11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਅਕਾਲੀ ਆਗੂ 'ਤੇ ਹੋਏ ਜਾਨਲੇਵਾ ਹਮਲੇ ਦੇ ਵਿਰੋਧ ਵਿਚ ਅਕਾਲੀਆਂ ਨੇ ਥਾਣਾ ਘੇਰਿਆ

Ad Position 21
No active advertisement
ਅਜੀਤ ਡੈਸਕ 27-05-2026
ਅਬੋਹਰ, 26 ਮਈ (ਤੇਜਿੰਦਰ ਸਿੰਘ ਖ਼ਾਲਸਾ) ਬੀਤੀ ਰਾਤ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਕੁਮਾਰ ਦੀਪ ਕੰਬੋਜ 'ਤੇ ਕੁੱਝ ਲੋਕਾਂ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ ਜਿਸ ਦੇ ਵਿਰੋਧ ਵਿਚ ਅਕਾਲੀ ਦਲ ਨੇ ਥਾਣਾ ਸਿਟੀ 1 ਦਾ ਘਿਰਾਓ ਕੀਤਾ ਅਤੇ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਦੇ ਹੋਏ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ | ਦੂਜੇ ਪਾਸੇ ਥਾਣਾ ਸਿਟੀ 1 ਪੁਲਿਸ ਵਲੋਂ ਬਿਆਨ ਦਰਜ ਕਰਕੇ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ | ਮਿਲੀ ਜਾਣਕਾਰੀ ਅਨੁਸਾਰ ਅਕਾਲੀ ਦਲ ਦੇ ਸੀਨੀਅਰ ਨੇਤਾ ਕੁਲਦੀਪ ਕੁਮਾਰ ਉਰਫ਼ ਦੀਪ ਕੰਬੋਜ ਬੀਤੀ ਰਾਤ ਆਪਣੀ ਕਾਰ 'ਤੇ ਸ਼ਹਿਰ ਵਿਚ ਕੀਤੇ ਜਾ ਰਹੇ ਸਨ ਤਾਂ ਕੁੱਝ ਗੱਡੀਆਂ ਅਤੇ ਮੋਟਰਸਾਈਕਲ 'ਤੇ ਸਵਾਰ ਲੋਕਾਂ ਵਲੋਂ ਉਨ੍ਹਾਂ ਦੀ ਕਾਰ 'ਤੇ ਹਮਲਾ ਕੀਤਾ ਗਿਆ | ਜਿਸ ਵਿਚ ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ਭੰਨ ਦਿੱਤੇ ਗਏ ਅਤੇ ਉਨ੍ਹਾਂ ਤੇਜ਼ੀ ਨਾਲ ਕਾਰ ਨੂੰ ਭਜਾ ਕੇ ਥਾਣਾ ਸਿਟੀ 1 ਲਿਆ ਕੇ ਆਪਣੀ ਜਾਨ ਬਚਾਈ | ਇਸ ਦੀ ਸੂਚਨਾ ਮਿਲਦੇ ਹੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ, ਟਕਸਾਲੀ ਅਕਾਲੀ ਆਗੂ ਹਰਚਰਨ ਸਿੰਘ ਪੱਪੂ, ਹਰਪਾਲ ਸਿੰਘ ਸੰਧੂ, ਪਟੇਲ ਘੁਲਾ, ਸਾਹਿਲ ਛਾਬੜਾ, ਸੁਖਜਿੰਦਰ ਸਿੰਘ ਸੁੱਖਾ, ਅਜੀਤ ਸਿੰਘ ਰਿੰਕੂ ਆਦਿ ਭਾਰੀ ਗਿਣਤੀ ਵਿਚ ਅਕਾਲੀ ਵਰਕਰ ਥਾਣਾ ਸਿਟੀ 1 ਪਹੁੰਚ ਗਏ ਅਤੇ ਪੁਲਿਸ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਖ਼ਿਲਾਫ਼ ਚੋਣਾਂ ਤੋਂ ਪਹਿਲਾਂ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਸੂਚਨਾ ਮਿਲਦੇ ਹੀ ਅਬੋਹਰ ਦੇ ਡੀ.ਐਸ.ਪੀ ਹਰੀਸ਼ ਕੁਮਾਰ ਅਤੇ ਥਾਣਾ ਸਿਟੀ 1 ਦੇ ਮੁਖੀ ਮਨਿੰਦਰ ਸਿੰਘ ਵੀ ਥਾਣੇ ਪੁੱਜੇ ਅਤੇ ਅਕਾਲੀ ਆਗੂਆਂ ਨੂੰ ਬਿਆਨਾਂ ਉਪਰੰਤ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦੇਣ ਉਪਰੰਤ ਘਰਾਂ ਨੂੰ ਤੋਰ ਦਿੱਤਾ | ਦੀਪ ਕੰਬੋਜ ਨੇ ਦੱਸਿਆ ਕਿ ਉਕਤ ਹਮਲਾ ਬੱਲੂਆਣਾ ਹਲਕੇ ਦੇ ਸਿਆਸੀ ਆਗੂਆਂ ਵਲੋਂ ਸਿਆਸੀ ਰੰਜਸ਼ ਦੇ ਤਹਿਤ ਕਰਵਾਇਆ ਗਿਆ ਹੈ | ਜਿਸ ਸੰਬੰਧੀ ਪੁਲਿਸ ਵਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂ ਸਤਿੰਦਰਜੀਤ ਸਿੰਘ ਮੰਟਾ ਨੇ ਅਰਨੀਵਾਲਾ ਦੇ ਵੋਟਰਾਂ ਅਤੇ ਸਪੋਟਰਾਂ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਅਬੋਹਰ ਦੀ ਸੀਤੋ ਰੋਡ 'ਤੇ ਰਿਫ਼ਲੈਕਟਰ ਨਾ ਹੋਣ ਕਾਰਨ ਪੁਲਿਸ ਮੁਲਾਜ਼ਮ ਦੀ ਗੱਡੀ ਡਿਵਾਈਡਰ 'ਤੇ ਜਾ ਚੜ੍ਹੀ
Ad Position 24