20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਪੀ.ਟੀ.ਐੱਮ. ਦੌਰਾਨ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ 'ਤੇ ਹੋਈ ਵਿਸ਼ੇਸ਼ ਚਰਚਾ

Ad Position 21
No active advertisement
ਅਜੀਤ ਡੈਸਕ 26-05-2026
ਫ਼ਾਜ਼ਿਲਕਾ, 25 ਮਈ (ਦਵਿੰਦਰ ਪਾਲ ਸਿੰਘ)-ਉਪਮੰਡਲ ਦੇ ਪਿੰਡ ਘੱਲੂ ਵਿਖੇ ਸਥਿਤ ਗਾਡਵਿਨ ਪਬਲਿਕ ਸਕੂਲ ਵਿਚ ਮੈਨੇਜਿੰਗ ਕਮੇਟੀ ਦੇ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਧਿਆਪਕ-ਮਾਪੇ ਮਿਲਣੀ ਦਾ ਆਯੋਜਨ ਕੀਤਾ ਗਿਆ | ਇਸ ਬੈਠਕ ਦੌਰਾਨ ਵਿਦਿਆਰਥੀਆਂ ਦੇ ਵਿੱਦਿਅਕ ਪੱਧਰ, ਵਿਹਾਰ, ਅਨੁਸ਼ਾਸਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਲੈ ਕੇ ਵਿਸਤਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਅਭਿਲੇਖ ਸ਼ਰਮਾ, ਪ੍ਰਬੰਧਕੀ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ, ਐਡਵੋਕੇਟ ਮਨਿੰਦਰ ਸਿੰਘ ਸਰਾਂ, ਸਮੂਹ ਸਟਾਫ਼, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੱਡੀ ਗਿਣਤੀ ਵਿਚ ਹਾਜ਼ਰ ਸਨ | ਸਕੂਲ ਦੇ ਪਿ੍ੰਸੀਪਲ ਅਭਿਲੇਖ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਜਮਾਤਾਂ ਦੇ ਇੰਚਾਰਜਾਂ ਅਤੇ ਵਿਸ਼ਾ ਅਧਿਆਪਕਾਂ ਨੇ ਮਾਪਿਆਂ ਨਾਲ ਬੱਚਿਆਂ ਦੀ ਪੜ੍ਹਾਈ, ਹਾਜ਼ਰੀ, ਪ੍ਰੀਖਿਆ ਦੇ ਨਤੀਜਿਆਂ, ਸਕੂਲ ਵਿਚ ਉਨ੍ਹਾਂ ਦੇ ਵਿਹਾਰ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਹਿੱਸੇਦਾਰੀ ਬਾਰੇ ਵਿਸਤਾਰ ਵਿਚ ਗੱਲਬਾਤ ਕੀਤੀ | ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਸਕੂਲ ਪ੍ਰਬੰਧਕਾਂ ਦਾ ਹਮੇਸ਼ਾ ਇਹ ਯਤਨ ਰਹਿੰਦਾ ਹੈ ਕਿ ਮੈਨੇਜਮੈਂਟ, ਅਧਿਆਪਕਾਂ ਅਤੇ ਮਾਪਿਆਂ ਵਿਚਕਾਰ ਨਿਰੰਤਰ ਸੰਵਾਦ ਬਣਿਆ ਰਹੇ | ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਕੇਵਲ ਚੰਗੇ ਪ੍ਰੀਖਿਆ ਨਤੀਜੇ ਹਾਸਲ ਕਰਨ ਤੱਕ ਸੀਮਤ ਨਹੀਂ ਹੈ, ਬਲਕਿ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਲੀਡਰਸ਼ਿਪ ਦੇ ਗੁਣ ਅਤੇ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਵੀ ਹੈ | ਕਮੇਟੀ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਕਿਹਾ ਕਿ ਗਾਡਵਿਨ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਮਿਹਨਤ ਅਤੇ ਦਿ੍ੜ੍ਹ ਇਰਾਦੇ ਸਦਕਾ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਉਪਲਬਧੀਆਂ ਹਾਸਲ ਕੀਤੀਆਂ ਹਨ | ਉਨ੍ਹਾਂ ਉਮੀਦ ਜਤਾਈ ਕਿ ਭਵਿੱਖ ਵਿਚ ਵੀ ਇਹ ਵਿਦਿਆਰਥੀ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂ ਰੌਸ਼ਨ ਕਰਦੇ ਰਹਿਣਗੇ | ਮਾਪਿਆਂ ਨੇ ਸਕੂਲ ਦੇ ਪ੍ਰਬੰਧਾਂ ਅਤੇ ਅਧਿਆਪਕਾਂ ਦੀ ਮਿਹਨਤ ਦੀ ਪੁਰਜ਼ੋਰ ਸ਼ਲਾਘਾ ਕਰਦਿਆਂ ਭਵਿੱਖ ਵਿਚ ਵੀ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੇ ਨਸ਼ਾ ਮੁਕਤ ਪੰਜਾਬ ਦੇ ਦਾਅਵੇ ਇਸ਼ਤਿਹਾਰਾਂ ਤੱਕ ਸੀਮਤ-ਆਦੀਵਾਲ ਅਗਲੀ ਖ਼ਬਰ ਅਕਾਲੀ ਉਮੀਦਵਾਰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਹੋਇਆ ਸ਼ਾਮਿਲ
Ad Position 24