ਫ਼ਾਜ਼ਿਲਕਾ, 25 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਪਤਨੀ ਅਤੇ ਬੇਟੀ ਨੂੰ ਲੁਕਾ ਕੇ ਰੱਖਣ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਵਿਜੇ ਕੁਮਾਰ ਪੁੱਤਰ ਦੀਵਾਨ ਚੰਦ ਵਾਸੀ ਗਾਂਧੀ ਨਗਰ ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਬਾਰਡਰ ਰੋਡ ਸਾਹਮਣੇ ਗੱਦੀ ਦੇ ਅਹਾਤਾ ਕੋਲੋਂ ਕਿਸੇ ਅਣਪਛਾਤੇ ਵਿਅਕਤੀ ਵਲੋਂ ਉਸ ਦੀ ਪਤਨੀ ਅਤੇ ਬੇਟੀ ਨੂੰ ਲੁਕਾ-ਛਿਪਾ ਕੇ ਕਿਸੇ ਅਣਜਾਣ ਜਗਾ 'ਤੇ ਰੱਖਿਆ ਗਿਆ ਹੈ | ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |