ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਅਬੋਹਰ ਵਾਸੀਆਂ ਨੇ ਝੂਠੇ ਲਾਰਿਆਂ ਵਾਲੀ ਆਮ ਆਦਮੀ ਪਾਰਟੀ ਨੂੰ ਹਰਾਇਆ-ਸੰਦੀਪ ਜਾਖੜ

Ad Position 21
No active advertisement
ਅਜੀਤ ਡੈਸਕ 30-05-2026
ਅਬੋਹਰ, 29 ਮਈ (ਸੁਖਜੀਤ ਸਿੰਘ ਬਰਾੜ)-ਅਬੋਹਰ ਵਾਸੀਆਂ ਨੇ ਝੂਠੇ ਲਾਰਿਆਂ ਵਾਲੀ ਆਮ ਆਦਮੀ ਪਾਰਟੀ ਨੂੰ ਨਗਰ ਨਿਗਮ ਚੋਣਾਂ ਵਿਚ ਹਰਾ ਕੇ ਦਰਸਾ ਦਿੱਤਾ ਹੈ ਕਿ ਕੰਮ ਨਹੀਂ ਤਾਂ ਵੋਟ ਨਹੀਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੀਤੇ ਸਵਾ ਚਾਰ ਸਾਲ ਦੇ ਰਾਜ ਦੌਰਾਨ ਅਬੋਹਰ ਵਿਚ ਕੁੱਝ ਵੀ ਨਹੀਂ ਕੀਤਾ ਸੀ | ਉਲਟਾ ਸੁੰਦਰ ਸ਼ਹਿਰ ਨੂੰ ਵਿਕਾਸ ਪੱਖੋਂ ਅੱਖੋਂ ਪਰੋਖੇ ਕਰ ਨਰਕ ਬਣਾ ਦਿੱਤਾ ਸੀ | ਸ਼ਹਿਰ ਵਾਲੇ ਪੀਣ ਦੇ ਸ਼ੁੱਧ ਪਾਣੀ ਨੂੰ ਹੀ ਤਰਸਦੇ ਰਹੇ | ਸ਼ਹਿਰ 'ਚ ਸ਼ਰੇਆਮ ਲੁੱਟ ਖੋਹ ਦੀਆਂ ਘਟਨਾਵਾਂ ਹੁੰਦੀਆਂ ਰਹੀਆਂ | ਆਮ ਆਦਮੀ ਪਾਰਟੀ ਦੇ ਆਗੂ ਸ਼ਹਿਰ 'ਚ ਝੂਠੇ ਵਾਅਦੇ, ਝੂਠੀਆਂ ਗਰੰਟੀਆਂ ਦਿੰਦੇ ਰਹੇ | ਜਿਸ ਕਰਕੇ ਆਮ ਆਦਮੀ ਪਾਰਟੀ ਨੂੰ ਸ਼ਹਿਰ ਦੀਆਂ ਨਗਰ ਨਿਗਮ ਚੋਣਾਂ 'ਚ ਹਾਰ ਦਾ ਸਾਹਮਣਾ ਕਰਨਾ ਪਿਆ |
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਨਗਰ ਕੌਂਸਲ ਦੇ ਚੋਣ ਨਤੀਜਿਆਂ ਦੌਰਾਨ ਕਿਸੇ ਵੀ ਸਿਆਸੀ ਪਾਰਟੀ ਨੂੰ ਨਹੀਂ ਮਿਲਿਆ ਬਹੁਮਤ ਅਗਲੀ ਖ਼ਬਰ 'ਆਪ' ਦੀ ਹਾਰ 'ਤੇ ਭਾਜਪਾ ਤੇ ਕਾਂਗਰਸੀਆਂ ਨੇ ਮਿਲ ਖ਼ੁਸ਼ੀਆਂ ਕੀਤੀਆਂ ਸਾਂਝੀਆਂ
Ad Position 24
No active advertisement