ਫ਼ਾਜ਼ਿਲਕਾ, 25 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਆਉਂਦੀ ਨਗਰ ਨਿਗਮ ਅਬੋਹਰ, ਨਗਰ ਕੌਂਸਲ ਫ਼ਾਜ਼ਿਲਕਾ ਅਤੇ ਨਗਰ ਪੰਚਾਇਤ ਦੀਆਂ ਅੱਜ 26 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਪੋਲਿੰਗ ਪਾਰਟੀਆਂ ਆਪੋ-ਆਪਣੇ ਡਿਊਟੀ ਸਥਾਨਾਂ ਲਈ ਰਵਾਨਾ ਹੋ ਗਈਆਂ ਹਨ | ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ 335 ਉਮੀਦਵਾਰ ਚੋਣ ਮੈਦਾਨ ਵਿਚ ਉੱਤਰਨਗੇ | ਇਨ੍ਹਾਂ ਚੋਣਾਂ ਲਈ ਜ਼ਿਲ੍ਹੇ ਵਿਚ ਕੁੱਲ 86 ਵਾਰਡਾਂ ਵਿਚ 189 ਪੋਲਿੰਗ ਬੂਥ ਬਣਾਏ ਗਏ ਹਨ | ਨਗਰ ਨਿਗਮ ਅਬੋਹਰ ਵਿਚ 50 ਵਾਰਡ ਤੇ 120 ਪੋਲਿੰਗ ਬੂਥ, ਨਗਰ ਕੌਂਸਲ ਫ਼ਾਜ਼ਿਲਕਾ ਵਿਚ 25 ਵਾਰਡ 'ਤੇ 58 ਪੋਲਿੰਗ ਬੂਥ ਅਤੇ ਨਗਰ ਪੰਚਾਇਤ ਅਰਨੀਵਾਲਾ ਵਿਚ 11 ਵਾਰਡ 'ਤੇ 11 ਪੋਲਿੰਗ ਬੂਥ ਬਣਾਏ ਗਏ ਹਨ | ਜਿੱਥੇ ਅੱਜ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ | ਉਨ੍ਹਾਂ ਅੱਗੇ ਦੱਸਿਆ ਕਿ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਵਿਚ 1,73,754 ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ ਜਿਨ੍ਹਾਂ ਵਿਚੋਂ 91,474 ਮਰਦ ਅਤੇ 82,272 ਅÏਰਤਾਂ ਜਦਕਿ 8 ਅਦਰ ਵੋਟਰ ਹਨ | ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਤੋਂ ਕਰਨ ਅਤੇ ਜ਼ਿੰਮੇਵਾਰ ਨਾਗਰਿਕ ਬਣਨ |