23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਨਗਰ ਕੌਂਸਲ ਚੋਣਾਂ ਦੌਰਾਨ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 28-05-2026
ਫ਼ਾਜ਼ਿਲਕਾ, 27 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 2 ਅਬੋਹਰ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅਜੈ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਸ਼ਿਵ ਸ਼ਾਕਿਆ ਨਗਰ ਅਬੋਹਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 26 ਮਈ ਨੂੰ ਮਿੳਂੂਸੀਪਲ ਕਮੇਟੀ ਦੀਆਂ ਚੋਣਾਂ ਦੌਰਾਨ ਵਾਰਡ ਨੰਬਰ 38 ਬੂਥ ਨੰਬਰ 67/68 ਸ਼ਿਵ ਸ਼ਾਕਿਆ ਨਗਰ ਅਬੋਹਰ ਵਿਖੇ ਸੁਰੇਸ਼ ਕੁਮਾਰ ਪੁੱਤਰ ਸ਼ਾਲੂਗਰਾਮ, ਸੁਨੀਲ ਕੁਮਾਰ ਪੁੱਤਰ ਸ਼ਾਲੂਗਰਾਮ, ਕੁੱਕੀ ਪੁੱਤਰ ਪੱਪੂ, ਅਦਿੱਤਿਆ ਉਰਫ਼ ਨੰਦੂ ਪੁੱਤਰ ਸੁਰੇਸ਼ ਕੁਮਾਰ, ਸਾਹਿਲ ਪੁੱਤਰ ਵਿਜੈ ਕੁਮਾਰ ਅਤੇ ਸੱਤਿਆਵਾਨ ਐਮ.ਸੀ.ਵਾਸੀ ਸ਼ਿਵ ਸ਼ਾਕਿਆ ਨਗਰ ਅਬੋਹਰ ਵਲੋਂ ਉਸ ਦੀ ਕੁੱਟਮਾਰ ਕੀਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਮਾਹਵਾਰੀ ਦੌਰਾਨ ਸਰੀਰਕ ਤੰਦਰੁਸਤੀ ਲਈ ਸਾਫ਼-ਸਫ਼ਾਈ ਬਹੁਤ ਜ਼ਰੂਰੀ-ਡਾ.ਰਿੰਕੂ ਚਾਵਲਾ ਅਗਲੀ ਖ਼ਬਰ ਸਟਰਾਂਗ ਰੂਮਾਂ ਦੀ ਸੀਲ ’ਚ ਗੜਬੜੀ ਦੀ ਅਫ਼ਵਾਹ ਤੋਂ ਬਾਅਦ ਪ੍ਰਸ਼ਾਸਨ ਵਲੋਂ ਸਿਆਸੀ ਆਗੂਆਂ ਨੂੰ ਕਰਵਾਇਆ ਸੰਤੁਸ਼ਟ
Ad Position 24