19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 26-05-2026
ਫ਼ਾਜ਼ਿਲਕਾ, 25 ਮਈ (ਅਮਰਜੀਤ ਸ਼ਰਮਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਫ਼ਾਜ਼ਿਲਕਾ ਦੀ ਇਕ ਅਹਿਮ ਮੀਟਿੰਗ ਸਥਾਨਕ ਸੁੰਦਰ ਆਸ਼ਰਮ ਵਿਖੇ ਬਲਾਕ ਪ੍ਰਧਾਨ ਸੰਦੀਪ ਕੁਮਾਰ ਦੀ ਅਗਵਾਈ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਡਾ.ਰਾਜ ਕਿ੍ਸ਼ਨ ਜੋਸਨ ਅਤੇ ਜ਼ਿਲ੍ਹਾ ਖ਼ਜ਼ਾਨਚੀ ਪ੍ਰਸ਼ੋਤਮ ਸ਼ਰਮਾ ਨੇ ਉਚੇਚੇ ਰੂਪ ਵਿਚ ਸ਼ਿਰਕਤ ਕੀਤੀ | ਮੀਟਿੰਗ 'ਚ ਵੱਡੀ ਗਿਣਤੀ ਵਿਚ ਐਸੋਸੀਏਸ਼ਨ ਦੇ ਮੈਂਬਰਾਂ ਨੇ ਹਿੱਸਾ ਲੈਂਦਿਆਂ ਕਈ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ | ਮੀਟਿੰਗ ਵਿਚ ਸਾਫ਼ ਸੁਥਰੀ ਪੈ੍ਰਕਟਿਸ, ਨਸ਼ੇ ਵਿਰੁੱਧ ਏਕਤਾ ਰੱਖਣੀ, ਪਿੰਡਾਂ, ਮੁਹੱਲਿਆਂ ਅੰਦਰ ਸਸਤੀਆਂ ਸਿਹਤ ਸੁਵਿਧਾਵਾਂ ਦੇਣ ਦਾ ਪ੍ਰਣ ਲਿਆ | ਇਸ ਮੌਕੇ ਓਮ ਪ੍ਰਕਾਸ਼, ਹਰਮੇਸ਼ ਕੁਮਾਰ, ਮਦਨ ਲਾਲ, ਰੌਸ਼ਨ ਲਾਲ, ਬਲਜੀਤ ਸਿੰਘ, ਵਿਜੈ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬ੍ਰਹਮ ਰਿਸ਼ੀ ਸਕੂਲ 'ਚ ਬਾਰ੍ਹਵੀ ਜਮਾਤ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਭਾਰਤ ਵਿਕਾਸ ਪਰਿਸ਼ਦ ਫ਼ਾਜ਼ਿਲਕਾ ਵਲੋਂ ਬਨਾਉਟੀ ਅੰਗ ਵੰਡ ਸਮਾਰੋਹ ਆਯੋਜਿਤ
Ad Position 24