23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਮਾਹਵਾਰੀ ਦੌਰਾਨ ਸਰੀਰਕ ਤੰਦਰੁਸਤੀ ਲਈ ਸਾਫ਼-ਸਫ਼ਾਈ ਬਹੁਤ ਜ਼ਰੂਰੀ-ਡਾ.ਰਿੰਕੂ ਚਾਵਲਾ

Ad Position 21
No active advertisement
ਹਲਕਾ ਇੰਚਾਰਜ ਵਜੋਂ ਕੰਮਕਾਜ ਸ਼ੁਰੂ ਕਰਨ ਮੌਕੇ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ | (ਸੱਜੇ) ਡਾ. ਚੱਬੇਵਾਲ ਦਾ ਫਗਵਾੜਾ ਪੁੱਜਣ ਮੌਕੇ ਸਵਾਗਤ ਕਰਦੇ ਹੋਏ ਵਰਕਰ | ਤਸਵੀਰ. ਚਾਨਾ <br/> 28-05-2026
ਫ਼ਾਜ਼ਿਲਕਾ, 27 ਮਈ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਡਾ.ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਦੀ ਯੋਗ ਅਗਵਾਈ ਹੇਠ ‘ਮਾਹਵਾਰੀ ਸਵੱਛਤਾ ਦਿਵਸ’ ਦੇ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੰਨਿਆ ਫ਼ਾਜ਼ਿਲਕਾ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਰਾਸ਼ਟਰੀ ਕਿਸ਼ੋਰ ਸਿਹਤ ਪ੍ਰੋਗਰਾਮ ਤਹਿਤ ਇਹ ਦਿਵਸ ਇਸ ਵਾਰ ‘ਇਕ ਪੀਰੀਅਡ ਫਰੈਂਡਲੀ ਦੁਨੀਆ ਲਈ ਇੱਕਜੁੱਟਤਾ’ ਦੇ ਥੀਮ ਹੇਠ ਮਨਾਇਆ ਗਿਆ। ਇਸ ਦੌਰਾਨ ਕਿਸ਼ੋਰ ਉਮਰ ਦੀਆਂ ਲੜਕੀਆਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਮਾਹਵਾਰੀ ਦੌਰਾਨ ਸਾਫ਼-ਸਫ਼ਾਈ ਰੱਖਣ ਦੇ ਮਹੱਤਵ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਇਹ ਦਿਵਸ ਹਰ ਸਾਲ 28 ਮਈ ਨੂੰ ਮਨਾਇਆ ਜਾਂਦਾ ਹੈ। ਉਨ੍ਹਾਂ ਇਸ ਪਿੱਛੇ ਇਕ ਦਿਲਚਸਪ ਤੱਥ ਸਾਂਝਾ ਕਰਦਿਆਂ ਕਿਹਾ ਕਿ 28 ਦਾ ਅੰਕ ਮਾਹਵਾਰੀ ਚੱਕਰ ਦੇ ਸਤਨ 28 ਦਿਨਾਂ ਨੂੰ ਦਰਸਾਉਂਦਾ ਹੈ ਅਤੇ ‘ਮਈ’ ਸਾਲ ਦਾ 5ਵਾਂ ਮਹੀਨਾ ਹੈ, ਜੋ ਮਾਹਵਾਰੀ ਦੇ ਸਤਨ 5 ਦਿਨਾਂ ਦਾ ਪ੍ਰਤੀਕ ਹੈ। ਡਾ.ਚਾਵਲਾ ਨੇ ਕਿਹਾ ਕਿ ਕਿਸ਼ੋਰ ਅਵਸਥਾ ਵਿਚ ਲੜਕੀਆਂ ਨੂੰ ਮਾਹਵਾਰੀ ਸ਼ੁਰੂ ਹੋਣਾ ਇਕ ਕੁਦਰਤੀ ਪ੍ਰਕਿਰਿਆ ਹੈ। ਇਸ ਲਈ ਲੜਕੀਆਂ ਵਿਚ ਸੈਨੇਟਰੀ ਪੈਡਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਅਤੇ ਸਿਹਤ ਸਿੱਖਿਆ ਦੇਣ ਦੀ ਸਖ਼ਤ ਲੋੜ ਹੈ। ਉਨ੍ਹਾਂ ਅਪੀਲ ਕੀਤੀ ਕਿ ਇਨ੍ਹਾਂ ਦਿਨਾਂ ਦੌਰਾਨ ਕੱਪੜੇ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ ਅਤੇ ਸਰੀਰਕ ਤੰਦਰੁਸਤੀ ਲਈ ਲੜਕੀਆਂ ਤੇ ਰਤਾਂ ਆਇਰਨ ਯੁਕਤ ਪੌਸ਼ਟਿਕ ਖ਼ੁਰਾਕ ਲੈਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 11 ਤੋਂ 19 ਸਾਲ ਤੱਕ ਦੀਆਂ ਲੜਕੀਆਂ ਦੀ ਸਿਹਤ, ਉਨ੍ਹਾਂ ਦੀ ਆਜ਼ਾਦੀ ਅਤੇ ਨਿੱਜੀ ਆਰਾਮ ਦੇ ਮੱਦੇਨਜ਼ਰ ਮਾਹਵਾਰੀ ਨਾਲ ਜੁੜੀਆਂ ਗ਼ਲਤ ਧਾਰਨਾਵਾਂ ਅਤੇ ਸਮਾਜਿਕ ਭਰਮ-ਭੁਲੇਖਿਆਂ ਨੂੰ ਦੂਰ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ ਅਤੇ ਰਤਾਂ ਦੇ ਇਕੱਠਾਂ ਵਿਚ ਸਾਫ਼-ਸਫ਼ਾਈ, ਸਾਫ਼ ਪਾਣੀ, ਵੱਖਰੇ ਤੇ ਸਾਫ਼ ਸ਼ੌਚਾਲਿਆ ਦੀ ਸਹੂਲਤ ਅਤੇ ਸੈਨੇਟਰੀ ਪੈਡਾਂ ਦੀ ਸਹੀ ਵਰਤੋਂ ਸਮੇਤ ਉਨ੍ਹਾਂ ਨੂੰ ਸੁਰੱਖਿਅਤ ਤਰੀਕੇ ਨਾਲ ਨਸ਼ਟ ਕਰਨ ਬਾਰੇ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ। ਅੱਜ ਵੀ ਬਹੁਤ ਸਾਰੀਆਂ ਲੜਕੀਆਂ ਇਸ ਵਿਸ਼ੇ ‘ਤੇ ਖੁੱਲ੍ਹ ਕੇ ਗੱਲ ਕਰਨ ਤੋਂ ਝਿਜਕਦੀਆਂ ਹਨ, ਜਿਸ ਕਾਰਨ ਜਾਣਕਾਰੀ ਦੀ ਘਾਟ ਕਾਰਨ ਇਨਫੈਕਸ਼ਨ ਅਤੇ ਹੋਰ ਗੰਭੀਰ ਬਿਮਾਰੀਆਂ ਦਾ ਖ਼ਤਰਾ ਵਧ ਜਾਂਦਾ ਹੈ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਨੇ ਕਿਹਾ ਕਿ ਕਿਸ਼ੋਰ ਲੜਕੀਆਂ ਨੂੰ ਪਹਿਲੀ ਮਾਹਵਾਰੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਇਸ ਸਬੰਧੀ ਸਿੱਖਿਆ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਪਹਿਲੀ ਵਾਰ ਉਨ੍ਹਾਂ ਨੂੰ ਕਿਸੇ ਮਾਨਸਿਕ ਜਾਂ ਸਰੀਰਕ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸੈਮੀਨਾਰ ਦੌਰਾਨ ਸਕੂਲ ਪ੍ਰਿੰਸੀਪਲ, ਸਮੂਹ ਸਟਾਫ਼, ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਸੁਖਦੇਵ ਸਿੰਘ ਅਤੇ ਵੱਡੀ ਗਿਣਤੀ ਵਿਚ ਵਿਦਿਆਰਥਣਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ 31 ਮਈ ਨੂੰ ਕੀਤੀ ਜਾ ਰਹੇ ਪੰਥਕ ਇਕੱਠ ਦੀ ਤਿਆਰੀ ਸਬੰਧੀ ਇਕੱਤਰਤਾ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਦੌਰਾਨ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24