11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਅਬੋਹਰ 'ਚ ਨਗਰ ਨਿਗਮ ਦੀਆਂ 50 ਸੀਟਾਂ ਲਈ ਵੋਟਾਂ ਪਈਆਂ

Ad Position 21
No active advertisement
ਅਜੀਤ ਡੈਸਕ 27-05-2026
ਅਬੋਹਰ, 26 ਮਈ (ਸੁਖਜੀਤ ਸਿੰਘ ਬਰਾੜ)-ਅਬੋਹਰ ਨਗਰ ਨਿਗਮ ਦੀਆਂ 50 ਸੀਟਾਂ 'ਤੇ ਨਗਰ ਨਿਗਮ ਦੀਆਂ ਵੋਟਾਂ ਪੈਣ ਦਾ ਕੰਮ ਮੁਕੰਮਲ ਹੋ ਗਿਆ ਹੈ | ਇਨ੍ਹਾਂ ਚੋਣਾਂ ਲਈ ਅਬੋਹਰ 'ਚ 120 ਪੋਿਲੰਗ ਬੂਥ ਬਣਾਏ ਗਏ ਸਨ | ਕੜਾਕੇ ਦੀ ਗਰਮੀ ਹੋਣ ਦੇ ਬਾਵਜੂਦ ਸਵੇਰੇ ਤੋਂ ਹੀ ਵੋਟਾਂ ਪਾਉਣ ਲਈ ਵੋਟਰਾਂ ਦੀਆਂ ਲਾਈਨਾਂ ਲੱਗ ਗਈਆਂ | ਵਿਧਾਇਕ ਸੰਦੀਪ ਕੁਮਾਰ ਜਾਖੜ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ, ਅਕਾਲੀ ਦਲ ਦੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ, ਕਾਂਗਰਸ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਵੱਖ-ਵੱਖ ਵਾਰਡਾਂ ਦੇ ਪੋਿਲੰਗ ਬੂਥਾਂ 'ਤੇ ਜਾ ਕੇ ਦਿਨ ਭਰ ਆਪੋ ਆਪਣੀ ਪਾਰਟੀ ਦੇ ਉਮੀਦਵਾਰਾਂ ਅਤੇ ਵਰਕਰਾਂ ਦਾ ਹੌਸਲਾ ਵਧਾਉਂਦੇ ਰਹੇ | ਪੁਲਿਸ ਪ੍ਰਸ਼ਾਸਨ ਵਲੋਂ ਵੀ ਐੱਸ.ਪੀ.ਆਸਵੰਤ ਸਿੰਘ ਦੀ ਅਗਵਾਈ ਹੇਠ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ | ਹਾਲਾਂਕਿ ਕੁੱਝ ਵਾਰਡਾਂ ਵਿਚ ਵੱਖ-ਵੱਖ ਪਾਰਟੀਆਂ ਦੇ ਵਰਕਰਾਂ 'ਚ ਤਕਰਾਰ ਬਾਜ਼ੀ ਜ਼ਰੂਰ ਹੁੰਦੀ ਰਹੀ | ਇਨ੍ਹਾਂ ਚੋਣਾਂ 'ਚ ਭਾਜਪਾ ਵਲੋਂ 50, ਆਮ ਆਦਮੀ ਪਾਰਟੀ ਵਲੋਂ 50, ਕਾਂਗਰਸ ਅਤੇ ਅਕਾਲੀ ਦਲ ਵਲੋਂ 32-32 ਉਮੀਦਵਾਰ ਚੋਣ ਲੜ ਰਹੇ ਹਨ | ਹੁਣ ਤਾਂ ਨਤੀਜੇ ਆਉਣ 'ਤੇ ਪਤਾ ਚੱਲੇਗਾ ਕਿ ਅਬੋਹਰ 'ਚ ਕਿਹੜੀ ਪਾਰਟੀ ਜੇਤੂ ਰਹਿੰਦੀ ਹੈ |
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਰੰਜਸ਼ ਕਾਰਨ ਪੋਲਿੰਗ ਬੂਥ ਦੇ ਬਾਹਰ ਫਲ ਵਪਾਰੀ 'ਤੇ ਜਾਨਲੇਵਾ ਹਮਲਾ, ਹਾਲਤ ਗੰਭੀਰ ਅਗਲੀ ਖ਼ਬਰ 1971 ਦੇ ਭਾਰਤ-ਪਾਕਿ ਯੁੱਧ ਦੌਰਾਨ ਪਾਕਿਸਤਾਨ ਦੀ ਜੇਲ੍ਹ 'ਚ ਜਨਮੇ ਰੁਵੈਲ ਸਿੰਘ ਦਾ ਮਨਾਇਆ 58ਵਾਂ ਜਨਮ ਦਿਨ
Ad Position 24