ਅਬੋਹਰ, 26 ਮਈ (ਸੁਖਜੀਤ ਸਿੰਘ ਬਰਾੜ)-ਭਾਰਤੀ ਜਨਤਾ ਪਾਰਟੀ ਅਬੋਹਰ ਨਗਰ ਨਿਗਮ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਲ ਕਰੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਅਬੋਹਰ ਦੇ ਵਿਧਾਇਕ ਸੰਦੀਪ ਕੁਮਾਰ ਜਾਖੜ ਨੇ ਕਿਹਾ ਕਿ ਭਾਜਪਾ ਅਬੋਹਰ ਨਗਰ ਨਿਗਮ ਦੇ 50 ਵਾਰਡਾਂ 'ਤੇ ਹੀ ਇਕੱਲਿਆਂ ਆਪਣੇ ਦਮ 'ਤੇ ਚੋਣ ਲੜ ਰਹੀ ਹੈ ਜਦ ਕਿ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਨੂੰ ਤਾਂ ਇਹ ਚੋਣਾਂ ਲੜਨ ਲਈ 50 ਸੀਟਾਂ 'ਤੇ ਉਤਾਰਨ ਲਈ ਪੂਰੇ ਉਮੀਦਵਾਰ ਵੀ ਨਹੀਂ ਲੱਭੇ | ਸੱਤਾਧਾਰੀ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਪ੍ਰਸ਼ਾਸਨ ਦੇ ਦਬਾਅ ਨਾਲ ਕਈ ਭਾਜਪਾ ਉਮੀਦਵਾਰਾਂ ਨੂੰ ਕਾਫ਼ੀ ਪਰੇਸ਼ਾਨ ਕੀਤਾ, ਫਿਰ ਵੀ ਭਾਜਪਾ ਅਬੋਹਰ ਨਗਰ ਨਿਗਮ ਚੋਣਾਂ ਦੌਰਾਨ ਸ਼ਾਨਦਾਰ ਜਿੱਤ ਹਾਸਲ ਕਰੇਗੀ | ਇਸ ਮੌਕੇ ਕਈ ਹੋਰ ਭਾਜਪਾ ਆਗੂ ਵੀ ਹਾਜ਼ਰ ਸਨ |