02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸਰਕਾਰੀ ਪ੍ਰਾਇਮਰੀ ਸਕੂਲ ਚੱਕ ਜਾਨੀਸਰ 'ਚ ਮੈਗਾ ਪੀ.ਟੀ.ਐੱਮ ਦੌਰਾਨ ਪੰਚਾਇਤ ਨੇ ਸਕੂਲ ਨੂੰ ਏ.ਸੀ ਕੀਤਾ ਭੇਟ

Ad Position 21
No active advertisement
ਅਜੀਤ ਡੈਸਕ 31-05-2026
ਮੰਡੀ ਰੋੜਾਂਵਾਲੀ, 30 ਮਈ (ਮਨਜੀਤ ਸਿੰਘ ਬਰਾੜ)-ਸਰਕਾਰੀ ਪ੍ਰਾਇਮਰੀ ਸਕੂਲ ਚੱਕ ਜਾਨੀਸਰ ਵਿਖੇ ਸਿੱਖਿਆ ਕ੍ਰਾਂਤੀ ਤਹਿਤ ਮੈਗਾ ਪੀ.ਟੀ.ਐੱਮ ਦੌਰਾਨ ਸਿੱਖਿਆ ਦਾ ਜਸ਼ਨ ਮਨਾਇਆ ਗਿਆ | ਇਸ ਮੌਕੇ ਗਰਾਮ ਪੰਚਾਇਤ ਚੱਕ ਜਾਨੀਸਰ ਵਲੋਂ ਵੱਖ-ਵੱਖ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਹੌਸਲਾ ਅਫਜਾਈ ਲਈ ਇਨਾਮ ਵਜੋਂ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਕੇਂਦਰੀ ਸਰਵੇਖਣ ਅਨੁਸਾਰ ਪੰਜਾਬ ਸੂਬਾ ਸਿੱਖਿਆ ਦੇ ਖੇਤਰ ਵਿਚ ਪਹਿਲੇ ਸਥਾਨ ਤੇ ਆਉਣ ਕਾਰਨ ਖ਼ੁਸ਼ੀ ਵਿਚ ਸਮੂਹ ਸਟਾਫ਼ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਸੀ. ਐੱਚ. ਟੀ ਭਗਵਾਨ ਸਿੰਘ ਨੇ ਦੱਸਿਆ ਕਿ ਪਿੰਡ ਦੀ ਗਰਾਮ ਪੰਚਾਇਤ ਵਲੋਂ ਸਕੂਲ ਨੂੰ ਏ. ਸੀ ਭੇਟ ਕਰਕੇ ਪੂਰੇ ਸਕੂਲ ਨੂੰ ਏ. ਸੀ ਕਲਾਸ-ਰੂਮ ਵਾਲਾ ਜ਼ਿਲ੍ਹੇ ਦਾ ਪਹਿਲਾ ਸਕੂਲ ਬਣਾ ਦਿੱਤਾ ਗਿਆ ਹੈ, ਜੋ ਬਹੁਤ ਮਾਨ ਵਾਲੀ ਗੱਲ ਹੈ | ਉਨ੍ਹਾਂ ਸਮੂਹ ਪੰਚਾਇਤ ਸਮੇਤ ਸਰਪੰਚ ਨਿਸ਼ਾਨ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਸਮੂਹ ਪੰਚਾਇਤ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਧਿਆਪਕ ਹਰਵਿੰਦਰ ਸਿੰਘ, ਸੁਖਜੀਤ ਸਿੰਘ, ਇਕਬਾਲ ਸਿੰਘ, ਮੈਡਮ ਕਰਮਜੀਤ ਕੌਰ, ਜਸਵਿੰਦਰ ਕੌਰ, ਕਰਮਜੀਤ ਕੌਰ ਆਦਿ ਅਧਿਆਪਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮਾਂ ਵਲੋਂ ਆਰ-ਪਾਰ ਦੇ ਸੰਘਰਸ਼ ਦਾ ਬਿਗਲ ਅਗਲੀ ਖ਼ਬਰ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਦੋਨੋਂ ਮੇਅਰ ਲਈ ਸੰਭਾਵੀ ਉਮੀਦਵਾਰ ਹਾਰੇ
Ad Position 24
No active advertisement