ਅਬੋਹਰ, 24 ਮਈ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 38 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਕਿਰਨ ਕੌਰ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦ ਟਿਕਟਾਂ ਦੀ ਵੰਡ ਤੋਂ ਨਾਰਾਜ਼ ਹੋਏ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਟਕਸਾਲੀ ਧੜੇ ਨੇ ਵੀ ਹਰਕਿਰਨ ਕੌਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ | ਇਸ ਦੇ ਨਾਲ ਹੀ ਅਕਾਲੀ ਦਲ ਵਲੋਂ ਵੀ ਸਮਾਜਸੇਵੀ ਗੁਰਵਿੰਦਰ ਸਿੰਘ ਵਿਪਨ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ | ਸ. ਵਿਪਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਮਰਥਨ ਦੇਣ ਵਾਲੀਆਂ ਸਾਰੀ ਧਿਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਵਾਰਡ ਵਾਸੀਆਂ ਦਾ ਭਾਰੀ ਪਿਆਰ ਮਿਲ ਰਿਹਾ ਹੈ | ਜਿਸ ਤੋਂ ਉਮੀਦ ਹੈ ਕਿ ਉਹ ਭਾਰੀ ਵੋਟਾਂ ਨਾਲ ਜਿੱਤ ਕੇ ਨਗਰ ਨਿਗਮ ਵਿਚ ਆਮ ਆਦਮੀ ਪਾਰਟੀ ਦਾ ਬੋਰਡ ਬਣਾਉਣ ਵਿਚ ਸਹਿਯੋਗ ਕਰਨਗੇ | ਉਨ੍ਹਾਂ ਇਲਾਕੇ ਦੀਆਂ ਧਾਰਮਿਕ, ਸਮਾਜਿਕ ਅਤੇ ਸਿੱਖ ਸੰਸਥਾਵਾਂ ਦਾ ਵੀ ਧੰਨਵਾਦ ਕਰਦੇ ਹੋਏ ਕਿਹਾ ਕਿ ਸਮੁੱਚੇ ਪੰਜਾਬ ਵਿਚ ਨਹੀਂ ਬਲਕਿ ਅਬੋਹਰ ਹਲਕੇ ਵਿਚ ਵੀ ਆਮ ਆਦਮੀ ਪਾਰਟੀ ਦੀ ਹਨੇਰੀ ਚੱਲ ਰਹੀ ਹੈ | ਉਨ੍ਹਾਂ ਆਪਣੀ ਧਰਮ ਪਤਨੀ ਹਰਕਿਰਨ ਕੌਰ ਦੇ ਚੋਣ ਨਿਸ਼ਾਨ ਝਾੜੂ 'ਤੇ 26 ਮਈ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜੇਤੂ ਬਣਾਉਣ ਦੀ ਅਪੀਲ ਵੀ ਕੀਤੀ |