23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਕਲਮ ਛੋੜ ਹੜਤਾਲ ’ਤੇ ਗਏ ਸੇਵਾ ਕੇਂਦਰ ਕਰਮਚਾਰੀ

Ad Position 21
No active advertisement
ਅਜੀਤ ਡੈਸਕ 28-05-2026
ਜਲਾਲਾਬਾਦ, 27 ਮਈ (ਸਤਿੰਦਰ ਸਿੰਘ ਸੋਢੀ)-ਸੇਵਾ ਕੇਂਦਰ ਯੂਨੀਅਨ ਪੰਜਾਬ ਦੇ ਸੱਦੇ ‘ਤੇ ਸਮੂਹ ਸੇਵਾ ਕੇਂਦਰ ਕਰਮਚਾਰੀਆਂ ਵਲੋਂ ਅਣਮਿਥੇ ਸਮੇਂ ਲਈ ‘ਕਲਮ ਛੋੜ ਹੜਤਾਲ’ ‘ਤੇ ਜਾਣ ਦਾ ਐਲਾਨ ਕਰਦੇ ਹੋਏ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ। ਸੇਵਾ ਕੇਂਦਰ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਦੇ ਆਗੂ ਇੰਦਰਜੀਤ ਸਿੰਘ, ਅੰਮ੍ਰਿਤਪਾਲ ਕੌਰ, ਸਮਾਈਲ, ਗੁਰਦੀਪ ਸਿੰਘ, ਜਸਵਿੰਦਰ ਸਿੰਘ, ਕੁਲਦੀਪ ਸਿੰਘ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿਚ ਪਿਛਲੇ 10 ਸਾਲਾਂ ਤੋਂ ਸੇਵਾਵਾਂ ਨਿਭਾਅ ਰਹੇ ਕਰਮਚਾਰੀਆਂ ਨੂੰ ਠੇਕਾ ਪ੍ਰਣਾਲੀ ਅਧੀਨ ਨਿਗੂਣੀਆਂ ਤਨਖ਼ਾਹਾਂ ਦੇ ਕੇ ਕੰਮ ਲਿਆ ਜਾਂਦਾ ਹੈ ‘ਤੇ ਅੱਜ ਦੇ ਮਹਿੰਗਾਈ ਦੇ ਦੌਰ ਵਿਚ ਐਨੀ ਘੱਟ ਤਨਖ਼ਾਹ ਨਾਲ ਉਨ੍ਹਾਂ ਲਈ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਣ ਕਾਫ਼ੀ ਮੁਸ਼ਕਿਲ ਹੈ। ਇਸ ਲਈ ਸਾਂਝਾ ਮੋਰਚਾ ਦੇ ਬੈਨਰ ਹੇਠ ਪੰਜਾਬ ਦੇ ਸਮੂਹ ਸੇਵਾ ਕੇਂਦਰ ਕਰਮਚਾਰੀਆਂ ਵਲੋਂ ਅੱਜ ਤੋਂ ਸੂਬਾ ਪੱਧਰੀ ਸੰਘਰਸ਼ ਸ਼ੁਰੂ ਕਰਦੇ ਹੋਏ ਕਲਮ ਛੋੜ ਹੜਤਾਲ ‘ਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਲਈ ਸੇਵਾ ਕੇਂਦਰਾਂ ਵਿਚ ਕੰਮ ਠੱਪ ਰੱਖ ਕੇ ਆਪਣਾ ਰੋਸ ਜਤਾਇਆ ਜਾ ਰਿਹਾ ਹੈ। ਸੇਵਾ ਕੇਂਦਰ ਯੂਨੀਅਨ ਆਗੂਆਂ ਨੇ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਠੇਕਾ ਪ੍ਰਣਾਲੀ ਬੰਦ ਕਰਕੇ ਸੇਵਾ ਕੇਂਦਰ ਕਰਮਚਾਰੀਆਂ ਨੂੰ ਵਿਭਾਗ ਵਿਚ ਪੱਕਾ ਕੀਤਾ ਜਾਵੇ ਤੇ ਬਰਾਬਰ ਕੰਮ ਬਰਾਬਰ ਤਰਖਾਣ ਤਹਿਤ ਉਨ੍ਹਾਂ ਦਾ ਸਨਮਾਨ ਕੀਤਾ ਜਾਵੇ ਤਾਂ ਜੋ ਉਹ ਸੰਘਰਸ਼ ਕਰਨ ਲਈ ਮਜਬੂਰ ਨਾ ਹੋਣ ਤੇ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਹ ਸੰਘਰਸ਼ ਲੰਮਾ ਚੱਲੇਗਾ।
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਡਾ.ਕਵਿਤਾ ਸਿੰਘ ਵਲੋਂ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਐੱਸ.ਐਮ.�ਜ ਨਾਲ ਰਿਵਿਊ ਬੈਠਕ ਅਗਲੀ ਖ਼ਬਰ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਿਸਾਨਾਂ ‘ਤੇ ਵਿੱਤੀ ਬੋਝ ਵਧਾ ਰਹੀਆਂ ਹਨ-ਮਨਪ੍ਰੀਤ ਸਿੰਘ ਸੰਧੂ, ਉੱਜਲ ਧਵਨ
Ad Position 24