ਅਬੋਹਰ, 25 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਬ੍ਰਹਮ ਰਿਸ਼ੀ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਰ੍ਹਵੀਂ ਜਮਾਤ 'ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਮਾਜਸੇਵੀ ਆਰਤੀ ਮਹਿਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਮੁੱਖ ਮਹਿਮਾਨ ਆਰਤੀ ਮਹਿਤਾ ਨੇ ਬਾਰ੍ਹਵੀਂ ਜਮਾਤ 'ਚ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਚੰਗੀ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀ ਹੀ ਚੰਗਾ ਮੁਕਾਮ ਹਾਸਲ ਕਰ ਸਫਲਤਾ ਪ੍ਰਾਪਤ ਕਰਦੇ ਹਨ | ਇਸ ਮੌਕੇ ਸਕੂਲ ਦੇ ਪ੍ਰਬੰਧਕ ਸਵਾਮੀ ਬ੍ਰਹਮਸਰਤਾ, ਪਿ੍ੰਸੀਪਲ ਸ਼੍ਰੇਆ ਭਾਰਤੀ, ਓ.ਪੀ.ਚੌਧਰੀ, ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |