23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਅਰੁਣ ਨਾਰੰਗ ਨੇ ਉਮੀਦਵਾਰ ਬੂਟਾ ਸਿੰਘ ਅਤੇ ਰੇਸ਼ਮਾ ਰਾਣੀ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ

Ad Position 21
No active advertisement
ਅਜੀਤ ਡੈਸਕ 25-05-2026
ਅਬੋਹਰ, 24 ਮਈ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਵਲੋਂ ਅੱਜ ਸ਼ਹਿਰ ਦੇ ਵਾਰਡ ਨੰਬਰ 45 ਤੋਂ ਚੋਣ ਲੜ ਰਹੇ ਪਾਰਟੀ ਦੇ ਉਮੀਦਵਾਰ ਬੂਟਾ ਸਿੰਘ ਅਤੇ ਵਾਰਡ ਨੰਬਰ 46 ਤੋਂ ਚੋਣ ਲੜ ਰਹੇ ਉਮੀਦਵਾਰ ਰੇਸ਼ਮਾ ਰਾਣੀ ਦੇ ਹੱਕ ਚ ਚੋਣ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਵਾਰ ਆਪਣੇ ਕੀਤੇ ਕੰਮਾਂ ਦੇ ਦਮ 'ਤੇ ਵੋਟਾਂ ਮੰਗ ਰਹੀ ਹੈ ਅਤੇ ਇਸ ਵਾਰ ਸ਼ਹਿਰ 'ਚ ਵੱਡੀ ਜਿੱਤ ਹਾਸਲ ਕਰ ਨਗਰ ਨਿਗਮ ਵਿਚ ਆਪਣਾ ਬੋਰਡ ਬਣਾਏਗੀ | ਉਨ੍ਹਾਂ ਨੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਤੁਸੀਂ ਵੀ ਵਾਰਡ ਅਤੇ ਸ਼ਹਿਰ ਦਾ ਵਿਕਾਸ ਚਾਹੁੰਦੇ ਹੋ ਤਾਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਓ | ਇਸ ਮੌਕੇ ਉਮੀਦਵਾਰ ਬੂਟਾ ਸਿੰਘ, ਰੇਸ਼ਮਾ ਰਾਣੀ, ਯੂਥ ਆਗੂ ਰਜਿੰਦਰ ਕੰਬੋਜ ਅਤੇ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਜੋਸਨ ਨੇ ਅਰਨੀਵਾਲਾ ਨਗਰ ਪੰਚਾਇਤ ਚੋਣਾਂ 'ਚ ਕਾਂਗਰਸੀ ਕੌਂਸਲਰਾਂ ਨੂੰ ਜਿਤਾਉਣ ਦਾ ਦਿੱਤਾ ਸੱਦਾ ਅਗਲੀ ਖ਼ਬਰ ਭਾਜਪਾ ਦੇ ਸਾਬਕਾ ਟਕਸਾਲੀ ਵਰਕਰਾਂ, ਅਕਾਲੀ ਦਲ, ਧਾਰਮਿਕ ਸੰਸਥਾਵਾਂ ਵਲੋਂ ਵੀ ਮਿਲ ਰਿਹਾ ਹੈ ਭਰਵਾਂ ਸਮਰਥਨ-ਗੁਰਵਿੰਦਰ ਸਿ...
Ad Position 24