ਅਬੋਹਰ, 25 ਮਈ (ਤੇਜਿੰਦਰ ਸਿੰਘ ਖ਼ਾਲਸਾ)- ਨਗਰ ਨਿਗਮ ਚੋਣਾਂ ਦੇ ਲਈ ਜਿੱਥੇ ਚੋਣ ਪ੍ਰਚਾਰ ਬੰਦ ਹੋ ਚੁੱਕਾ ਹੈ, ਉੱਥੇ ਹੀ ਵੋਟਰਾਂ ਨੂੰ ਉਮੀਦਵਾਰਾਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਵਲੋਂ ਵੋਟ ਪਾਉਣ ਲਈ ਅਪੀਲ ਵੀ ਕੀਤੀ ਜਾ ਰਹੀ ਹੈ | ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 38 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਹਰਕਿਰਨ ਕੌਰ ਪਤਨੀ ਗੁਰਵਿੰਦਰ ਸਿੰਘ ਵਿਪਨ ਦੇ ਬੱਚਿਆਂ ਅਰਸ਼ਦੀਪ ਸਿੰਘ ਅਤੇ ਰਵਨੀਤ ਕੌਰ ਨੇ ਵਾਰਡ ਨੰਬਰ 38 ਦੇ ਵੋਟਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਸਾਧਾਰਨ ਪਰਿਵਾਰ ਨਾਲ ਸਬੰਧ ਰੱਖਦਾ ਹੈ | ਉਨ੍ਹਾਂ ਦੇ ਪਿਤਾ ਗੁਰਵਿੰਦਰ ਸਿੰਘ ਵਿਪਨ ਪਿਛਲੇ ਲੰਬੇ ਸਮੇਂ ਤੋਂ ਇਲਾਕੇ ਵਿਚ ਸਮਾਜ ਸੇਵਾ ਦੇ ਤੌਰ 'ਤੇ ਕੰਮ ਕਰਦੇ ਆ ਰਹੇ ਹਨ | ਜਿਸ ਤਹਿਤ ਆਮ ਆਦਮੀ ਪਾਰਟੀ ਵਲੋਂ ਉਨ੍ਹਾਂ ਦੀ ਮਾਤਾ ਹਰਕਿਰਨ ਕੌਰ ਚੋਣ ਮੈਦਾਨ ਵਿਚ ਹਨ | ਇਸ ਵਾਰ ਉਹ ਆਮ ਆਦਮੀ ਪਾਰਟੀ ਵਲੋਂ ਵਾਰਡ ਨੰਬਰ 38 ਤੋਂ ਕੌਂਸਲਰ ਦੀ ਚੋਣ ਲੜ ਰਹੇ ਹਨ | ਜਿਸ ਕਾਰਨ ਇਲਾਕੇ ਦੇ ਵੋਟਰ ਉਨ੍ਹਾਂ ਦੇ ਪੱਖ ਵਿਚ ਵੋਟ ਕਰਕੇ ਜੇਤੂ ਬਣਾਉਣ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਵਾਰਡ ਦੀਆਂ ਹਰ ਸਮੱਸਿਆਵਾਂ ਦੂਰ ਕੀਤੀਆਂ ਜਾਣਗੀਆਂ ਅਤੇ ਲੋਕਾਂ ਦੇ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਇਸ ਵਾਰ ਅਬੋਹਰ ਨਗਰ ਨਿਗਮ ਵਿਚ ਆਮ ਆਦਮੀ ਪਾਰਟੀ ਦਾ ਬੋਰਡ ਬਣਨ ਜਾ ਰਿਹਾ ਹੈ |