ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਕੁੱਟਮਾਰ ਅਤੇ ਭੰਨ-ਤੋੜ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 31-05-2026
ਫ਼ਾਜ਼ਿਲਕਾ, 30 ਮਈ (ਦਵਿੰਦਰ ਪਾਲ ਸਿੰਘ)-ਥਾਣਾ ਖੂਈਆਂ ਸਰਵਰ ਪੁਲਿਸ ਨੇ ਘਰ ਵਿਚ ਵੜ ਕੇ ਕੁੱਟਮਾਰ ਅਤੇ ਭੰਨ-ਤੋੜ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੰਦਰ ਸਿੰਘ ਪੁੱਤਰ ਬਖ਼ਸ਼ੀਸ਼ ਸਿੰਘ ਵਾਸੀ ਖੁਬਣ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 13 ਮਈ ਨੂੰ ਰਾਤ ਦੇ ਕਰੀਬ 11 ਵਜੇ ਨਿੰਮਾ ਉਰਫ਼ ਨਿਰਮਲ ਪੁੱਤਰ ਕਾਲਾ ਸਿੰਘ, ਨਿੱਕੂ ਪੁੱਤਰ ਕਾਲਾ ਸਿੰਘ ਅਤੇ ਗਿਆਨੀ ਪੁੱਤਰ ਕਾਲਾ ਸਿੰਘ ਵਾਸੀ ਪਿੰਡ ਖੁਬਣ ਵਲੋਂ ਉਸ ਦੇ ਘਰ ਦੇ ਅੰਦਰ ਦਾਖਲ ਹੋ ਕੇ ਮੰਦਰ ਸਿੰਘ, ਉਸ ਦੇ ਲੜਕੇ ਲਵਪ੍ਰੀਤ ਸਿੰਘ ਅਤੇ ਉਸ ਦੀ ਨੂੰਹ ਖੁਸ਼ਪ੍ਰੀਤ ਕੌਰ ਪਤਨੀ ਹਰਪ੍ਰੀਤ ਸਿੰਘ ਦੇ ਸੱਟਾਂ ਮਾਰੀਆਂ ਗਈਆਂ ਅਤੇ ਭੰਨ-ਤੋੜ ਕੀਤੀ ਗਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ 'ਚ ਘਰ ਨੂੰ ਲੱਗੀ ਭਿਆਨਕ ਅੱਗ-ਲੱਖਾਂ ਦਾ ਸਮਾਨ ਸੜਿਆ ਅਗਲੀ ਖ਼ਬਰ ਬੇਮੌਸਮੀ ਮੀਂਹ ਦੇ ਕਾਰਨ ਤਹਿਸੀਲ ਕੰਪਲੈਕਸ ਸਣੇ ਸ਼ਹਿਰ ਦੇ ਨੀਵੇਂ ਇਲਾਕਿਆਂ ਵਿਚ ਭਰਿਆ ਮੀਂਹ ਦਾ ਪਾਣੀ
Ad Position 24
No active advertisement