23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਸਿਵਲ ਸਰਜਨ ਡਾ.ਕਵਿਤਾ ਸਿੰਘ ਵਲੋਂ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਐੱਸ.ਐਮ.�ਜ ਨਾਲ ਰਿਵਿਊ ਬੈਠਕ

Ad Position 21
No active advertisement
ਅਜੀਤ ਡੈਸਕ 28-05-2026
ਫ਼ਾਜ਼ਿਲਕਾ, 27 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਕਵਿਤਾ ਸਿੰਘ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮਾਸਿਕ ਰਿਵਿਊ ਬੈਠਕ ਕੀਤੀ ਗਈ। ਇਸ ਦੌਰਾਨ ਡਾ.ਕਵਿਤਾ ਸਿੰਘ ਨੇ ਰਾਸ਼ਟਰੀ ਅਤੇ ਰਾਜ ਸਿਹਤ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਆਮ ਆਦਮੀ ਕਲੀਨਿਕਾਂ ਦੇ ਸੁਚਾਰੂ ਕੰਮਕਾਜ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ। ਬੈਠਕ ਵਿਚ ਵਿਸ਼ੇਸ਼ ਤੌਰ ‘ਤੇ ਪ੍ਰਾਇਮਰੀ ਅਤੇ ਸੈਕੰਡਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ, ਡਿਜੀਟਲ ਸੁਧਾਰਾਂ, ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਮਰੀਜ਼ਾਂ ਦੀ ਦੇਖਭਾਲ ‘ਤੇ ਜ਼ੋਰ ਦਿੰਦਿਆਂ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਿਹਤ ਯੋਜਨਾਵਾਂ ਦਾ ਲਾਭ ਹਰ ਨਾਗਰਿਕ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ ਅਤੇ ਸਾਰੇ ਸਿਹਤ ਕੇਂਦਰਾਂ ਵਿਚ ਮਰੀਜ਼ਾਂ ਨੂੰ ਸਮੇਂ ਸਿਰ, ਪਾਰਦਰਸ਼ੀ ਅਤੇ ਗੁਣਵੱਤਾ ਭਰਪੂਰ ਸੇਵਾਵਾਂ ਦਿੱਤੀਆਂ ਜਾਣ। ਉਨ੍ਹਾਂ ਖ਼ਾਸ ਤੌਰ ‘ਤੇ ਹਦਾਇਤ ਕੀਤੀ ਕਿ ਹਾਈ-ਰਿਸਕ ਗਰਭਵਤੀ �ਰਤਾਂ ਦੀ ਪਹਿਲ ਦੇ ਆਧਾਰ ‘ਤੇ ਪਛਾਣ ਕਰਕੇ ਉਨ੍ਹਾਂ ਦਾ ਤੁਰੰਤ ਇਲਾਜ ਸ਼ੁਰੂ ਕੀਤਾ ਜਾਵੇ ਅਤੇ ਐਨ.ਸੀ.ਡੀ.ਦੇ ਕੰਮ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਮੁਫ਼ਤ ਦਵਾਈਆਂ, ਲੈਬ ਟੈੱਸਟ ਅਤੇ ਤੁਰੰਤ ਇਲਾਜ ਦੀ ਸਹੂਲਤ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰੱਖੀ ਜਾਵੇ। ਸਿਵਲ ਸਰਜਨ ਨੇ ਨਿਰਦੇਸ਼ ਦਿੱਤੇ ਕਿ ਸਾਰੇ ਪ੍ਰੋਗਰਾਮ ਅਫ਼ਸਰ ਅਤੇ ਐੱਸ.ਐਮ.�.ਆਪਣੇ ਅਧੀਨ ਆਉਂਦੇ ਸਿਹਤ ਕੇਂਦਰਾਂ ਦੀ ਨਿਯਮਿਤ ਚੈਕਿੰਗ ਕਰਨ, ਡਾਕਟਰਾਂ ਤੇ ਸਟਾਫ਼ ਦੀ ਹਾਜ਼ਰੀ ਯਕੀਨੀ ਬਣਾਉਣ, ਦਵਾਈਆਂ ਦਾ ਜ਼ਰੂਰੀ ਸਟਾਕ ਬਰਕਰਾਰ ਰੱਖਣ ਅਤੇ ਬਾਇ�-ਮੈਡੀਕਲ ਵੈਸਟ ਮੈਨੇਜਮੈਂਟ ਦੇ ਨਿਯਮਾਂ ਦੀ ਪੂਰੀ ਸਖ਼ਤੀ ਨਾਲ ਪਾਲਨਾ ਕਰਵਾਉਣ। ਸਾਰਾ ਰਿਕਾਰਡ ਅਤੇ ਆਨਲਾਈਨ ਡਾਟਾ ਸਮੇਂ-ਸਮੇਂ ‘ਤੇ ਅੱਪਡੇਟ ਕੀਤਾ ਜਾਵੇ। ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਜਾਵੇ ਅਤੇ ਐੱਚ.ਪੀ.ਵੀ. ਵੈਕਸੀਨੇਸ਼ਨ ਦੇ ਟੀਚਿਆਂ ਨੂੰ ਹਾਸਲ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ.ਉਪਿੰਦਰ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਐਰਿਕ, ਡਾ.ਸੁਰੇਸ਼ ਕੰਬੋਜ, ਡਾ. ਨਵੀਨ ਮਿੱਤਲ, ਜ਼ਿਲ੍ਹਾ ਐਪੀਡੈਮੋਲੋਜਿਸਟ ਡਾ.ਸੁਨੀਤਾ ਕੰਬੋਜ, ਡਾ.ਵਿਕਾਸ ਗਾਂਧੀ, ਡਾ.ਪੰਕਜ ਚੌਹਾਨ, ਡਾ.ਸੰਦੀਪ ਖੋਸਲਾ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਜੇਸ਼ ਕੁਮਾਰ, ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ, ਫਾਰਮਾਸਿਸਟ ਗੁਰਪ੍ਰੀਤ ਬੱਬਰ, ਬੀ.ਈ.ਈ.ਹਰਮੀਤ ਸਿੰਘ, ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਸੁਖਦੇਵ ਸਿੰਘ ਅਤੇ ਰੌਬਿਨ ਗਿਲਹੋਤਰਾ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਹਸਤਾ ਕਲਾਂ ਵਿਖੇ ‘ਸਕੂਲ ਰੈਡੀਨੈੱਸ ਮੇਲੇ’ ਦਾ ਸ਼ਾਨਦਾਰ ਆਯੋਜਨ ਅਗਲੀ ਖ਼ਬਰ ਕਲਮ ਛੋੜ ਹੜਤਾਲ ’ਤੇ ਗਏ ਸੇਵਾ ਕੇਂਦਰ ਕਰਮਚਾਰੀ
Ad Position 24