ਫ਼ਾਜ਼ਿਲਕਾ, 30 ਮਈ (ਸ਼ਰਮਾ)-ਜੀ.ਏ.ਵੀ.ਜੈਨ ਆਦਰਸ਼ ਵਿਦਿਆਲਾ ਵਿਖੇ ਵਿਸ਼ਵ 'ਮੈਂਸਟਰੂਅਲ ਹਾਈਜੀਨ ਡੇ' ਦੇ ਉਪਲਬਧ ਵਿਚ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਸਕੂਲ ਦੀ ਵਾਈਸ ਪਿ੍ੰਸੀਪਲ ਸ਼ੀਨਮ ਧੂੜੀਆ ਦੀ ਪ੍ਰਧਾਨਗੀ ਹੇਠ ਲਗਾਏ ਗਏ ਇਸ ਕੈਂਪ 'ਚ ਸਕੂਲ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਵਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ਇਸ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਵਿਚ ਸਿਵਲ ਹਸਪਤਾਲ ਫ਼ਾਜ਼ਿਲਕਾ ਦੀ ਪ੍ਰਸਿੱਧ ਇਸਤਰੀ ਰੋਗ ਮਾਹਿਰ ਡਾ.ਨੂਪੁਰ ਗਰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਹਾਜ਼ਰ ਵਿਦਿਆਰਥਣਾਂ ਅਤੇ ਅਧਿਆਪਕਾਵਾਂ ਨੂੰ ਸੰਬੋਧਨ ਕਰਦਿਆਂ ਡਾ.ਨੂਪੁਰ ਗਰਗ ਨੇ ਕਿਹਾ ਕਿ ਮਾਸਿਕ ਧਰਮ ਅÏਰਤਾਂ ਦੇ ਜੀਵਨ ਨਾਲ ਜੁੜੀ ਇਕ ਬਹੁਤ ਹੀ ਆਮ ਅਤੇ ਕੁਦਰਤੀ ਪ੍ਰਕਿਰਿਆ ਹੈ, ਪਰ ਅੱਜ ਵੀ ਸਮਾਜ ਵਿਚ ਇਸ ਨੂੰ ਲੈ ਕੇ ਜਾਗਰੂਕਤਾ ਦੀ ਭਾਰੀ ਕਮੀ ਹੈ | ਉਨ੍ਹਾਂ ਨੇ ਇਸ ਗੱਲ 'ਤੇ ਵਿਸ਼ੇਸ਼ ਜ਼ੋਰ ਦਿੱਤਾ ਕਿ ਇਸ ਸਮੇਂ ਦੌਰਾਨ ਸਫ਼ਾਈ ਦਾ ਧਿਆਨ ਨਾ ਰੱਖਣ ਕਾਰਨ ਅÏਰਤਾਂ ਨੂੰ ਕਈ ਗੰਭੀਰ ਬਿਮਾਰੀਆਂ ਅਤੇ ਇਨਫੈਕਸ਼ਨਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਨੇ ਕਿਸ਼ੋਰ ਉਮਰ ਦੀਆਂ ਲੜਕੀਆਂ ਨੂੰ ਸਹੀ ਸੈਨੇਟਰੀ ਪੈਡਜ਼ ਦੀ ਵਰਤੋਂ ਕਰਨ, ਉਨ੍ਹਾਂ ਨੂੰ ਸਮੇਂ ਸਿਰ ਬਦਲਣ ਅਤੇ ਉਨ੍ਹਾਂ ਦੇ ਸਹੀ ਨਿਪਟਾਰੇ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਡਾ. ਨੂਪੁਰ ਗਰਗ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇ 'ਤੇ ਖੁੱਲ੍ਹ ਕੇ ਗੱਲ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਸਰੀਰਕ ਸਮੱਸਿਆ ਹੋਣ 'ਤੇ ਤੁਰੰਤ ਡਾਕਟਰ ਨਾਲ ਸੰਪਰਕ ਕਰਨ | ਉਨ੍ਹਾਂ ਕਿਹਾ ਕਿ ਅਕਸਰ ਅÏਰਤਾਂ ਸੰਕੋਚ ਜਾਂ ਸ਼ਰਮ ਦੇ ਮਾਰੇ ਆਪਣੀਆਂ ਬਿਮਾਰੀਆਂ ਨੂੰ ਛੁਪਾਉਂਦੀਆਂ ਹਨ, ਜੋ ਬਾਅਦ ਵਿਚ ਗੰਭੀਰ ਰੂਪ ਧਾਰਨ ਕਰ ਲੈਂਦੀਆਂ ਹਨ | ਪ੍ਰੋਗਰਾਮ ਦੇ ਅੰਤ ਵਿਚ ਵਿਦਿਆਰਥਣਾਂ ਅਤੇ ਅਧਿਆਪਕਾਵਾਂ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦੇ ਕੇ ਉਨ੍ਹਾਂ ਦੀਆਂ ਸ਼ੰਕਾਵਾਂ ਦਾ ਨਿਵਾਰਨ ਕੀਤਾ ਗਿਆ | ਸਕੂਲ ਪ੍ਰਬੰਧਕਾਂ ਅਤੇ ਪ੍ਰਬੰਧਕੀ ਕਮੇਟੀ ਵਲੋਂ ਇਸ ਬਹੁਮੁੱਲੀ ਜਾਣਕਾਰੀ ਲਈ ਡਾ.ਨੂਪੁਰ ਗਰਗ ਦਾ ਤਹਿ ਦਿਲੋਂ ਧੰਨਵਾਦ ਪ੍ਰਗਟ ਕੀਤਾ ਗਿਆ |