11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਅਕਾਲੀ ਦਲ ਅਬੋਹਰ 'ਚ ਸ਼ਾਨਦਾਰ ਜਿੱਤ ਹਾਸਿਲ ਕਰੇਗਾ-ਹੈਰੀ ਸੰਧੂ

Ad Position 21
No active advertisement
ਅਜੀਤ ਡੈਸਕ 27-05-2026
ਅਬੋਹਰ, 26 ਮਈ (ਸੁਖਜੀਤ ਸਿੰਘ ਬਰਾੜ)-ਅਕਾਲੀ ਦਲ ਅਬੋਹਰ ਨਗਰ ਨਿਗਮ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਲ ਕਰੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਅਬੋਹਰ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਨੇ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਭਾਵੇਂ ਅਕਾਲੀ ਦਲ ਦੇ ਅੱਧੀ ਦਰਜਨ ਤੋਂ ਉੱਪਰ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਸਨ, ਫਿਰ ਵੀ ਅਕਾਲੀ ਦਲ ਦੇ ਉਮੀਦਵਾਰ ਪੂਰੇ ਹੌਸਲੇ ਨਾਲ ਇਹ ਚੋਣ ਲੜੇ | ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਭਾਵੇਂ ਅਕਾਲੀ ਦਲ ਆਪਣੇ ਦਮ 'ਤੇ ਇਕੱਲਿਆਂ ਲੜਿਆ ਹੈ, ਪਰ ਇਨ੍ਹਾਂ ਚੋਣਾਂ 'ਚ ਅਕਾਲੀ ਦਲ ਸ਼ਾਨਦਾਰ ਜਿੱਤ ਹਾਸਲ ਕਰੇਗਾ | ਇਸ ਮੌਕੇ ਸਰਕਲ ਪ੍ਰਧਾਨ ਪਟੇਲ ਘੁਲਾ, ਸਰਕਲ ਪ੍ਰਧਾਨ ਸਾਹਿਲ ਛਾਬੜਾ, ਸਰਕਲ ਪ੍ਰਧਾਨ ਛਿੰਦਰਪਾਲ ਸਿੰਘ ਦਾਨੇਵਾਲੀਆ, ਹਰਪ੍ਰੀਤ ਸਿੰਘ ਦਲਮੀਰ ਖੇੜਾ, ਹਰਚਰਨ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਲੋਕਤੰਤਰ ਦਾ ਹੋ ਰਿਹਾ ਘਾਣ-ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਭਾਜਪਾ ਅਬੋਹਰ ਨਗਰ ਨਿਗਮ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਿਲ ਕਰੇਗੀ-ਸੰਦੀਪ ਜਾਖੜ
Ad Position 24