ਫ਼ਾਜ਼ਿਲਕਾ, 26 ਮਈ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ ਘੁੰਮ ਰਹੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸਰਕਾਰੀ ਗਸ਼ਤ ਦੇ ਸਬੰਧ ਵਿਚ ਬੱਸ ਅੱਡਾ ਮਾਹੂਆਣਾ ਬੋਦਲਾ ਤੋਂ ਟਾਹਲੀ ਵਾਲਾ ਜੱਟਾਂ ਨੂੰ ਜਾ ਰਹੇ ਸਨ | ਅੱਗੇ ਤੋਂ ਇਕ ਵਿਅਕਤੀ ਨਸ਼ੇ ਦੀ ਲੋਰ ਵਿਚ ਪੈਰ ਡਗਮਗਾਉਂਦਾ ਹੋਇਆ ਆਉਂਦਾ ਦਿਖਾਈ ਦਿੱਤਾ | ਸ਼ੱਕ ਪੈਣ 'ਤੇ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰਕੇ ਨਾਮ-ਪਤਾ ਪੁੱਛਿਆ, ਜਿਸ ਨੇ ਆਪਣਾ ਨਾਮ ਬਲਜੀਤ ਸਿੰਘ ਉਰਫ਼ ਸੋਨੂੰ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਮਾਹੂਆਣਾ ਬੋਦਲਾ ਦੱਸਿਆ | ਉਕਤ ਵਿਅਕਤੀ ਨੂੰ ਸਿਵਲ ਹਸਪਤਾਲ ਫ਼ਾਜ਼ਿਲਕਾ ਲਿਜਾ ਕੇ ਉਸ ਦਾ ਡੋਪ ਟੈੱਸਟ ਕਰਵਾਇਆ ਗਿਆ, ਜੋ ਕਿ ਪਾਜ਼ੀਟਿਵ ਆਇਆ | ਜਿਸ 'ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |