗਾ | ਇਸ ਰੋਡ ਸ਼ੋਅ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਹਰਕਿਰਨ ਕੌਰ ਦੀ ਚੋਣ ਰੈਲੀ ਨੂੰ ਵਾਰਡ ਵਾਸੀਆਂ ਨੇ ਦਿੱਤਾ ਭਰਵਾਂ ਹੁੰਗਾਰਾ ਅਗਲੀ ਖ਼ਬਰ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਵਿਧਾਇਕ ਸਵਨਾ ਨੇ 'ਆਪ' ਉਮੀਦਵਾਰਾਂ ਲਈ ਝੋਕੀ ਪੂਰੀ ਤਾਕਤ
Ad Position 24