ਅਬੋਹਰ, 24 ਮਈ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 38 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਕਿਰਨ ਕੌਰ ਪਤਨੀ ਗੁਰਵਿੰਦਰ ਸਿੰਘ ਵਿਪਨ ਦੀ ਡੋਰ ਟੂ ਡੋਰ ਚੋਣ ਰੈਲੀ ਨੂੰ ਵੋਟਰਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ | ਇਸ ਦੌਰਾਨ ਭਾਰੀ ਇਕੱਠ ਵਿਚ ਹਰਕਿਰਨ ਕੌਰ ਦੇ ਸਮਰਥਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਅਤੇ 26 ਮਈ ਨੂੰ ਪਾਰਟੀ ਦੇ ਚੋਣ ਨਿਸ਼ਾਨ ਝਾੜੂ 'ਤੇ ਵੱਧ ਤੋਂ ਵੱਧ ਵੋਟਾਂ ਪਾ ਕੇ ਜੇਤੂ ਬਣਾਉਣ ਦੀ ਅਪੀਲ ਕੀਤੀ | ਇਹ ਚੋਣ ਰੈਲੀ ਪਾਰਟੀ ਉਮੀਦਵਾਰ ਹਰਕਿਰਨ ਕੌਰ ਦੇ ਚੋਣ ਦਫ਼ਤਰ ਤੋਂ ਰਵਾਨਾ ਹੋਈ, ਜੋ ਵਾਰਡ ਨੰਬਰ 38 ਦੇ ਵੱਖ-ਵੱਖ ਮੁਹੱਲਿਆਂ ਤੋਂ ਹੁੰਦੀ ਹੋਈ ਵਾਪਸ ਚੋਣ ਦਫ਼ਤਰ ਆ ਕੇ ਸਮਾਪਤ ਹੋਈ | ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਐਡਵੋਕੇਟ ਹਰਪ੍ਰੀਤ ਸਿੰਘ, ਅਤੁੱਲ ਨਾਗਪਾਲ, ਅਨੂ ਆਹੂਜਾ, ਦਿਸ਼ੀ ਭਠੇਜਾ, ਐਡਵੋਕੇਟ ਪਿਕੰਸ਼ ਭਠੇਜਾ, ਤੇਜਵੀਰ ਸਿੰਘ ਬਰਾੜ, ਅਸ਼ੋਕ ਛਾਬੜਾ, ਸਫਲ ਹਰਪ੍ਰੀਤ ਸਿੰਘ ਆਦਿ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਐਡਵੋਕੇਟ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਬੋਹਰ ਦੇ ਹਰ ਵਾਰਡ ਵਿਚੋਂ ਆਮ ਆਦਮੀ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਪਰ ਵਾਰਡ ਨੰਬਰ 38 ਦੇ ਵੋਟਰਾਂ ਅਤੇ ਸਪੋਰਟਰਾਂ ਦਾ ਜੋਸ਼ ਦੇਖਦੇ ਹੀ ਬਣਦਾ ਹੈ | ਜਿਸ ਤੋਂ ਸਾਫ਼ ਜ਼ਾਹਿਰ ਹੋ ਰਿਹਾ ਕਿ ਹਰਕਿਰਨ ਕੌਰ ਵਾਰਡ ਨੰਬਰ 38 ਤੋਂ ਸਭ ਤੋਂ ਵੱਡੀ ਲੀਡ ਲੈ ਕੇ ਜੇਤੂ ਹੋਣਗੇ | ਇਸ ਮੌਕੇ ਇਲਾਕੇ ਦੀਆਂ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਚੋਣ ਰੈਲੀ ਵਿਚ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਜਿਸ ਵਿਚ ਭਾਈ ਘਨੱਈਆ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਪਰਮਿੰਦਰ ਸਿੰਘ ਪੰਮਾ ਖ਼ਾਲਸਾ, ਪਰਵਿੰਦਰ ਪਾਲ ਸਿੰਘ ਰਾਜਾ, ਬਲਵਿੰਦਰ ਸਿੰਘ ਬਿੰਦਰ, ਤਰਲੋਚਨ ਸਿੰਘ, ਮਨਪ੍ਰੀਤ ਸਿੰਘ, ਕੁਲਵੰਤ ਰਾਏ ਕੰਤੀ, ਜੋਗਾ ਸਿੰਘ ਭੁੱਲਰ, ਜਗਜੀਤ ਸਿੰਘ ਜੱਗਾ, ਮਨਜੀਤ ਸਿੰਘ ਚਲਾਣਾ, ਬਲਵੀਰ ਸਿੰਘ, ਪਰਮਜੀਤ ਸਿੰਘ ਨਾਰੰਗ, ਅਰਸ਼ਦੀਪ ਸਿੰਘ, ਤੇਜਾ ਸਿੰਘ, ਅੰਸ਼ਦੀਪ ਸਿੰਘ, ਅੰਮਿ੍ਤਪਾਲ ਸਿੰਘ, ਗੁਰਜੰਟ ਸਿੰਘ ਬਰਾੜ, ਅਜੀਤ ਸਿੰਘ, ਬਲਜੀਤ ਸਿੰਘ ਭੁੱਲਰ, ਬਲਜੀਤ ਸਿੰਘ ਬੱਬਲਾ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ |