ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਫ਼ਾਜ਼ਿਲਕਾ 'ਚ ਘਰ ਨੂੰ ਲੱਗੀ ਭਿਆਨਕ ਅੱਗ-ਲੱਖਾਂ ਦਾ ਸਮਾਨ ਸੜਿਆ

Ad Position 21
No active advertisement
ਅਜੀਤ ਡੈਸਕ 31-05-2026
ਫ਼ਾਜ਼ਿਲਕਾ, 30 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਕੈਲਾਸ਼ ਨਗਰ ਦੇ ਮੁਹੱਲੇ ਦੇ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ | ਅੱਗ ਇੰਨੀ ਭਿਆਨਕ ਸੀ ਕਿ ਕੁੱਝ ਹੀ ਮਿੰਟਾਂ ਵਿਚ ਪੂਰੇ ਘਰ ਨੂੰ ਆਪਣੀ ਚਪੇਟ ਵਿਚ ਲੈ ਲਿਆ | ਮਿਲੀ ਜਾਣਕਾਰੀ ਮੁਤਾਬਿਕ ਫ਼ਾਜ਼ਿਲਕਾ ਦੇ ਗਊਸ਼ਾਲਾ ਰੋਡ 'ਤੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪਿਛਲੇ ਪਾਸੇ ਕੈਲਾਸ਼ ਨਗਰ ਮੁਹੱਲੇ ਵਿਚ ਬੂਟਾਂ ਦਾ ਕਾਰੋਬਾਰ ਕਰਨ ਵਾਲੇ ਆਸ਼ੂ ਗਾਂਧੀ ਦੇ ਘਰ ਵਿਚ ਅਚਾਨਕ ਅੱਗ ਲੱਗ ਗਈ | ਅੱਗ ਇੰਨੀ ਭਿਆਨਕ ਸੀ ਕਿ ਕੁੱਝ ਹੀ ਪਲਾਂ ਵਿਚ ਅੱਗ ਨੇ ਪੂਰੇ ਘਰ ਨੂੰ ਆਪਣੀ ਚਪੇਟ ਵਿਚ ਲੈ ਲਿਆ | ਅੱਗ ਲੱਗਣ ਨਾਲ ਘਰ ਦੇ ਅੰਦਰ ਪਏ ਬੈੱਡ, ਅਲਮਾਰੀ, ਦਰਵਾਜ਼ੇ, ਪੱਖੇ, ਏ.ਸੀ.ਅਤੇ ਹੋਰ ਸਮਾਨ ਸੜ ਕੇ ਸੁਆਹ ਹੋ ਗਿਆ | ਅੱਗ ਤੋਂ ਬਾਅਦ ਅਚਾਨਕ ਘਰ ਦੇ ਸ਼ੀਸ਼ੇ ਵੀ ਟੁੱਟ ਗਏ ਅਤੇ ਛੱਤ 'ਤੇ ਕੀਤੀ ਪੀ.ਓ.ਪੀ.ਵੀ.ਹੇਠਾਂ ਡਿੱਗਣ ਲੱਗ ਪਈ | ਜਿਵੇਂ ਹੀ ਅੱਗ ਲੱਗੀ ਤਾਂ ਆਲ਼ੇ-ਦੁਆਲੇ ਦੇ ਲੋਕਾਂ ਨੇ ਅੱਗ 'ਤੇ ਕਾਬੂ ਪਾਉਣ ਦੀ ਕਸ਼ਿਸ਼ ਕੀਤੀ ਅਤੇ ਇਸ ਦੀ ਸੂਚਨਾ ਫਾਇਰ ਬਿ੍ਗੇਡ ਵਿਭਾਗ ਨੂੰ ਦਿੱਤੀ | ਜਿਨ੍ਹਾਂ ਦੇ ਦੋ ਫਾਇਰ ਟੈਂਡਰ ਮੌਕੇ 'ਤੇ ਪੁੱਜੇ ਅਤੇ ਕੜੀ ਮਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ | ਘਰ ਦੇ ਹਾਲਾਤ ਇਤਨੇ ਖ਼ਰਾਬ ਸਨ ਕਿ ਫਾਇਰ ਬਿ੍ਗੇਡ ਦੇ ਮੁਲਾਜ਼ਮਾਂ ਨੂੰ ਦਾਖ਼ਲ ਹੋਣ ਲਈ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਘਰ ਦੇ ਮਾਲਕ ਆਸ਼ੂ ਗਾਧੀ ਨੇ ਦੱਸਿਆ ਕਿ ਉਸ ਦੇ ਘਰ ਵਿਚ ਉਨ੍ਹਾਂ ਦੀ ਮਾਤਾ ਸਨ | ਜਦੋਂ ਇਹ ਹਾਦਸਾ ਵਾਪਰਿਆ | ਉਨ੍ਹਾਂ ਕਿਹਾ ਕਿ ਅਚਾਨਕ ਬਿਜਲੀ ਆਈ, ਜਿਸ ਤੋਂ ਬਾਅਦ ਘਰ ਵਿਚ ਸ਼ਾਰਟ ਸਰਕਟ ਤੋਂ ਬਾਅਦ ਅੱਗ ਲੱਗ ਗਈ | ਉਨ੍ਹਾਂ ਕਿਹਾ ਕਿ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ | ਇੱਥੋਂ ਤੱਕ ਕਿ ਉਨ੍ਹਾਂ ਦੇ ਕੱਪੜੇ ਤੱਕ ਵੀ ਸੜ ਗਏ | ਉੱਧਰ ਹਾਦਸੇ ਤੋਂ ਬਾਅਦ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਮੌਕੇ 'ਤੇ ਪੁੱਜੇ ਅਤੇ ਉਨ੍ਹਾਂ ਨੇ ਪੀੜਤ ਨਾਲ ਮੁਲਾਕਾਤ ਕਰਕੇ ਇਸ ਦੁੱਖ ਨੂੰ ਸਾਂਝਾ ਕੀਤਾ | ਫਾਇਰ ਬਿ੍ਗੇਡ ਦੇ ਮੁਲਾਜ਼ਮਾਂ ਨੇ ਦੱਸਿਆ ਕਿ ਬੜੀ ਜੱਦੋ ਜ਼ਹਿਦ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ ਹੈ | ਉਨ੍ਹਾਂ ਵਲੋਂ ਜ਼ਰੂਰੀ ਸਮਾਨ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਸੂਚਨਾ ਮਿਲਣ ਤੋਂ ਬਾਅਦ ਉਹ ਤੁਰੰਤ ਮੌਕੇ 'ਤੇ ਪੁੱਜੇ ਅਤੇ ਇਸ ਅੱਗ ਨੂੰ ਕਾਬੂ ਕੀਤਾ |
Ad Position 22
No active advertisement
ਪਿਛਲੀ ਖ਼ਬਰ ਅਬੋਹਰ 'ਚ ਭਾਜਪਾ ਨੇ ਚੜ੍ਹਤ ਬਣਾਈ, ਆਮ ਆਦਮੀ ਪਾਰਟੀ ਦੂਜੇ ਨੰਬਰ 'ਤੇ ਰਹੀ ਅਗਲੀ ਖ਼ਬਰ ਕੁੱਟਮਾਰ ਅਤੇ ਭੰਨ-ਤੋੜ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24
No active advertisement