19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਅਬੋਹਰ ਨਗਰ ਨਿਗਮ ਲਈ ਵੋਟਾਂ ਦੀਆਂ ਤਿਆਰੀਆਂ ਹੋਈਆਂ ਮੁਕੰਮਲ, ਪ੍ਰਸ਼ਾਸਨ ਨੇ ਕੀਤੇ ਪੁਖ਼ਤਾ ਪ੍ਰਬੰਧ

Ad Position 21
No active advertisement
ਅਜੀਤ ਡੈਸਕ 26-05-2026
ਅਬੋਹਰ, 25 ਮਈ (ਤੇਜਿੰਦਰ ਸਿੰਘ ਖ਼ਾਲਸਾ)- ਨਗਰ ਨਿਗਮ ਚੋਣਾਂ ਦੇ ਲਈ ਚੋਣ ਪ੍ਰਚਾਰ ਬੰਦ ਹੁੰਦੇ ਹੀ ਪ੍ਰਸ਼ਾਸਨ ਵਲੋਂ ਮਤਦਾਨ ਦੇ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸੰਬੰਧੀ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਬੂਥਾਂ 'ਤੇ ਟੀਮਾਂ ਭੇਜ ਦਿੱਤੀਆਂ ਗਈਆਂ ਹਨ ਅਤੇ ਅਧਿਕਾਰੀਆਂ ਵਲੋਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ ਜਾ ਰਿਹਾ ਹੈ | ਦੂਜੇ ਪਾਸੇ ਨਗਰ ਨਿਗਮ ਅਬੋਹਰ ਦੇ 50 ਵਾਰਡਾਂ ਲਈ 175 ਉਮੀਦਵਾਰ ਚੋਣ ਮੈਦਾਨ ਵਿਚ ਹਨ ਜਿਨ੍ਹਾਂ ਦੇ ਵਿਚੋਂ 50 ਸੀਟਾਂ 'ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ, 50 ਸੀਟਾਂ 'ਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ, 31 ਸੀਟਾਂ 'ਤੇ ਕਾਂਗਰਸ ਦੇ ਉਮੀਦਵਾਰ ਅਤੇ 32 ਸੀਟਾਂ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚੋਣ ਮੈਦਾਨ ਵਿਚ ਹਨ ਜਦ ਕਿ 12 ਸੀਟਾਂ 'ਤੇ ਆਜ਼ਾਦ ਉਮੀਦਵਾਰ ਵੀ ਆਪਣੀ ਕਿਸਮਤ ਅਜ਼ਮਾ ਰਹੇ ਹਨ | ਅਬੋਹਰ ਨਗਰ ਨਿਗਮ ਦੇ ਕੁੱਝ ਵਾਰਡਾਂ ਵਿਚ ਕਰੜੀ ਤਿਕੋਣੀ ਟੱਕਰ ਬਣੀ ਹੋਈ ਹੈ ਜਦ ਕਿ ਕਈ ਵਾਰਡਾਂ ਵਿਚ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਆਹਮਣੇ ਸਾਹਮਣੇ ਦੀ ਟੱਕਰ ਮੰਨੀ ਜਾ ਰਹੀ ਹੈ | ਸਿਆਸੀ ਮਾਹਿਰਾਂ ਦੀ ਮੰਨੀ ਜਾਵੇ ਤੇ ਇਸ ਵਾਰ ਵੋਟਰਾਂ ਨੇ ਪੂਰੀ ਤਰ੍ਹਾਂ ਚੁੱਪੀ ਧਾਰੀ ਹੋਈ ਹੈ ਅਤੇ ਕਿਸ ਪਾਰਟੀ ਨੂੰ ਬਹੁਮਤ ਮਿਲਦਾ ਹੈ, ਇਸ ਸੰਬੰਧੀ 29 ਮਈ ਨੂੰ ਹੀ ਸਥਿਤੀ ਸਪਸ਼ਟ ਹੋਵੇਗੀ | ਦੂਜੇ ਪਾਸੇ ਵੱਧ ਗਰਮੀ ਪੈਣ ਕਾਰਨ ਵੋਟਿੰਗ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਰੱਖਿਆ ਗਿਆ ਹੈ ਅਤੇ ਗਰਮੀ ਕਾਰਨ ਵੋਟ ਫ਼ੀਸਦੀ ਘੱਟ ਹੋਣ ਦੇ ਅਨੁਮਾਨ ਵੀ ਲਗਾਏ ਜਾ ਰਹੇ ਹਨ ਜਦ ਕਿ ਪ੍ਰਸ਼ਾਸਨ ਵੋਟਰਾਂ ਨੂੰ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਕਰਵਾਉਣ ਦੇ ਲਈ ਲਗਾਤਾਰ ਵਚਨਬੱਧ ਹੈ |
Ad Position 22
No active advertisement
ਪਿਛਲੀ ਖ਼ਬਰ ਹਰਕਿਰਨ ਕੌਰ ਦੇ ਪੱਖ ਵਿਚ ਵਾਰਡ ਨੰਬਰ 38 ਦੇ ਵੋਟਰਾਂ ਨੂੰ ਬੱਚਿਆਂ ਨੇ ਕੀਤੀ ਅਪੀਲ ਅਗਲੀ ਖ਼ਬਰ ਪਤਨੀ ਅਤੇ ਬੇਟੀ ਨੂੰ ਲੁਕਾ ਕੇ ਰੱਖਣ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24