23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਸਟਰਾਂਗ ਰੂਮਾਂ ਦੀ ਸੀਲ ’ਚ ਗੜਬੜੀ ਦੀ ਅਫ਼ਵਾਹ ਤੋਂ ਬਾਅਦ ਪ੍ਰਸ਼ਾਸਨ ਵਲੋਂ ਸਿਆਸੀ ਆਗੂਆਂ ਨੂੰ ਕਰਵਾਇਆ ਸੰਤੁਸ਼ਟ

Ad Position 21
No active advertisement
ਅਜੀਤ ਡੈਸਕ 28-05-2026
ਫ਼ਾਜ਼ਿਲਕਾ, 27 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਖੇ ਨਗਰ ਕੌਂਸਲ, ਨਗਰ ਨਿਗਮ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਤੋਂ ਬਾਅਦ ਬੈਲਟ ਬਾਕਸਾਂ ਨੂੰ ਫ਼ਾਜ਼ਿਲਕਾ ਦੇ ਸਕੂਲ ਆਫ਼ ਐਮੀਨੈਂਸ ਵਿਖੇ ਬਣਾਏ ਗਏ ਸਟਰਾਂਗ ਰੂਮਾਂ ਵਿਚ ਰੱਖ ਦਿੱਤਾ ਗਿਆ ਸੀ। ਜਿੱਥੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਬਲਕਿ ਬੀਤੀ ਸ਼ਾਮ ਸੋਸ਼ਲ ਮੀਡੀਆ ਉੱਪਰ ਸਟਰਾਂਗ ਰੂਮ ਨੂੰ ਲੱਗੀਆਂ ਸੀਲਾਂ ਦੇ ਵਿਚ ਗੜਬੜੀ ਦੀ ਅਫ਼ਵਾਹ ਤੇਜ਼ੀ ਨਾਲ ਉੱਡਣ ਲੱਗੀ। ਜਿਸ ਤੋਂ ਬਾਅਦ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਸਟਰਾਂਗ ਰੂਮਾਂ ਦੀ ਜਾਂਚ ਕਰਨ ਲਈ ਵਹੀਰਾਂ ਘੱਤ ਦਿੱਤੀਆਂ। ਜਿਨ੍ਹਾਂ ਵਿਚ ਭਾਜਪਾ ਦੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ, ਕਾਂਗਰਸ ਦੇ ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ, ਆਜ਼ਾਦ ਉਮੀਦਵਾਰ ਪੂਜਾ ਲੂਥਰਾ ਸਚਦੇਵਾ, ਭਾਜਪਾ ਮੰਡਲ ਪ੍ਰਧਾਨ ਰਮੇਸ਼ ਕਟਾਰੀਆ ਤੋਂ ਇਲਾਵਾ ਕਈ ਹੋਰ ਕਈ ਆਗੂ ਮੌਕੇ ‘ਤੇ ਪੁੱਜੇ। ਜਿਸ ਤੋਂ ਬਾਅਦ ਮੌਕੇ ‘ਤੇ ਮੌਜੂਦ ਰਿਟਰਨਿੰਗ ਅਫ਼ਸਰ ਜੁਗਰਾਜ ਸਿੰਘ ਕਾਹਲੋਂ ਅਤੇ ਡੀ.ਐੱਸ.ਪੀ.ਬੀ.ਐੱਸ.ਰੰਧਾਵਾ ਵਲੋਂ ਆਏ ਹੋਏ ਵੱਖ-ਵੱਖ ਸਿਆਸੀ ਆਗੂਆਂ ਨੂੰ ਸਟਰਾਂਗ ਰੂਮ ਦੇ ਗੇਟ, ਸੀਲਾਂ ਅਤੇ ਤਾਲੇ ਚੈੱਕ ਕਰਵਾਏ ਅਤੇ ਲਾਲ ਸੀਲ ਵੀ ਸਹੀ ਹਾਲਤ ‘ਚ ਪਾਈ ਗਈ। ਇਸ ਮੌਕੇ ਰਿਟਰਨਿੰਗ ਅਫ਼ਸਰ ਜੁਗਰਾਜ ਸਿੰਘ ਕਾਹਲੋਂ ਨੇ ਕਿਹਾ ਕਿ ਸਟਰਾਂਗ ਰੂਮ ਦੀ ਸੀਲ ਬਿਲਕੁਲ ਸਹੀ ਹੈ ਅਤੇ ਪ੍ਰਸ਼ਾਸਨ ਇਸ ਦਾ ਪੂਰਾ ਧਿਆਨ ਰੱਖ ਰਿਹਾ ਹੈ। ਹਰ ਸਮੇਂ ਸੀ.ਸੀ.ਟੀ.ਵੀ ਰਾਹੀਂ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਵਲੋਂ ਇਹ ਵੀ ਕਿਹਾ ਗਿਆ ਕਿ ਸੋਸ਼ਲ ਮੀਡੀਆ ‘ਤੇ ਚੱਲ ਰਹੀ ਖ਼ਬਰ ਨਾਲ ਸਿਆਸੀ ਆਗੂਆਂ ਅਤੇ ਉਮੀਦਵਾਰਾਂ ਦੇ ਮੰਨ ਵਿਚ ਜੋ ਸ਼ੰਕੇ ਸਨ ਉਨ੍ਹਾਂ ਨੂੰ ਦੂਰ ਕਰ ਦਿੱਤਾ ਗਿਆ ਹੈ। ਇਸ ਮੌਕੇ ਜਦੋਂ ਭਾਜਪਾ ਦੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਅਤੇ ਕਾਂਗਰਸ ਦੇ ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਉੱਪਰ ਖ਼ਬਰ ਦੇਖਣ ਤੋਂ ਬਾਅਦ ਉਨ੍ਹਾਂ ਵਲੋਂ ਆਪਣੀ-ਆਪਣੀ ਪਾਰਟੀ ਦੇ ਕੁੱਝ ਉਮੀਦਵਾਰਾਂ ਨਾਲ ਪ੍ਰਸ਼ਾਸਨ ਵਲੋਂ ਬਣਾਏ ਸਟਰਾਂਗ ਰੂਮਾਂ ਦਾ ਦੌਰਾ ਕੀਤਾ ਗਿਆ ਸੀ ਅਤੇ ਗੇਟ ਨੂੰ ਲੱਗੇ ਤਾਲੇ ਅਤੇ ਸੀਲ ਸਹੀ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਹੋਣ ਤੱਕ ਉਨ੍ਹਾਂ ਦੀ ਪਾਰਟੀ ਦੇ ਆਗੂਆਂ ਵਲੋਂ ਇੱਥੇ ਕੜੀ ਨਜ਼ਰ ਰੱਖੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਦੌਰਾਨ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪਿੰਡ ਹਸਤਾ ਕਲਾਂ ਵਿਖੇ ‘ਸਕੂਲ ਰੈਡੀਨੈੱਸ ਮੇਲੇ’ ਦਾ ਸ਼ਾਨਦਾਰ ਆਯੋਜਨ
Ad Position 24