ਮੰਡੀ ਅਰਨੀਵਾਲਾ, 26 ਮਈ (ਨਿਸ਼ਾਨ ਸਿੰਘ ਮੋਹਲ਼ਾ)-ਨਗਰ ਪੰਚਾਇਤ ਅਰਨੀਵਾਲਾ ਦੇ 11 ਵਾਰਡਾਂ ਵਿਚ ਅਕਾਲੀ ਉਮੀਦਵਾਰਾਂ ਦੀ ਮਦਦ ਕਰਨ ਵਾਲੇ ਵੋਟਰਾਂ ਸਮਰਥਕਾਂ ਦਾ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਨੇ ਧੰਨਵਾਦ ਕੀਤਾ ਹੈ | ਉਨ੍ਹਾਂ ਨੇ ਕਿਹਾ ਕਿ ਇਹ ਚੋਣਾਂ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹੀਆਂ ਹਨ | ਇਸ ਵਿਚ ਸਮੂਹ ਮੰਡੀ ਵਾਸੀਆਂ ਦਾ ਪੂਰਨ ਸਹਿਯੋਗ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਵਲੋਂ ਅਕਾਲੀ ਦਲ ਨੂੰ ਸਹਿਯੋਗ ਕੀਤਾ ਹੈ | ਉਸ ਦੇ ਲਈ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਧੰਨਵਾਦ ਕਰਦੇ ਹਨ | ਸਤਿੰਦਰਜੀਤ ਸਿੰਘ ਮੰਟਾ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਮੰਡੀ ਵਾਸੀਆਂ ਨੇ ਅਕਾਲੀ ਦਲ ਨੂੰ ਬਹੁਤ ਜ਼ਿਆਦਾ ਸਹਿਯੋਗ ਦਿੱਤਾ ਹੈ ਅਤੇ ਉਮੀਦ ਹੈ ਕਿ ਮੰਡੀ ਵਾਸੀਆਂ ਦੇ ਦਿੱਤੇ ਸਹਿਯੋਗ ਕਰਕੇ ਅਕਾਲੀ ਦਲ ਜਿੱਤ ਪ੍ਰਾਪਤ ਕਰੇਗਾ | ਸਤਿੰਦਰਜੀਤ ਸਿੰਘ ਮੰਟਾ ਨੇ ਕਿਹਾ ਕਿ ਉਹ ਮੰਡੀ ਵਾਸੀਆਂ ਦੇ ਨਾਲ ਹਮੇਸ਼ਾ ਖੜ੍ਹੇ ਰਹਿਣਗੇ ਅਤੇ ਮੰਡੀ ਦੇ ਵਿਕਾਸ ਲਈ ਹਰ ਤਰ੍ਹਾਂ ਦਾ ਸਹਿਯੋਗ ਕਰਨਗੇ |